August 31, 2017 | By ਨਰਿੰਦਰ ਪਾਲ ਸਿੰਘ
ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਵੀਹਵੀਂ ਸਦੀ ਦੇ ਅਖੀਰਲੇ ਦਹਾਕਿਆਂ ਦੌਰਾਨ ਅੰਜ਼ਾਮ ਦਿੱਤੀ ਗਈ ਸਿੱਖ ਨਸਲਕੁਸ਼ੀ ਲਈ ਦੋਸ਼ੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਆਪਾ ਵਾਰ ਕੇ ਅੰਜਾਮ ਤਕ ਪਹੁੰਚਾਉਣ ਵਾਲੇ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਭੇਜੀ ਗਈ ਚਿੱਠੀ ਸੰਗਤਾਂ ਨੂੰ ਪੜ੍ਹ ਕੇ ਸੁਣਾਈ ਗਈ। ਜਿਸ ਵਿੱਚ ਉਨ੍ਹਾਂ ਸ਼ਹੀਦ ਵਲੋਂ ਪਾਏ ਪੂਰਨਿਆਂ ‘ਤੇ ਚੱਲਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਜ਼ਾਲਮਾਂ ਦੇ ਜ਼ੁਲਮ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ 29 ਅਗਸਤ ਨੂੰ ਅਕਾਲ ਤਖਤ ਸਾਹਿਬ ਵਿਖੇ ਆਰੰਭ ਹੋਏ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਹੁਕਮਨਾਮਾ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਲਿਆ। ਉਪਰੰਤ ਭਾਈ ਗੁਰਚਰਨ ਸਿੰਘ ਪਟਿਆਲਾ ਨੇ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਕੌਮ ਦੇ ਨਾਮ ਸੰਦੇਸ਼ ਪੜ੍ਹਿਆ।
ਕੌਮ ਦੇ ਨਾਮ ਜਾਰੀ ਸੰਦੇਸ਼ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੇ ਕਿਹਾ ਹੈ ਕਿ ਸਿੱਖੀ ਅੰਦਰ ਸ਼ਹੀਦੀ ਦੀ ਪਰੰਪਰਾ ਗੁਰੂ ਕਾਲ ਤੋਂ ਅੱਜ ਤੀਕ ਸੁਰਜੀਤ ਹੈ ਤੇ ਸਦੀਵ ਕਾਲ ਤੀਕ ਰਹੇਗੀ। ਉਨ੍ਹਾਂ ਕਿਹਾ ਕਿ ਆਪਾ ਵਾਰਨ ਵਾਲੇ ਸ਼ਹੀਦਾਂ ਤੋਂ ਪ੍ਰੇਰਣਾ ਲੈਕੇ ਹੀ ਕੌਮ ਆਪਣਾ ਸੁਨਿਹਰਾ ਭੱਵਿਖ ਸਿਰਜ ਸਕਦੀ ਹੈ ਅਤੇ ਰਾਹ ਵਿਚ ਆਉਣ ਵਾਲੀ ਹਰ ਮੁਸ਼ਕਿਲ ਨੂੰ ਉਲੰਘ ਸਕਦੀ ਹੈ। ਸਿੱਖ ਦੁਸ਼ਮਣਾਂ ਵਲੋਂ ਕੌਮ ਨੂੰ ਢਾਹ ਲਾਉਣ ਦੇ ਮਨਸੂਬਿਆਂ ਦੀ ਗੱਲ ਕਰਦਿਆਂ ਭਾਈ ਹਵਾਰਾ ਨੇ ਕਿਹਾ ਹੈ ਕਿ ਗੁਰਬਾਣੀ ਗੁਰਇਤਿਹਾਸ ‘ਤੇ ਬਿਪਰ ਹਮਲੇ ਕੌਮ ਨੂੰ ਖਤਮ ਕਰਨ ਦੀ ਸਾਜਿਸ਼ ਦਾ ਹਿੱਸਾ ਹਨ ਜਿਨ੍ਹਾਂ ਨਾਲ ਨਜਿੱਠਣ ਲਈ ਸ਼ਹੀਦਾਂ ਤੋਂ ਪ੍ਰੇਰਣਾ ਲੈਕੇ ਲਾਮਬੰਦ ਹੋਣ ਦੀ ਲੋੜ ਹੈ।
ਇਸ ਮੌਕੇ ਅਖੰਡ ਕੀਰਤਨੀ ਜਥਾ ਜਰਮਨੀ ਦੇ ਮੁਖੀ ਭਾਈ ਭੁਪਿੰਦਰ ਸਿੰਘ ਭਲਵਾਨ, ਮਾਸਟਰ ਬਲਦੇਵ ਸਿੰਘ ਤਰਨਤਾਰਨ, ਪ੍ਰਿੰਸੀਪਲ ਬਲਜਿੰਦਰ ਸਿੰਘ, ਮਹਾਂਬੀਰ ਸਿੰਘ ਸੁਲਤਾਨ ਵਿੰਡ, ਮਨਜੀਤ ਸਿੰਘ, ਅਕਾਲ ਖਾਲਸਾ ਦਲ ਦੇ ਸੁਰਿੰਦਰਪਾਲ ਸਿੰਘ ਤਾਲਬਪੁਰਾ, ਮੁਖਤਾਰ ਸਿੰਘ ਮਾੜੀ ਮੇਘਾ, ਬਲਬੀਰ ਸਿੰਘ ਕਠਿਆਲੀ, ਅੰਮ੍ਰਿਤ ਸੰਚਾਰ ਜਥਾ ਦੇ ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ, ਦਲ ਖਾਲਸਾ ਦੇ ਹਰਪਾਲ ਸਿੰਘ ਚੀਮਾ, ਕੰਵਰਪਾਲ ਸਿੰਘ, ਬਲਦੇਵ ਸਿੰਘ ਸਿਰਸਾ, ਜਸਵੀਰ ਸਿੰਘ ਖੰਡੂਰ, ਅਮਰੀਕ ਸਿੰਘ ਈਸੜੂ, ਕੁਲਦੀਪ ਸਿੰਘ ਰਜਦਾਨ, ਸਿੱਖ ਯੂਥ ਆਫ ਪੰਜਾਬ ਦੇ ਪਰਮਜੀਤ ਸਿੰਘ ਟਾਂਡਾ, ਨੋਬਲਜੀਤ ਸਿੰਘ, ਗੁਰਨਾਮ ਸਿੰਘ, ਜੰਗ ਸਿੰਘ ਲੁਧਿਆਣਾ, ਭਾਈ ਕੁਲਵਿੰਦਰ ਸਿੰਘ ਖਾਨਪੁਰੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ, ਪ੍ਰੈਸ ਸਕੱਤਰ ਹਰਬੀਰ ਸਿੰਘ ਸੰਧੂ, ਸਤਪਾਲ ਸਿੰਘ ਕੋਟਖਾਲਸਾ, ਏਕ ਨੂਰ ਚੈਰੀਟੇਬਲ ਟੱਰਸਟ ਦੀ ਬੀਬੀ ਮਨਜੀਤ ਕੌਰ, ਭਾਈ ਹਰਪ੍ਰੀਤ ਸਿੰਘ ਟੋਨੀ, ਭਾਈ ਭੁਪਿੰਦਰ ਸਿੰਘ ਗਤਕਾ ਮਾਸਟਰ ਆਦਿ ਹਾਜ਼ਰ ਸਨ।
ਅਰਦਾਸ ਉਪਰੰਤ ਭਾਈ ਮਲਕੀਅਤ ਸਿੰਘ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਦੇ ਭਰਾਤਾ ਭਾਈ ਚਮਕੌਰ ਸਿੰਘ, ਭਰਜਾਈ ਅਤੇ ਭਤੀਜੀ ਨੂੰ ਸਨਮਾਨਿਤ ਕੀਤਾ।
ਅਖੰਡ ਕੀਰਤਨੀ ਜਥਾ ਜਰਮਨੀ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਭਲਵਾਨ ਨੇ ਵਿਸ਼ੇਸ਼ ਤੌਰ ‘ਤੇ ਭਾਈ ਬਲਬੀਰ ਸਿੰਘ ਬੈਂਸ ਇੰਗਲੈਂਡ, ਭਾਈ ਜੋਗਾ ਸਿੰਘ ਯੂਕੇ, ਭਾਈ ਅਵਤਾਰ ਸਿੰਘ ਸੰਘੇੜਾ, ਭਾਈ ਤਰਸੇਮ ਸਿੰਘ, ਜਥੇਦਾਰ ਬਲਬੀਰ ਸਿੰਘ, ਭਾਈ ਹਰਦਵਿੰਦਰ ਸਿੰਘ ਬੱਬਰ ਜਰਮਨੀ, ਭਾਈ ਗੁਰਪਾਲ ਸਿੰਘ, ਭਾਈ ਧਰਮ ਸਿੰਘ ਫਰਾਂਸ, ਭਾਈ ਕਰਮ ਸਿੰਘ ਹਾਲੈਂਡ, ਭਾਈ ਮੱਸਾ ਸਿੰਘ ਅਮਰੀਕਾ, ਭਾਈ ਦਵਿੰਦਰ ਸਿੰਘ ਅਤੇ ਭਾਈ ਮੋਹਣ ਸਿੰਘ ਵਲੋਂ ਦਿੱਤੇ ਸੰਪੂਰਣ ਸਹਿਯੋਗ ਲਈ ਧੰਨਵਾਦ ਕਰਦਿਆਂ ਭਾਈ ਵਧਾਵਾ ਸਿੰਘ ਵਲੋਂ ਭੇਜੀ ਫਤਿਹ ਦੀ ਸਾਂਝ ਪਾਈ।
ਸਬੰਧਤ ਖ਼ਬਰ:
ਭਾਈ ਦਿਲਾਵਰ ਸਿੰਘ ਦੀ ਕੁਰਬਾਨੀ ਕਾਰਨ ਜੰਗਲ ਰਾਜ ਦੇ ਖਾਤਮੇ ਦਾ ਮੁੱਢ ਬੱਝਾ: ਖਾਲੜਾ ਮਿਸ਼ਨ …
Related Topics: Akal Khalsa Dal, Akhand Kirtani Jatha Uk, Bhai Jagtar Singh Hawara, Bhupinder Singh Bhalwan, CM Beant Singh, Dal Khalsa International, Shaheed Bhai Dilawar Singh, Sikh Political Prisoners, Sikhs In UK