ਖਾਸ ਖਬਰਾਂ

ਦਮਦਮੀ ਟਕਸਾਲ ਮਹਿਤਾ ਚੌਂਕ ਵਿਖੇ ਜੂਨ ’84 ਘੱਲੂਘਾਰੇ ਸਬੰਧੀ ਸਮਾਗਮ ਮਨਾਏ ਗਏ

By ਸਿੱਖ ਸਿਆਸਤ ਬਿਊਰੋ

June 07, 2018

ਮਹਿਤਾ ਚੌਂਕ: ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ, ਵਿਖੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ 34ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾ ਨਾਲ ਆਪ ਮੁਹਾਰੇ ਲੱਖਾਂ ਦੀ ਗਿਣਤੀ ‘ਚ ਉਮੜਿਆ ਸੰਗਤ ਦਾ ਸੈਲਾਬ ਨਜ਼ਰੀਂ ਆਇਆ। ਜਿਸ ਨੇ ਕਿ ਸ਼ਹੀਦੀ ਸਮਾਗਮ ਲਈ ਕੀਤੇ ਗਏ ਸਾਰੇ ਵਿਸ਼ੇਸ਼ ਪ੍ਰਬੰਧ ਫਿੱਕੇ ਪਾ ਦਿਤੇ ਹਨ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਨੇ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਉਚ ਅਵਸਥਾ, ਧਾਰਮਿਕ ਪ੍ਰਾਪਤੀਆਂ ਅਤੇ ਕੁਰਬਾਨੀਆਂ ਵਾਲੇ ਜੀਵਨ ਸੰਘਰਸ਼ ‘ਤੇ ਰੌਸ਼ਨੀ ਪਾਈ ਅਤੇ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਨੇ ਆਪਣੀ ਕੁਰਬਾਨੀ ਦੇ ਕੇ ਸੁੱਤੀ ਕੌਮ ਨੂੰ ਜਗਾਇਆ। ਉਨ੍ਹਾਂ ਕਿਹਾ ਕਿ ਇਸ ਕਲਗ਼ੀਧਰ ਦੇ ਸਪੁੱਤਰ ਨੇ ਦੁਨੀਆ ਨੂੰ ਇਹ ਵੀ ਦੱਸ ਦਿੱਤਾ ਕਿ ਸਿੱਖ ਨਾ ਕੇਵਲ ਅਠਾਰ੍ਹਵੀਂ ਅਤੇ ਉਨੀਵੀ ਸਦੀ ‘ਚ ਜ਼ਾਲਮ ਹਕੂਮਤਾਂ ਦੇ ਤਖ਼ਤਾਂ ਨੂੰ ਹਿਲਾਉਂਦੇ ਰਹੇ ਸਗੋਂ ਉਹ ਵੀਹਵੀਂ ਸਦੀ ਵਿਚ ਵੀ ਜ਼ਾਲਮ ਹਕੂਮਤਾਂ ਦੇ ਤਖ਼ਤਾਂ ਨੂੰ ਹਿਲਾਉਣ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਦਸਿਆ ਕਿ ਸੰਤ ਜੀ ਅਤੇ ਸਾਥੀਆਂ ਨੇ 6 ਦਿਨ 6 ਰਾਤਾਂ ਭੁੱਖਣ ਭਾਣੇ ਰਹਿ ਕੇ ਵੀ ਹਮਲਾਵਰ ਫ਼ੌਜ ਦੇ 72 ਘੰਟੇ ਤਕ ਪੈਰ ਨਹੀਂ ਲੱਗਣ ਦਿਤੇ। ਉਨ੍ਹਾਂ ਅਜਿਹਾ ਲਾਸਾਨੀ ਇਤਿਹਾਸ ਸਿਰਜਿਆ ਜਿਸ ‘ਤੇ ਆਉਣ ਵਾਲੀਆਂ ਪੀੜੀਆਂ ਸਦਾ ਮਾਣ ਕਰਨਗੀਆਂ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਗੁਰਮਤਿ ਪ੍ਰਚਾਰ ਪ੍ਰਸਾਰ, ਧਰਮ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਮੁਹਿੰਮ ਨੂੰ ਤੇਜ ਕਰਨ ਅਤੇ ਜਥੇਬੰਦਕ ਪਸਾਰੇ ਲਈ ਦਮਦਮੀ ਟਕਸਾਲ ਨੂੰ ਜਥੇਬੰਦਕ ਢਾਂਚੇ ਵਿਚ ਬੰਨ੍ਹਦਿਆਂ ਹਰ ਜ਼ਿਲ੍ਹਾ ਅਤੇ ਸਰਕਲਾਂ ‘ਚ ਜਥੇਦਾਰ ਸਥਾਪਿਤ ਕੀਤੇ ਜਾਣ ਦਾ ਐਲਾਨ ਕੀਤਾ ਹੈ।

