Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Shaheed bhai sher singh

ਭਾਈ ਸ਼ੇਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਭਾਈ ਸ਼ੇਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਚੰਡੀਗੜ੍ਹ:  ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਸ਼ਹੀਦ ਭਾਈ ਸ਼ੇਰ ਸਿੰਘ ਜਿਨ੍ਹਾਂ ਨੇ 1 ਮਾਰਚ 1989 ਨੂੰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 2 ਮਾਰਚ 2025 ਨੂੰ ਪਿੰਡ ਪੰਡੋਰੀ ਸ਼ੇਰ ਸਿੰਘ (ਨੇੜੇ ਫਗਵਾੜਾ) ਵਿਖੇ ਮਨਾਇਆ ਗਿਆ। ਜਿਸ ਵਿਚ ਖਾਲਸਾ ਪੰਥ ਜੀ ਦੀ ਸੇਵਾ, ਸੰਗਰਾਮ ਵਿਚ ਵਿਚਰਨ ਵਾਲੀਆਂ ਉਘੀਆਂ ਪੰਥਕ ਸ਼ਖਸੀਅਤਾਂ ਨੇ ਹਾਜਰੀ ਭਰੀ।

shaheedi samagam bhai sher singh
ਸਮਾਗਮ ਦੌਰਾਨ ਪੰਥਕ ਸ਼ਖਸੀਅਤਾਂ

ਸਮਾਗਮ ਦੌਰਾਨ ਗੁਰਬਾਣੀ ਕੀਰਤਨ ਅਖੰਡ ਕੀਰਤਨੀ ਜਥਾ ਫਗਵਾੜਾ ਵਲੋਂ ਕੀਤਾ ਗਿਆ। ਉਪਰੰਤ ਭਾਈ ਮਨਧੀਰ ਸਿੰਘ ਪੰਥ ਸੇਵਕ ਜਥਾ ਦੋਆਬਾ ਨੇ ਖਾੜਕੂ ਸੰਗਰਾਮ ਦੇ ਨਿਸ਼ਾਨੇ ਰਣਨੀਤੀ, ਪੈਂਤੜੇ ਬਾਰੇ ਚਾਨਣਾ ਪਾਇਆ।

Bhai Mandhir Singh (Panth Sewak Jatha Doaba)
ਭਾਈ ਮਨਧੀਰ ਸਿੰਘ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ

ਇਸ ਮੌਕੇ ਸ਼ਹੀਦ ਭਾਈ ਸ਼ੇਰ ਸਿੰਘ ਦੇ ਪਿਤਾ ਬਾਪੂ ਦਲਜੀਤ ਸਿੰਘ ਜੀ ਅਤੇ ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਦੇ ਭਰਾ ਭਾਈ ਨਿਰਮਲ ਸਿੰਘ ਢਿੱਲੋਂ ਨੂੰ ਭਾਈ ਦਲਜੀਤ ਸਿੰਘ ਬਿੱਟੂ, ਭਾਈ ਲਾਲ ਸਿੰਘ ਅਕਾਲਗੜ੍ਹ ਅਤੇ ਸਮੂਹ ਸੰਗਤਾਂ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

ਸ਼ਹੀਦ ਭਾਈ ਸ਼ੇਰ ਸਿੰਘ ਦੇ ਪਿਤਾ ਬਾਪੂ ਦਲਜੀਤ ਸਿੰਘ ਜੀ ਅਤੇ ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਦੇ ਭਰਾ ਭਾਈ ਨਿਰਮਲ ਸਿੰਘ ਢਿੱਲੋਂ ਨੂੰ ਸਿਰੋਪਾਓ ਨਾਲ ਸਨਮਾਨ ਕਰਦੇ ਹੋਏ

ਸਮਾਗਮ ਵਿੱਚ ਸ਼ਹੀਦ ਭਾਈ ਸ਼ੇਰ ਸਿੰਘ ਦੇ ਭਰਾਤਾ ਭਾਈ ਗੁਰਸ਼ਰਨ ਸਿੰਘ, ਭਾਈ ਨਿਰੰਜਣ ਸਿੰਘ ਡਰੌਲੀ, ਭਾਈ ਮਨਜੀਤ ਸਿੰਘ ਫਗਵਾੜਾ, ਪਰਵਿੰਦਰ ਸਿੰਘ ਢੰਡਵਾੜ,ਗੁਰਦਿਆਲ ਸਿੰਘ ਲੱਖਪੁਰ,ਬੀਬੀ ਖੁਸ਼ਮੀਰ ਕੌਰ(ਸਿੰਘਣੀ ਭਾਈ ਕੁਲਬੀਰ ਸਿੰਘ ਬੜਾ ਪਿੰਡ), ਖੁਸਵੰਤ ਸਿੰਘ ਬਨਵੈਤ, ਸਤਿੰਦਰ ਜੀਤ ਸਿੰਘ ਲੱਕੀ, ਸ. ਹਰਪਾਲ ਸਿੰਘ, ਬਾਬਾ ਬਲਦੇਵ ਸਿੰਘ,ਡਾ ਪਰਮਜੀਤ ਸਿੰਘ ਖਾਲਸਾ, ਭਾਈ ਰਣਜੋਧ ਸਿੰਘ ਨਡਾਲੋਂ, ਭਾਈ ਸੁਖਵਿੰਦਰ ਸਿੰਘ ਖਾਲਸਾ, ਭਾਈ ਮਹਿਤਾਬ ਸਿੰਘ ਜੀ, ਸੁਖਦੀਪ ਸਿੰਘ ਮੀਕੇ ਪੰਥ ਸੇਵਕ ਜਥਾ ਮਾਝਾ, ਪੰਥ ਸੇਵਕ ਜਥਾ ਦੋਆਬਾ ਦੇ ਭਾਈ ਸਰਬਜੀਤ ਸਿੰਘ ਰਾਣੇਵਾਲ, ਭਾਈ ਬਿੰਦਰ ਸਿੰਘ ਧਮਾਈ ਆਦਿ ਨੇ ਹਾਜਰੀ ਭਰੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: