ਆਮ ਖਬਰਾਂ

ਸ਼ਹੀਦ ਊਧਮ ਸਿੰਘ ਚੇਅਰ ਸਥਾਪਿਤ ਕਰੇਗੀ ਪੰਜਾਬ ਸਰਕਾਰ: ਸਿੱਧੂ

By ਸਿੱਖ ਸਿਆਸਤ ਬਿਊਰੋ

December 31, 2017

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਚੇਅਰ ਕਾਇਮ ਕਰੇਗੀ ਤੇ ਜਲ੍ਹਿਆਂਵਾਲਾ ਬਾਗ਼ ਵਿੱਚ ਜਾਂ ਆਸ-ਪਾਸ ਉਨ੍ਹਾਂ ਦਾ ਬੁੱਤ ਲਾਇਆ ਜਾਵੇਗਾ।

ਅੱਜ ਇੱਥੇ ਸੈਕਟਰ 44-ਸੀ ਵਿੱਚ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਚੰਡੀਗੜ੍ਹ ਵੱਲੋਂ ਸ਼ਹੀਦ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਕਾਂਡ ਦਾ ਬਦਲਾਲਿਆ ਸੀ। ਉਨ੍ਹਾਂ ਕਿਹਾ ਕਿ ਉਹ ਇਕ ਦਿਨ ਪਹਿਲਾਂ ਕੇਂਦਰੀ ਰਾਜ ਮੰਤਰੀ ਹਰਦੀਪ ਪੁਰੀ ਨੂੰ ਮਿਲੇ ਸਨ ਤੇ ਜਦੋਂ ਉਨ੍ਹਾਂ ਨਾਲ ਜਲ੍ਹਿਆਂਵਾਲਾ ਯਾਦਗਾਰ ਦੀ ਗੱਲ ਕੀਤੀ ਤਾਂ ਉਨ੍ਹਾਂ ਨੇ ਦਸ ਕਰੋੜ ਰੁਪਏ ਦੀ ਗ੍ਰਾਂਟ ਦੇਣ ਲਈ ਇੱਕ ਮਿੰਟ ਵੀ ਨਹੀਂ ਲਾਇਆ।

ਸਿੱਧੂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਚੰਡੀਗੜ੍ਹ ਵੱਲੋਂ ਸ਼ਹੀਦ ਦੀ ਯਾਦ ਵਿੱਚ ਬਣਾਇਆ ਜਾ ਰਿਹਾ ਭਵਨ ਸ਼ਹੀਦਾਂ ਦੀ ਯਾਦ ਨੂੰ ਅੱਗੇ ਤੋਰੇਗਾ। ਉਨ੍ਹਾਂ ਭਵਨ ਦੀ ਉਸਾਰੀ ਲਈ ਆਪਣੇ ਅਖ਼ਤਿਆਰੀ ਫੰਡ ’ਚੋਂ ਪੰਜ ਲੱਖ ਰੁਪਏ ਦਿੱਤੇ।

ਇਸ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਦੇ ਚੇਅਰਮੈਨ ਜਰਨੈਲ ਸਿੰਘ, ਸੁਸਾਇਟੀ ਦੇ ਆਗੂ ਰਾਮ ਸਿੰਘ, ਸਖਦੇਵ ਸਿੰਘ ਤੇ ਡਾ. ਮਹਿੰਦਰ ਕੰਬੋਜ ਨੇ ਵੀ ਸੰਬੋਧਨ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: