Site icon Sikh Siyasat News

ਬਰਗਾੜੀ ਬੇਅਦਬੀ ਧਰਨੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਅੰਤਿਮ ਅਰਦਾਸ ਅੱਜ

ਫਰੀਦਕੋਟ ( 25 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਪਿੰਡ ਬਾਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਤੋਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ 14 ਅਕਤੂਬਰ ਨੂੰ ਪਿੰਡ ਬਹਿਬਲ ਕਲਾਂ ਵਿੱਚ ਪੁਲਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।

ਸ਼ਹੀਦ ਭਾਈ ਗੁਰਜੀਤ ਸਿੰਘ ਅਤੇ ਭਾਈ ਕਿਸ਼ਨ ਭਗਵਾਨ ਸਿੰਘ ਸ਼ਹੀਦ

ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੀ ਅੰਤਿਮ ਅਰਦਾਸ ਅਤੇ ਸ਼ਹੀਦੀ ਸਮਾਗਮ ਅੱਜ ਪੰਜਗਰਾਈ ਦੇ ਖੁੱਲੇ ਸਟੇਡੀਅਮ ਵਿੱਚ ਹੋਵੇਗਾ। ਪੰਜਾਬ ਅਤੇ ਨੇੜਲੇ ਸੂਬਿਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਆਉਣ ਦੀ ਉਮੀਦ ਹੈ।

ਪੰਥਕ ਜਥੇਬੰਦੀਆਂ ਦੇ ਆਗੂਆਂ ਦੀ ਅੱਜ ਹੀ ਇੱਥੇ ਪਹੁੰਚਣ ਦੀਆਂ ਸੂਚਨਾਵਾਂ ਪ੍ਰਾਪਤ ਹੋਈਆਂ ਹਨ ।ਕਈ ਆਗੂ ਪਹਿਲਾਂ ਹੀ ਪਹੁੰਚ ਗਏ ਹਨ ।ਸੂਚਨਾ ਅਨੁਸਾਰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਪੰਥ ਪ੍ਰੀਤ ਸਿੰਘ, ਭਾਈ ਸਾਹਿਬ ਸਿੰਘ ਕਥਾਵਾਚਕ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਦਿ ਦੇ ਪਹੁੰਚਣ ਦੀਆਂ ਸੂਚਨਾਵਾਂ ਪ੍ਰਾਪਤ ਹੋਈਆਂ ਹਨ ।

ਸਮਾਗਮ ‘ਚ ਵੱਡੀ ਗਿਣਤੀ ‘ਚ ਸਿੱਖ ਸੰਗਤ ਪਹੁੰਚਣ ਦੀ ਸੰਭਾਵਨਾ ਹੈ ।ਸਮਾਗਮ ਨੂੰ ਸਹੀ ਢੰਗ ਨਾਲ ਕਰਾਉਣ ਲਈ ਪ੍ਰਬੰਧਕਾਂ ਵੱਲੋਂ ਪ੍ਰਬੰਧ ਕੀਤੇ ਗਏ ਹਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version