ਇਸ ਮੌਕੇ ਸੇਵਾ ਰਤਨ ਅਵਾਰਡ ਇਤਿਹਾਸਕ ਗੁਰਧਾਮਾਂ, ਸਰਾਵਾਂ, ਲੰਗਰ ਹਾਲਾਂ ਦੀ ਉਸਾਰੀ ਅਤੇ ਲੋੜਵੰਦਾਂ ਦੀ ਮਦਦ ਕਰਦਿਆਂ ਸਮਾਜ ਸੇਵਾ ਨੂੰ ਸਮਰਪਿਤ ਸੰਤ ਬਾਬਾ ਅਮਰੀਕ ਸਿੰਘ ਜੀ ਕਾਰਸੇਵਾ ਪਟਿਆਲੇ ਵਾਲਿਆਂ ਨੂੰ ਦਿਤਾ ਗਿਆ।

ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਦੀ ਪੰਥ ਨੂੰ ਬਹੁਤ ਵਡੀ ਦੇਣ ਹੈ। ਗੁਰਬਾਣੀ ਪ੍ਰਚਾਰ ਪ੍ਰਸਾਰ, ਸ਼ਹਾਦਤਾਂ ਅਤੇ ਇਤਿਹਾਸਕ ਗੁਰਧਾਮਾਂ ਦੀ ਸੇਵਾ ਸੰਭਾਲ ਵਰਗੇ ਹਰ ਖੇਤਰ ‘ਚ ਟਕਸਾਲ ਅੱਗੇ ਰਹੀ ਹੈ। ਦਮਦਮੀ ਟਕਸਾਲ ਦੀ ਨੁਕਤਾਚੀਨੀ ਕਰਨ ਵਾਲਿਆਂ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਪੰਥ ਇਕ ਪਲੇਟ ਫਾਰਮ ‘ਤੇ ਇਕੱਤਰ ਹੋਵੇ। ਉਨ੍ਹਾਂ ਦਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਪੰਥਕ ਏਕਤਾ ਲਈ ਹਮੇਸ਼ਾਂ ਯਤਨਸ਼ੀਲ ਰਿਹਾ ਹੈ। ਉਨ੍ਹਾਂ ਪੰਥ ਦੀ ਚੜ੍ਹਦੀ ਕਲਾ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰੋਗਰਾਮ ਉਲੀਕਣ ਦਾ ਸੱਦਾ ਦਿਤਾ।

ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਖੀ ਬਾਣੇ ‘ਚ ਸਿਖੀ ਸਿਧਾਂਤਾਂ, ਬਾਣੀ ਅਤੇ ਬਾਣੇ ਨੂੰ ਨਿਸ਼ਾਨਾ ਬਣਾ ਰਹੇ ਪ੍ਰਚਾਰਕਾਂ ਪ੍ਰਤੀ ਸੁਚੇਤ ਅਤੇ ਸਾਵਧਾਨ ਰਹਿਣ ਲਈ ਕੌਮ ਨੂੰ ਅਪੀਲ ਕੀਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਮਦਮੀ ਟਕਸਾਲ ਨਾਲ ਗੂੜੀ ਸਾਂਝ ਦੀ ਗੱਲ ਕਰਦਿਆਂ ਦਸਿਆ ਕਿ ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਦੇ ਜਥੇ ਤੋਂ ਬਚਪਨ ‘ਚ ਅੰਮ੍ਰਿਤ ਪਾਨ ਕੀਤਾ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੂੰ ਕਹਿਣੀ ਅਤੇ ਕਥਨੀ ਦੇ ਪੂਰੇ ਸਨ ਜਿਨ੍ਹਾਂ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ। ਉਨ੍ਹਾਂ ਕਿਹਾ ਕਿ ਹਿੰਦ ਹਕੂਮਤ ਨੇ ਜੂਨ ’84 ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤੋਪਾਂ ਟੈਂਕਾਂ ਨਾਲ ਹਮਲਾ ਕਰ ਕੇ ਬਜ਼ੁਰਗਾਂ ਬੀਬੀਆਂ ਅਤੇ ਬਚਿਆਂ ਤਕ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਸੰਤ ਜੀ ਨੇ ਚੜਕੇ ਆਈ ਫ਼ੌਜ ਦਾ ਦਲੇਰੀ ਅਤੇ ਰਵਾਇਤ ਅਨੁਸਾਰ ਟਾਕਰਾ ਕਰਦਿਆਂ ਦੁਸ਼ਮਣ ਦੇ ਦੰਦ ਖੱਟੇ ਕੀਤੇ ਅਜ ਉਨ੍ਹਾਂ ਦੀ ਵਿਚਾਰਧਾਰਾ ‘ਤੇ ਪਹਿਰਾ ਦੇਣ ਦੀ ਵਡੀ ਲੋੜ ਹੈ। ਉਨ੍ਹਾਂ ਭਾਰਤ ‘ਚ ਘਟ ਗਿਣਤੀ ਸਿਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਸ਼ਿਲਾਂਗ ਦੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਹਰ ਚੁਨੌਤੀ ਦਾ ਸਾਹਮਣਾ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਇਕੱਤਰ ਹੋਣ ਦੀ ਸੰਗਤ ਨੂੰ ਅਪੀਲ ਕੀਤੀ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਸਮੇਂ ਦੀਆਂ ਹਕੂਮਤਾਂ ਸਿਖ ਕੌਮ ਨੂੰ ਮਲੀਆਮੇਟ ਕਰਨ ਲਈ ਯਤਨਸ਼ੀਲ ਰਹੀਆਂ ਅਤੇ ਜੂਨ ’84 ਦਾ ਹਮਲਾ ਵੀ ਇਸੇ ਮਨਸ਼ੇ ਨਾਲ ਕੀਤਾ ਗਿਆ। ਉਨ੍ਹਾਂ ਦਸਿਆ ਕਿ ਸੰਤ ਭਿੰਡਰਾਂਵਾਲਿਆਂ ‘ਤੇ ਕੋਈ ਕੇਸ ਦਰਜ ਨਹੀਂ ਸਨ। ਉਨ੍ਹਾਂ ਕਿਹਾ ਕਿ ਇੰਦਰਾ ਹਕੂਮਤ ਨੇ ਦਮਦਮੀ ਟਕਸਾਲ ਨੂੰ ਮਿਟਾਉਣ ਦਾ ਤਹੱਈਆ ਕੀਤਾ ਹੋਇਆ ਸੀ। ਪਰ ਸੰਤ ਜੀ ਅਤੇ ਸਾਥੀਆਂ ਨੇ ਹਮਲਾਵਰ ਫ਼ੌਜ ਦੇ ਪੈਰ 72 ਘੰਟੇ ਤਕ ਨਾ ਲੱਗਣ ਦੇ ਕੇ ਜਾਬਰ ਹਕੂਮਤ ਅਤੇ ਭਾਰਤੀ ਫ਼ੌਜ ਦੇ ਸਭ ਭੁਲੇਖੇ ਦੂਰ ਕਰ ਦਿਤੇ ਸਨ।

ਦਿਲੀ ਸਿਖ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੀ ਤਰਫ਼ੋਂ ਹਾਜ਼ਰੀ ਲਵਾਉਂਦਿਆਂ ਦਿਲੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ ਅਕਾਲੀ ਆਗੂ ਅਵਤਾਰ ਸਿੰਘ ਹਿੱਤ ਨੇ ਦਿਲੀ ਕਮੇਟੀ ਵੱਲੋਂ ਸਿਖ ਕੈਦੀਆਂ ਦੀ ਰਿਹਾਈ ਅਤੇ ਨਵੰਬਰ ’84 ਦੇ ਸਿਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਆਦਿ ਨੂੰ ਸਖ਼ਤ ਸਜਾਵਾਂ ਦੇਣ ਆਦਿ ਪਾਸ ਕੀਤੇ ਗਏ ਮਤਿਆਂ ਪ੍ਰਤੀ ਸੰਗਤ ਤੋਂ ਪ੍ਰਵਾਨਗੀ ਲਈ।

ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਨੁਮਾਇੰਦਗੀ ਕਰਦਿਆਂ ਸ: ਕਰਨੈਲ ਸਿੰਘ ਪੰਜੋਲੀ ਨੇ ਸੰਤਾਂ ਦੀ ਤਸਵੀਰ ਨਾਲ ਛੇੜ ਛਾੜ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਸ਼ਰਾਰਤੀਆਂ ਨਾਲ ਸਖ਼ਤੀ ਨਾਲ ਪੇਸ਼ ਆਉਣ ਦੀ ਗਲ ਕਹੀ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀਂ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਸਖਤ ਹਥੀ ਲਿਆ। ਉਨ੍ਹਾਂ ਨੌਜਵਾਨਾਂ ਨੂੰ ਇਤਿਹਾਸ ਤੋਂ ਜਾਣੂ ਹੋਣ ਦੀ ਲੋੜ ‘ਤੇ ਜੋਰ ਦਿਤਾ। ਉਨ੍ਹਾਂ ਕਿਹਾ ਕਿ ਕੌਮੀ ਕਵੀ ਸੰਤੋਖ ਸਿੰਘ ਅਤੇ ਗਿਆਨੀ ਗਿਆਨ ਸਿੰਘ ਦੀਆਂ ਲਿਖਤਾਂ ਪ੍ਰਤੀ ਪ੍ਰਚਾਰਕਾਂ ਵੱਲੋਂ ਸਟੇਜਾਂ ਤੋਂ ਸ਼ੰਕੇ ਖੜੇ ਕਰਨੇ ਕੌਮ ਦੇ ਹਿਤ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਅਨੰਦਪੁਰ ਦਾ ਮਤਾ ਰਾਜਾਂ ਦੇ ਵਧ ਅਧਿਕਾਰਾਂ ਨਾਲ ਸੰਬੰਧ ਰਖਦਾ ਹੈ।

ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦਵਾਰਾ ਰਕਾਬ ਗੰਜ ਸਾਹਿਬ ਦਿਲੀ ਨੇ ਪੰਥਕ ਏਕਤਾ ‘ਤੇ ਜੋਰ ਦਿੰਦਿਆਂ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਭਟਕਿਆਂ ਨੂੰ ਵੀ ਗਲ ਨਾਲ ਲਾਉਣ ਦੀ ਅਪੀਲ ਕੀਤੀ। ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਅਮੀਰ ਸਿੰਘ ਜਵਦੀ ਕਲਾਂ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਜਥੇਦਾਰ ਅਵਤਾਰ ਸਿੰਘ ਸੰਪਰਦਾਈ ਬਿਧੀ ਚੰਦ ਸੁਰ ਸਿੰਘ ਨੇ ਦਮਦਮੀ ਟਕਸਾਲਾ ਵੱਲੋਂ ਪੰਥ ਦੀ ਚੜ੍ਹਦੀ ਕਲਾ ਲਈ ਪਾਏ ਗਏ ਯੋਗਦਾਨ ਨੂੰ ਸਲਾਹੁੰਦਿਆਂ ਟਕਸਾਲ ਨੂੰ ਹਰ ਤਰਾਂ ਸਹਿਯੋਗ ਦੇਣ ਦਾ ਐਲਾਨ ਕੀਤਾ।

ਦਮਦਮੀ ਟਕਸਾਲ ਵੱਲੋਂ ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ ਨੇ ਮਤੇ ਪੇਸ਼ ਕਰਦਿਆਂ ਕਿਹਾ ਕਿ ਅੱਜ ਦਾ ਇਕੱਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪਾਂ ਦੀ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ਪ੍ਰਤੀ ਗਹਿਰੀ ਚਿੰਤਾ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹੋਇਆ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਾ ਹੈ। ਦੂਜੇ ਮਤੇ ਰਾਹੀਂ ਲੰਮੇ ਸਮੇਂ ਤੋਂ ਜੇਲ੍ਹਾਂ ‘ਚ ਕੈਦ ਸਿੱਖ ਕੈਦੀਆਂ ਜੋ ਕਿ ਸਜਾਵਾਂ ਪੂਰੀਆਂ ਕਰ ਚੁਕੇ ਹਨ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ ਗਈ। ਇਕ ਮਤੇ ‘ਚ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਸਿੱਖ ਭਾਈਚਾਰੇ ਉੱਤੇ ਸ਼ਰਾਰਤੀ ਤੱਤਾਂ ਵੱਲੋਂ ਕੀਤੇ ਜਾ ਰਹੇ ਵੱਡੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕੀਤੀ। ਆਖ਼ਰੀ ਮਤੇ ‘ਚ ਇਤਿਹਾਸਕ ਗੁਰਦਵਾਰਾ ਗਿਆਨ ਗੋਦੜੀ ਸਾਹਿਬ, ਹਰਿਦਵਾਰ ਨੂੰ ਮੂਲ ਇਤਿਹਾਸਕ ਅਸਥਾਨ ‘ਤੇ ਮੁੜ ਸਥਾਪਿਤ ਕਰਨ ਅਤੇ ਸਿੱਕਮ ਦੇ ਇਤਿਹਾਸਕ ਗੁਰਦਵਾਰਾ ਡਾਂਗ ਮਾਰ ਸਾਹਿਬ ਦੀ ਸੇਵਾ ਸੰਭਾਲ ਤੁਰੰਤ ਸਿੱਖ ਭਾਈਚਾਰੇ ਦੇ ਹਵਾਲੇ ਕਰਨ ਦੀ ਮੰਗ ਕੀਤੀ ਗਈ। ਜਿਸ ਨੂੰ ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ‘ਚ ਪਰਵਾਨਗੀ ਦਿਤੀ ਗਈ।

ਸਿੰਘ ਸਾਹਿਬ ਗੁਰਵਿੰਦਰ ਸਿੰਘ, ਸਿੰਘ ਸਾਹਿਬ ਬਲਵਿੰਦਰ ਸਿੰਘ, ਸਿੰਘ ਸਾਹਿਬ ਮਲਕੀਤ ਸਿੰਘ ਹੈੱਡ ਗ੍ਰੰਥੀ ਅਕਾਲ ਤਖਤ ਸਾਹਿਬ, ਅਰਦਾਸੀਆ ਕੁਲਵਿੰਦਰ ਸਿੰਘ, ਭਾਈ ਪ੍ਰਗਟ ਸਿੰਘ, ਭਾਈ ਸੁਲਤਾਨ ਸਿੰਘ, ਗਿਆਨੀ ਹਰਮਿਤਰ ਸਿੰਘ, ਸਿੰਘ ਸਾਹਿਬ ਜਸਵੰਤ ਸਿੰਘ, ਭਾਈ ਈਸ਼ਰ ਸਿੰਘ,ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲੇ, ਬਾਬਾ ਅਵਤਾਰ ਸਿੰਘ ਬਿਧੀ ਚੰਦ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਗੁਰਬਚਨ ਸਿੰਘ ਸੁਰ ਸਿੰਘ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਬਾਬਾ ਸੁਖਦੇਵ ਸਿੰਘ ਭੁਚੋਮੰਡੀ, ਬਾਬਾ ਅਮੀਰ ਸਿੰਘ ਜਵਦੀਕਲਾਂ, ਸੰਤ ਬਾਬਾ ਮੁਖਵਿੰਦਰ ਸਿੰਘ ਮਲਿਕਪੁਰ, ਸੰਤ ਦਿਲਬਾਗ ਸਿੰਘ, ਬਾਬਾ ਅਜੀਤ ਸਿੰਘ ਜੌਲਾਂਵਾਲੇ, ਬਾਬਾ ਗੁਰਦੇਵ ਸਿੰਘ ਕਾਰਸੇਵਾ ਵਾਲੇ ਸੀ੍ਰ ਹਜ਼ੂਰ ਸਾਹਿਬ ਵਾਲੇ, ਬਾਬਾ ਅਜੈਬ ਸਿੰਘ ਕਾਰ ਸੇਵਾ ਵਾਲੇ, ਅਵਤਾਰ ਸਿੰਘ ਭਿਉਰਾ, ਬਾਬਾ ਗੁਰਦਿਆਲ ਸਿੰਘ ਟਾਂਡਾ, ਸੰਤ ਗੁਰਦੀਪ ਸਿੰਘ ਖਜਾਲਾ, ਬੀਬੀ ਜਸਪ੍ਰੀਤ ਕੌਰ ਮਾਹਲ ਪੁਰ, ਭਾਈ ਜਗਤਾਰ ਸਿੰਘ ਰੋਡੇ, ਸੰਤ ਬਾਬਾ ਬੂਟਾ ਸਿੰਘ ਗੁੜਥਲੀ ਵਾਲੇ, ਸੰਤ ਬਾਬਾ ਜਸਵੰਤ ਸਿੰਘ ਨਾਨਕਸਰ ਵਾਲੇ, ਭਾਈ ਦਰਸਨ ਸਿੰਘ, ਸੰਤ ਬਾਬਾ ਪ੍ਰੀਤਮ ਸਿੰਘ ਮਲੜੀ ਵਾਲੇ,ਬਾਬਾ ਅਵਤਾਰ ਸਿੰਘ ਧੂੜਕੋਟ, ਸੰਤ ਬਾਬਾ ਕਰਤਾਰ ਸਿੰਘ ਗੁਰੂ ਸਰ ਮਲੋਟ, ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ,ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਪਿੰਦਰ ਸਿੰਘ ਸਤਲਾਨੀ, ਬਾਬਾ ਅਰਜਨ ਸਿੰਘ ਆਲਮਪੁਰ ਪਟਿਆਲਾ, ਭਾਈ ਰਣਧੀਰ ਸਿੰਘ, ਸੰਤ ਰੌਸ਼ਨ ਸਿੰਘ,ਬਾਬਾ ਗੁਰਜੰਟ ਸਿੰਘ ਸਹੀਨਾ, ਗਿਆਨੀ ਬਲਦੇਵ ਸਿੰਘ, ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ ਵਾਲੇ, ਬਾਬਾ ਹਰਵਿੰਦਰ ਸਿੰਘ ਰੌਲੀ, ਬਾਬਾ ਸਤਿੰਦਰ ਸਿੰਘ ਮੁਕੇਰੀਆਂ, ਸੰਤ ਬਾਬਾ ਕੰਵਲਜੀਤ ਸਿੰਘ ਗੁਰਦੁਆਰਾ ਨਾਗੀਆਣਾ ਸਾਹਿਬ ਉਦੋਕੇ, ਬਾਬਾ ਗੁਰਦੀਪ ਸਿੰਘ ਖੁਜਾਲਾ ਵਾਲੇ, ਬਾਬਾ ਸੁਖਵੰਤ ਸਿੰਘ ਚੰਨਣਕੇ ਵਾਲੇ,ਸੰਤ ਬਾਬਾ ਸੁੱਖਾ ਸਿੰਘ ਜੰਡਿਆਲਾ ਗੁਰੂ ਸਾਹਿਬ ਵਾਲੇ, ਭਗਵੰਤ ਸਿੰਘ ਸਿਆਲਕਾ , ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ, ਸੰਤ ਬਾਬਾ ਗੁਰਭੇਜ ਸਿੰਘ ਖੁਜਾਲੇਵਾਲੇ,ਸੰਤ ਬਾਬਾ ਸੁਰਿੰਦਰ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਬਾਬਾ ਕੁਲਦੀਪ ਸਿੰਘ ਪਾਉਟਾਂ ਸਾਹਿਬ ਵਾਲੇ, ਬਾਬਾ ਕਰਤਾਰ ਸਿੰਘ ਗੁਰੂਸਰ, ਮਨਜਿੰਦਰ ਸਿੰਘ ਸਿਰਸਾ ਵਿਧਾਇਕ ਵੱਲੋਂ ਸਰਬਜੀਤ ਸਿੰਘ ਵਿਰਕ ਮੈਂਬਰ ਸ਼੍ਰੋਮਣੀ ਕਮੇਟੀ ਦਿੱਲੀ, ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਜ: ਸ: ਸ਼੍ਰੋਮਣੀ ਕਮੇਟੀ, ਰਜਿੰਦਰ ਸਿੰਘ ਮਹਿਤਾ, ਸੰਤ ਬਾਬਾ ਗੁਰਮੀਤ ਸਿੰਘ ਐਗਜਿਟਿਵ ਮੈਂਬਰ ਸ਼੍ਰੋਮਣੀ ਕਮੇਟੀ, ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਗਰੇਵਾਲ, ਅਵਤਾਰ ਸਿੰਘ ਬਾਬੋਵਾਲ, ਸੱਜਣ ਸਿੰਘ ਬੱਜੂਮਾਨ, ਪਰਮਜੀਤ ਸਿੰਘ ਰਾਏਪੁਰ, ਸਰਵਣ ਸਿੰਘ ਕੁਲਾਰ, ਕਰਨੈਲ ਸਿੰਘ ਪੰਜੋਲੀ , ਸ: ਰਣਜੀਤ ਸਿੰਘ ਕਾਹਲੋ, ਭਾਈ ਅਜਾਇਬ ਸਿੰਘ ਅਭਿਆਸੀ, ਪਰਮਜੀਤ ਸਿੰਘ ਰਾਏਪੁਰ, ਸਵਰਨ ਸਿੰਘ ਕੁਲਾਰ, ਸਤਿੰਦਰ ਸਿੰਘ ਟੌਹੜਾ, ਬੀਬੀ ਰਣਜੀਤ ਕੌਰ ਮਾਹਿਲਪੁਰ, ਗਿਆਨੀ ਅਜਵਿੰਦਰ ਸਿੰਘ ਰਾੜਾ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਦਿਲਬਾਗ ਸਿੰਘ, ਸਰਬਜੀਤ ਸਿੰਘ ਸੋਹਲ ਸਾਬਕਾ ਫੈਡਰੇਸ਼ਨ, ਭਾਈ ਸੁਖਵਿੰਦਰ ਸਿੰਘ ਅਗਵਾਨ, ਮਾਤਾ ਜਸਪ੍ਰੀਤ ਕੌਰ ਗੁਰਦੁਆਰਾ ਬੁੰਗਾ ਸਾਹਿਬ ਵਾਲੇ, ਡਾ ਦਲਬੀਰ ਸਿੰਘ ਵੇਰਕਾ, ਕੈਪ: ਬਲਬੀਰ ਸਿੰਘ ਬਾਠ, ਮਲਕੀਤ ਸਿੰਘ ਏ ਆਰ, ਅਰਵਿੰਦਰ ਸਿੰਘ ਰਸੂਲ ਪੁਰ, ਮਹੰਤ ਮਹੇਸ਼ ਮੁਨੀ, ਮਹੰਤ ਸੁਖਦੇਵਾ ਨੰਦ, ਮਹੰਤ ਗੋਪਾਲ ਦਾਸ ਜੀ, ਮਹੰਤ ਈਸਵਰਾ ਨੰਦ, ਮਨਜੀਤ ਸਿੰਘ ਕਲਕੱਤਾ, ਮਹੰਤ ਹਰੀਦਾਸ, ਮਹੰਤ ਗੋਤਮ ਮੁੰਨੀ, ਮਹੰਤ ਸਵੈਮ ਮੁਨੀ, ਮਹੰਤ ਵਰਿੰਦਰ ਮੁਨੀ, ਸੰਤ ਹਾਕਮ ਸਿੰਘ, ਬਾਬਾ ਰੇਸ਼ਮ ਸਿੰਘ ਸੇਖਵਾਂ, ਸੰਤ ਬਾਬਾ ਚਮਕੌਰ ਸਿੰਘ ਲੋਹਗੜ੍ਹ, ਬਾਬਾ ਸੰਤੋਖ ਸਿੰਘ ਦਿਆਲਪੁਰ, ਬਾਬਾ ਸਿਵਰਾਮ ਸਿੰਘ, ਮਹੰਤ ਜਤਿੰਦਰ ਸਿੰਘ, ਮਾਤਾ ਸਰਬਜੀਤ ਕੌਰ ਛਾਪੜੀ ਸਾਹਿਬ, ਮਾਤਾ ਜਸਪ੍ਰੀਤ ਕੌਰ ਮਹਿਲਪੁਰ, ਪਰਮਜੀਤ ਸਿੰਘ ਖ਼ਾਲਸਾ, ਜਥੇ: ਬਾਬਾ ਹਰੀ ਸਿੰਘ ਮੁਖੀ ਤਰਨਾ ਦਲ, ਜਥੇਦਾਰ ਬਾਬਾ ਸਵਰਨਜੀਤ ਸਿੰਘ ਮੁਖਿ ਤਰਨਾ ਦਲ ਦੁਆਬਾ,ਜਥੇ: ਬਾਬਾ ਸਰਵਣ ਸਿੰਘ ਰਸਾਲਦਾਰ ਬੁੱਢਾ ਦਲ, ਜਥੇ: ਦਵਿੰਦਰ ਸਿੰਘ ਬੁੱਢਾ ਦਲ, ਬਾਬਾ ਬਲਰਾਜ ਸਿੰਘ,ਬਾਬਾ ਮੇਜਰ ਸਿੰਘ ਲੁਧਿਆਣੇ ਵਾਲੇ,ਸੁਰਿੰਦਰ ਸਿੰਘ ਕਿਸ਼ਨਪੁਰਾ, ਸਵਰਨਜੀਤ ਸਿੰਘ ਕੁਰਾਲੀਆ, ਪ੍ਰਗਟ ਸਿੰਘ ਚੁਗਾਵਾਂ, ਬਾਬਾ ਲਾਲ ਸਿੰਘ ਤਰਨਾ ਦਲ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਜਥੇ: ਸਤਨਾਮ ਸਿੰਘ ਫ਼ਰੀਦਕੋਟ, ਬਾਬਾ ਸੰਤੋਖ ਸਿੰਘ ਫ਼ਰੀਦਕੋਟ, ਸੰਤ ਬਾਬਾ ਬੰਤਾ ਸਿੰਘ ਮੁੰਡਾਪਿੰਡ ਵਾਲੇ, ਮਹੰਤ ਹਰਚਰਨ ਦਾਸ ਮਲੋਟ, ਗੁਰਦੀਪ ਸਿੰਘ ਭਾਨੋਖੇੜੀ ਸ਼੍ਰੋਮਣੀ ਕਮੇਟੀ ਅੰਬਾਲਾ, ਬਾਬਾ ਅਜੀਤ ਸਿੰਘ ਤਰਨਾ ਦਲ, ਜਥੇ: ਸਾਹਿਬ ਸਿੰਘ ਤਰਨਾ ਦਲ, ਭਾਈ ਰਾਮ ਸਿੰਘ, ਕਸ਼ਮੀਰ ਸਿੰਘ ਬਰਿਆਰ , ਰਣਜੀਤ ਸਿੰਘ ਕਾਹਲੋ, ਚੇਅਰਮੈਨ ਤਰਲੋਕ ਸਿੰਘ ਬਾਠ, ਅਰਜਿੰਦਰ ਸਿੰਘ ਰਾਜਾ ਚੌਧਰੀ ਵਾਲ, ਚੇਅਰਮੈਨ ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਚੇਅਰਮੈਨ ਲਖਵਿੰਦਰ ਸਿੰਘ ਸੋਨਾ, ਮਨਜੀਤ ਸਿੰਘ ਬਰਿਆਰ, ਬਾਬਾ ਰਾਜ ਸਿੰਘ ਵਟੂ ਸ੍ਰੀ ਮੁਕਤਸਰ ਸਾਹਿਬ, ਗੁਰਲਾਲ ਸਿੰਘ ਲਾਲੀ, ਜਥੇ: ਬਿਕਰਮਜੀਤ ਸਿੰਘ ਬਿੱਕ ਖੱਬੇ ਰਾਜਪੂਤਾਂ, ਜਥੇ: ਰਾਜਬੀਰ ਸਿੰਘ ਉਦੋਨੰਗਲ, ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਡਾਇਰੈਕਟਰ ਗੁਰਮੁਖ ਸਿੰਘ ਸਾਬਾ, ਸਰਪੰਚ ਗੁਰ ਧਿਆਨ ਸਿੰਘ ਮਹਿਤਾ, ਕਸ਼ਮੀਰ ਸਿੰਘ ਕਾਲਾ ਮਹਿਤਾ, ਚੇਅਰਮੈਨ ਕੰਵਰਦੀਪ ਸਿੰਘ ਮਾਨ, ਪ੍ਰਧਾਨ ਹਰਜਿੰਦਰ ਸਿੰਘ ਨੰਗਲੀ, ਪ੍ਰਧਾਨ ਬਲਜਿੰਦਰ ਸਿੰਘ ਹੈਪੀ ਪ੍ਰਧਾਨ, ਪ੍ਰਧਾਨ ਜਤਿੰਦਰ ਸਿੰਘ ਲੱਧਾਮੁੰਡਾ, ਸਰਪੰਚ ਜਸਪਾਲ ਸਿੰਘ ਪੱਡਾ,ਬਾਬਾ ਗੁਰਮੀਤ ਸਿੰਘ ਬੱਦੋਵਾਲ,ਗੁਵਿੰਦਰ ਸਿੰਘ ਗੋਰਾ ਸ਼੍ਰੋਮਣੀ ਕਮੇਟੀ ਮੈਂਬਰ,ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਦੀਪ ਸਿੰਘ ਤਰਸਿੱਕਾ, ਬਾਬਾ ਬੀਰ ਸਿੰਘ ਭੰਗਾਲੀ ਵਾਲੇ,ਬਾਬਾ ਮਨਮੋਹਨ ਸਿੰਘ ਭੰਗਾਲੀ ਵਾਲੇ, ਬਾਬਾ ਅਰਜੁਨ ਸਿੰਘ ਆਲਮਪੁਰ ਪਟਿਆਲਾ, ਬਾਬਾ ਜੋਗਿੰਦਰ ਸਿੰਘ ਕਰਨਾਲ, ਭਾਈ ਹਰਭਜਨ ਸਿੰਘ ਟੇਲਰ, ਅਮਨਦੀਪ ਸਿੰਘ ਥਾਣਾ ਮੁਖੀ ਮਹਿਤਾ,ਬਾਬਾ ਲਖਵਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਗੁਰਜਿੰਦਰ ਸਿੰਘ ਜਲੰਧਰ ਵਾਲੇ, ਬਾਬਾ ਪ੍ਰਤਾਪ ਸਿੰਘ , ਭਾਈ ਜੰਗ ਸਿੰਘ, ਭਾਈ ਸਤਵੰਤ ਸਿੰਘ ਸਪੁੱਤਰ ਸ਼ਹੀਦ ਭਾਈ ਕੇਹਰ ਸਿੰਘ,ਭਾਈ ਜੰਗ ਸਿੰਘ, ਭਾਈ ਗੁਰਬਖ਼ਸ਼ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਕਸ਼ਮੀਰ ਸਿੰਘ ਬਰਿਆਰ, ਦਿਆਲ ਸਿੰਘ ਕੋਲਿਆਂ ਵਾਲੀ, ਅਵਤਾਰ ਸਿੰਘ ਵਣਾਂਵਾਲੀ, ਭਾਈ ਜਗਸ਼ੀਰ ਸਿੰਘ ਮੰਗੇਆਣਾ, ਗੁਰਸੇਵ ਸਿੰਘ ਹਰਪਾਲਪੁਰ, ਨਿਰਮਲ ਜੀਤ ਸਿੰਘ ਪਟਿਆਲਾ, ਤੇਜਵੰਤ ਗਰੇਵਾਲ, ਸਰਬਜੀਤ ਸਿੰਘ ਵਿਰਕ, ਸੁਖਵਿੰਦਰ ਸਿੰਘ ਪਟਿਆਲਾ, ਮਨਜਿੰਦਰ ਸਿੰਘ ਚੰਡੀ, ਡਾ: ਦਲਬੀਰ ਸਿੰਘ ਵੇਰਕਾ ਸਾਬਕਾ ਵਿਧਾਇਕ, ਕੈਪਟਨ ਬਲਬੀਰ ਸਿੰਘ ਬਾਠ ਸਾਬਕਾ ਮੰਤਰੀ, ਤਰਲੋਕ ਸਿੰਘ ਬਾਠ, ਬਿਕਰਮ ਜੀਤ ਸਿੰਘ ਕੋਟਲਾ, ਮੰਗਲ ਸਿੰਘ ਬਟਾਲਾ, ਭਾਈ ਸਾਹਿਬ ਸਿੰਘ, ਸੰਤ ਬਾਬਾ ਦਿਲਬਾਗ ਸਿੰਘ ਅਨੰਦਪੁਰ , ਬਾਬਾ ਗੁਰਮੀਤ ਸਿੰਘ ਬੱਦੋਵਾਲ, ਦਰਸ਼ਨ ਸਿੰਘ ਮੰਡ, ਅਮਰਜੀਤ ਸਿੰਘ ਚਹੇੜੂ, ਤੀਰਥ ਸਿੰਘ ਮਾਹਲਾ, ਜਤਿੰਦਰ ਸਿੰਘ ਇਜੀ:, ਹੀਰਾ ਸਿੰਘ ਮਨਿਆਲਾ, ਅਵਤਾਰ ਸਿੰਘ ਮੋਰਾਂਵਾਲੀ ਬਰਨਾਲਾ, ਗੁਰਬਚਨ ਸਿੰਘ ਕਲਸੀਆ, ਸੰਤ ਮਹੇਸ਼ ਮੁਨੀ ਕੁਰੂਕਸ਼ੇਤਰ, ਬਾਬਾ ਅਜੀਤ ਸਿੰਘ ਤਰਨਾ ਦਲ ਮਹਿਤਾ, ਬਾਬਾ ਸਾਹਿਬ ਸਿੰਘ ਨਿਹੰਗ, ਜਥੇਦਾਰ ਜਰਨੈਲ ਸਿੰਘ, ਜਸਪਾਲ ਸਿੰਘ ਸਿੱਧੂ ਮੁੰਬਈ, ਹਰਭਜਨ ਸਿੰਘ ਪੱਪੂ, ਬਲਦੇਵ ਸਿੰਘ ਮੁੰਬਈ, ਸੰਤ ਬਾਬਾ ਕਰਮ ਜੀਤ ਸਿੰਘ ਸੰਤ ਬਾਬਾ ਬਲਵੀਰ ਸਿੰਘ ਟਿੱਬਾ ਸਾਹਿਬ, ਬਾਬਾ ਰੇਸ਼ਮ ਸਿੰਘ ਮੁਖੀ ਮਹੰਤ, ਤਰਲੋਚਨ ਸਿੰਘ ਹੁਸ਼ਿਆਰਪੁਰ, ਬਾਬਾ ਗੁਰਜੰਤ ਸਿੰਘ ਸੁਲੀਨੇਵਾਲੇ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮਾਨ ਸਿੰਘ ਮੜ੍ਹੀਆਂ ਦਲ ,ਬਾਬਾ ਹਰੀ ਸਿੰਘ ਬਾਬਾ ਬਕਾਲਾ, ਬਾਬਾ ਸਵਰਨਜੀਤ ਸਿੰਘ ਤਰਨਾ ਦਲ, ਅਵਤਾਰ ਸਿੰਘ ਬੁਟਰ, ਡਾ: ਹਰਸ਼ਦੀਪ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: