Site icon Sikh Siyasat News

ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ 9 ਅਗਸਤ ਨੂੰ ਮਨਾਇਆ ਜਾਵੇਗਾ

ਰਨਤਾਰਨ (29 ਜੁਲਾਈ 2015): ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਹਰ ਸਾਲ ਵਾਂਗ ਇਸ ਸਾਲ ਵੀ ਪਿੰਡ ਮੰਡੀ ਵਸਾਖਾ (ਦਾਸੂਵਾਲ) ਵਿਖੇ ਮਨਾਇਆ ਜਾਵੇਗਾ । ਇਸ ਮੌਕੇ ਦੌਰਾਨ ਗੁਰਮਤਿ ਸਮਾਗਮ ਅਤੇ ਕਬੱਡੀ ਟੂਰਨਾਮੈਂਟ ਵੀ ਹੋਣਗੇ । ਸ਼ਹੀਦੀ ਦਿਹਾੜੇ ਸਬੰਧੀ ਪੰਥਕ ਜਥੇਬੰਦੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਬਾਬਾ ਦਰਸ਼ਨ ਸਿੰਘ ਨੇ ਦਿੱਤੀ ।

ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਸਲਾਨਾ ਜੋੜ ਮੇਲੇ ਦੇ ਰੂਪ ਵਿਚ ਇਲਾਕੇ ਦੀਆਂ ਸੰਗਤਾਂ,ਪੰਥਕ ਤੇ ਧਾਰਮਿਕ ਜਥੇਬੰਦੀਆਂ, ਯੂ ਕੇ, ਯੂਰਪ ਅਤੇ ਅਮਰੀਕਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪਧਰ ਤੇ 9 ਅਗਸਤ ਨੂੰ ਮਨਾਉਣਗੀਆਂ ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ,ਢਾਡੀ ਤੇ ਰਾਗੀ ਜਥੇ ਹਾਜਰੀ ਭਰਨਗੇ ,ਸ਼ਹੀਦ ਪਰਿਵਾਰਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਸਾਮ 5 ਵਜੇ ਕਬਡੀ ਦੇ ਮੈਚ ਕਰਵਾਏ ਜਾਣਗੇ । ਇਸ ਮੀਟਿੰਗ ਵਿਚ ਜਥੇਦਾਰ ਬਾਬਾ ਦਰਸ਼ਨ ਸਿੰਘ ਜੀ ਤੋਂ ਇਲਾਵਾ ਜਥੇਦਾਰ ਬਲਦੇਵ ਸਿੰਘ ਜੀ ਮੁਖੀ ਅਖੰਡਕੀਰਤਨੀ ਜਥਾ ਇੰਟਰਨੈਸ਼ਨਲ, ਗੁਰਪ੍ਰੀਤ ਸਿੰਘ ਖਾਲਸਾ (ਸਿਖ ਰਲੀਫ), ਭਾਈ ਭੁਪਿੰਦਰ ਸਿੰਘ ਭਲਵਾਨ (ਜਰਮਨ),ਭਾਈ ਪ੍ਰਗਟ ਸਿੰਘ ਦਾਸੂਵਾਲ ਤੇ ਭਾਈ ਅਮਰਜੀਤ ਸਿੰਘ ਦਾਸੂਵਾਲ (ਦੋਵੇ ਭਤੀਜੇ ਸ਼ਹੀਦ ਭਾਈ ਸੁਖਦੇਵ ਸਿੰਘ ਬਬਰ) ਹਾਜਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version