Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Shaheedi Samagam Held in Memory of Shaheed Bhai Satpal Singh Dallewal

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ’ਚ ਸ਼ਹੀਦੀ ਸਮਾਗਮ

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ’ਚ ਸ਼ਹੀਦੀ ਸਮਾਗਮ

ਚੰਡੀਗੜ੍ਹ: ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਪਿੰਡ ਡੱਲੇਵਾਲ ਨੇੜੇ ਗੁਰਾਇਆ (ਜਲੰਧਰ) ਵਿਖੇ ਹਰੇਕ ਸਾਲ ਦੀ ਤਰ੍ਹਾਂ ਚੜ੍ਹਦੀ ਕਲਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਗੁਰਸਾਹਿਬ ਸਿੰਘ ਦੇ ਕੀਰਤਨੀ ਜਥੇ ਅਤੇ ਭਾਈ ਹਰਦੀਪ ਸਿੰਘ ਸਾਹਦੜਾ ਦੇ ਢਾਡੀ ਜਥੇ ਵਲੋਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਬੁਲਾਰਿਆਂ ਵੱਲੋਂ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ, ਉਨ੍ਹਾਂ ਵੱਲੋਂ ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੇ ਹਮੇਸ਼ਾ ਨਿਰੰਤਰ ਕਾਰਜਸ਼ੀਲ ਰਹਿੰਦੇ ਹੋਏ, ਨੌਜਵਾਨਾਂ, ਬੁੱਧੀਜੀਵੀਆਂ, ਵਕੀਲਾਂ ਸਮੇਤ ਸਮਾਜ ਦੇ ਸਮੂਹ ਵਰਗਾਂ ਨੂੰ ਸੰਘਰਸ਼ ਨਾਲ ਜੋੜਿਆ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਮਾਗਮ ਵਿੱਚ ਇਸੇ ਪਿੰਡ ਦੇ ਸ਼ਹੀਦ ਭਾਈ ਹਰਮਿੰਦਰ ਸਿੰਘ (ਲਾਲਾ) ਦੀ ਸ਼ਹਾਦਤ ਨੂੰ ਨਤਮਸਤਕ ਹੁੰਦੇ, ਵਿਦੇਸ਼ਾਂ ਵਿੱਚ ਵਿਚਰ ਰਹੇ (ਭਾਈ ਸਤਪਾਲ ਸਿੰਘ ਦੇ ਸੰਗੀ-ਸਾਥੀ) ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਬਲਵਿੰਦਰ ਸਿੰਘ ਢਿੱਲੋ, ਭਾਈ ਗੁਰਚਰਨ ਸਿੰਘ ਗੁਰਾਇਆ ਨੂੰ ਨਿੱਘੀ ਯਾਦ ਭੇਜੀ ਗਈ।

Shaheedi Samagam Held in Memory of Shaheed Bhai Satpal Singh Dallewal
ਪਿੰਡ ਡੱਲੇਵਾਲ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਪੰਥਕ ਸ਼ਖ਼ਸੀਅਤਾਂ, ਪਰਿਵਾਰਕ ਮੈਂਬਰ ਅਤੇ ਸੰਗਤਾਂ ਦੀ ਸਾਂਝੀ ਤਸਵੀਰ।

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੇ ਭਰਾ ਭਾਈ ਨਿਰਮਲ ਸਿੰਘ ਡੱਲੇਵਾਲ, ਸ਼ਹੀਦ ਭਾਈ ਹਰਮਿੰਦਰ ਸਿੰਘ ਢਿੱਲੋਂ (ਲਾਲਾ), ਸ਼ਹੀਦ ਭਾਈ ਸ਼ੇਰ ਸਿੰਘ ਪੰਡੋਰੀ, ਸ਼ਹੀਦ ਭਾਈ ਮਨਜੀਤ ਸਿੰਘ ਕਰਨਾਣਾ, ਸ਼ਹੀਦ ਭਾਈ ਬਲਵਿੰਦਰ ਸਿੰਘ ਤਾਹਰਪੁਰ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਬਖਸ਼ ਕੇ ਸਨਮਾਨਿਤ ਕੀਤਾ ਗਿਆ।

Shaheedi Samagam Held in Memory of Shaheed Bhai Satpal Singh Dallewal
ਸ਼ਹੀਦੀ ਬੁੰਗੇ ਦੇ ਅਜਾਇਬ ਘਰ ਵਿੱਚ ਸੁਸ਼ੋਭਿਤ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਤਸਵੀਰ ਨਾਲ ਪਰਿਵਾਰਕ ਮੈਂਬਰ ਅਤੇ ਪੰਥਕ ਸ਼ਖ਼ਸੀਅਤਾਂ।

ਸ਼ਹੀਦੀ ਸਮਾਗਮ ਵਿੱਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਕੁਲਬੀਰ ਸਿੰਘ ਬੜਾਪਿੰਡ, ਬਾਬਾ ਬਲਵੀਰ ਸਿੰਘ ਭੂਤਨਾ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ, ਸੁਖਵਿੰਦਰ ਸਿੰਘ ਖਾਲਸਾ, ਨਰੰਜਣ ਸਿੰਘ ਖਾਲਸਾ, ਭਾਈ ਮਨਧੀਰ ਸਿੰਘ, ਪਰਮਜੀਤ ਸਿੰਘ ਗਾਜ਼ੀ, ਪਰਵਿੰਦਰ ਸਿੰਘ ਢੰਡਵਾੜ, ਜਥੇਦਾਰ ਜਰਨੈਲ ਸਿੰਘ, ਗੁਰਸ਼ਰਨ ਸਿੰਘ ਚੀਮਾ ਪੰਡੋਰੀ, ਅਵਤਾਰ ਸਿੰਘ ਜਗਤਪੁਰ, ਮਨੋਹਰ ਸਿੰਘ ਸਰਪੰਚ ਬੜਾ ਪਿੰਡ, ਸ਼ਿੰਦਾ ਸਿੰਘ, ਬਖਸ਼ੀਸ਼, ਸਿੰਘ ਜਗਤਪੁਰ,ਕੁਲਵਿੰਦਰ ਸਿੰਘ ਬੱਬਰ ਮਜਾਰਾ, ਪ੍ਰਦੀਪ ਸਿੰਘ ਇਆਲੀ, ਅਮਨਦੀਪ ਸਿੰਘ ਕੁਹਾਲਾ, ਜਰਨੈਲ ਸਿੰਘ ਨਡਾਲੋਂ, ਗਿਆਨੀ ਰਣਯੋਧ ਸਿੰਘ, ਅਮਰਜੀਤ ਸਿੰਘ ਰਾਜਾ, ਕਮਲਜੀਤ ਸਿੰਘ ਅਜਨੋਹਾ, ਲਖਵਿੰਦਰ ਸਿੰਘ ਨਡਾਲੋਂ, ਪਰਮਜੀਤ ਸਿੰਘ ਭਾਮ, ਜਥੇਦਾਰ ਤਰਲੋਚਨ ਸਿੰਘ ਨਗਰ, ਜਸਵਿੰਦਰ ਸਿੰਘ ਗੜਪਧਾਣਾ, ਜਗਦੀਸ਼ ਸਿੰਘ ਮੱਲ ਬੇਦੀਆਂ, ਬੀਰ ਸਿੰਘ ਝਿੰਗੜ, ਗਗਨਦੀਪ ਸਿੰਘ “ਬਾਗੀ ਕਲਮ” ਸਮੇਤ ਸੰਗਤਾਂ ਨੇ ਭਾਗ ਲਿਆ

Shaheedi Samagam Held in Memory of Shaheed Bhai Satpal Singh Dallewal
ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਯਾਦਗਾਰੀ ‘ਸ਼ਹੀਦੀ ਬੁੰਗਾ

ਇਸ ਦੌਰਾਨ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਜਾ ਰਹੇ ਭਾਈ ਸਤਪਾਲ ਸਿੰਘ ਡੱਲੇਵਾਲ ਯਾਦਗਾਰੀ “ਸ਼ਹੀਦੀ ਬੁੰਗਾ” ਲਈ ਸ.ਕਸ਼ਮੀਰ ਸਿੰਘ ਢਿੱਲੋਂ ਅਤੇ ਰਾਣਾ ਪ੍ਰਤਾਪ ਸਿੰਘ ਢਿੱਲੋਂ ਵੱਲੋਂ ਇੱਕ ਲੱਖ ਰੁਪਏ ਦੀ ਸੇਵਾ ਭੇਟ ਕੀਤੀ ਗਈ। ਇਸ ਸੇਵਾ ਲਈ ਬੁੰਗਾ ਪ੍ਰਬੰਧਕਾਂ ਵੱਲੋਂ ਦੋਵਾਂ ਸੱਜਣਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੀਵੇ ਸਾਂਝਾ ਪੰਜਾਬ ਨੇ ‘ਪਾਕਿਸਤਾਨ ਦੇ ਸਿੱਖ ਇਤਿਹਾਸਕ ਅਸਥਾਨ (ਜ਼ਿਲ੍ਹਾ ਲਾਹੌਰ)’ ਕਿਤਾਬਚੇ ਦਾ ਗੁਰਮੁਖੀ ਅਨੁਵਾਦ ਜਾਰੀ ਕੀਤਾ ਹੈ। ਇਸ ਵਿੱਚ ਲਾਹੌਰ ਦੇ ਸਿੱਖ ਗੁਰਧਾਮਾਂ, ਉਨ੍ਹਾਂ ਦੀ ਇਤਿਹਾਸਕ ਮਹੱਤਤਾ ਅਤੇ ਮੌਜੂਦਾ
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: