January 7, 2015 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ(6 ਜਨਵਰੀ , 2015): ਅੱਜ ਇੱਥੇ ਸਿੱਖ ਕੌਮ ਦੇ ਲਾਸਾਨੀ ਸ਼ਹੀਦਾਂ ਭਾਈ ਬੇਅੰਤ ਸਿੱਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦਾ 26ਵਾਂ ਸਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਅਗੂਆਂ ਨੇ ਹਾਜ਼ਰੀ ਲੁਆਈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮੁੱਦੇ ’ਤੇ ਆਪਸੀ ਵਿਵਾਦ ਵਿਚ ਉਲਝੀਆਂ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਾਨਕਸ਼ਾਹੀ ਕੈਲੰਡਰ ਮੁੱਦੇ ’ਤੇ ਆਪਸ ਵਿਚ ਲੜਨ ਦੀ ਥਾਂ ਸਿੱਖ ਬੰਦੀਆਂ ਦੀ ਰਿਹਾਈ ਦੇ ਮੁੱਦੇ ’ਤੇ ਇਕਜੁਟ ਹੋਣ ਤਾਂ ਜੋ ਚਿਰਾਂ ਤੋਂ ਰਿਹਾਈ ਦੀ ਉਡੀਕ ਕਰ ਰਹੇ ਸਿੱਖ ਕੈਦੀਆਂ ਨੂੰ ਰਾਹਤ ਮਿਲ ਸਕੇ।
ਭਾਰਤ ਦੀ ਸਬਾਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕੇਸ ਵਿਚ 26 ਸਾਲ ਪਹਿਲਾਂ ਫਾਂਸੀ ਦੇ ਫੰਦੇ ’ਤੇ ਚੜਾਏ ਗਏ ਸਤਵੰਤ ਸਿੰਘ ਅਤੇ ਕੇਹਰ ਰੱਖੇ ਗਏ ਅਖੰਡ ਪਾਠ ਦੇ ਭੋਗ ਵੇਲੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤੀ। ਸਿੰਘ ਦੀ ਅੱਜ ਇਥੇ 26ਵੀਂ ਬਰਸੀ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਈ ਗਈ ਹੈ, ਜਿਸ ਵਿਚ ਦੋਵਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਇਸ ਵੇਲੇ ਸਮੂਹ ਸਿੱਖ ਜਥੇਬੰਦੀਆਂ ਵਿਚਾਲੇ ਪੰਥਕ ਇਕਜੁੱਟਤਾ ਦੀ ਲੋੜ ਹੈ ਤਾਂ ਜੋ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਇਕਜੁਟ ਹੋ ਕੇ ਯਤਨ ਕੀਤੇ ਜਾ ਸਕਣ।
ਉਨ੍ਹਾਂ ਸਿੱਖ ਕੌਮ ਨੂੰ ਦੁਹਾਈ ਦਿੱਤੀ ਕਿ ਜੇਕਰ ਸਿੱਖ ਕੈਦੀਆਂ ਦੀ ਰਿਹਾਈ ਦੇ ਮਾਮਲੇ ਵਿਚ ਨਿਆਂ ਪ੍ਰਾਪਤ ਕਰਨਾ ਹੈ ਤਾਂ ਸਮੂਹ ਸਿੱਖ ਧਿਰਾਂ ਕੈਲੰਡਰ ਆਦਿ ਮੁੱਦਿਆਂ ’ਤੇ ਆਪਸੀ ਵਿਵਾਦ ਨੂੰ ਛੱਡ ਕੇ ਇਕਜੁੱਟ ਹੋਣ। ਉਨ੍ਹਾਂ ਆਖਿਆ ਕਿ ਕੈਲੰਡਰ ਦਾ ਮਾਮਲਾ ਸਿੱਖ ਕੌਮ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਨੂੰ ਸਮੂਹ ਧਿਰਾਂ ਅੰਦਰ ਬੈਠ ਕੇ ਵੀ ਹੱਲ ਕਰ ਸਕਦੀਆਂ ਹਨ। ਇਸ ਮੌਕੇ ਉਨ੍ਹਾਂ ਸਤਵੰਤ ਸਿੰਘ ਦੇ ਪਿਤਾ ਤਰਲੋਕ ਸਿੰਘ ਅਤੇ ਕੇਹਰ ਸਿੰਘ ਦੇ ਭਰਾ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਦਲ ਖਾਲਸਾ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਦੋਵਾਂ ਦੀ ਯਾਦ ਵਿਚ ਵੀ ਯਾਦਗਾਰ ਬਣਾਈ ਜਾਵੇ। ਸਮਾਗਮ ਉਪਰੰਤ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਇਹ ਦੋਵੇਂ ਹੀ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਦੀ ਯਾਦਗਾਰ ਬਣਾ ਕੇ ਸਿੱਖਾਂ ਦੀ ਮੰਗ ਨੂੰ ਪੂਰਾ ਕਰੇ।
ਇਸ ਮੌਕੇ ਦਲ ਖਾਲਸਾ ਦੇ ਆਗੂਆਂ ਤੋਂ ਇਲਾਵਾ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਸੰਸਦ ਮੈਂਬਰ ਧਿਆਨ ਸਿੰਘ ਮੰਡ, ਹਰਬੀਰ ਸਿੰਘ ਸੰਧੂ, ਜਰਨੈਲ ਸਿੰਘ ਸਖੀਰਾ, ਅਕਾਲੀ ਦਲ ਪੰਚ ਪ੍ਰਧਾਨੀ ਦੇ ਬਲਦੇਵ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਗਿਆਨੀ ਜਗਤਾਰ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ, ਸਰਬਜੀਤ ਸਿੰਘ ਘੁਮਾਣ, ਅਕਾਲੀ ਦਲ ਯੂਨਾਈਟਿਡ ਦੇ ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ, ਸਾਬਕਾ ਖਾੜਕੂ ਵੱਸਣ ਸਿੰਘ ਜ਼ਫਰਵਾਲ ਤੇ ਹੋਰ ਹਾਜ਼ਰ ਸਨ।
Related Topics: Jathedar Akal Takhat Sahib, Shaheed Bhai Baint Singh Shaheed Bhai Kehar Singh Shaheed Bhai Satwant Singh