ਸਿੱਖ ਖਬਰਾਂ

ਸ਼ਿਵ ਸੈਨਾ ਵੱਲੋਂ ਜਲੰਧਰ ਵਿਖੇ 1 ਨਵੰਬਰ ਦੇ ਇਨਸਾਫ ਮਾਰਚ ਦੇ ਬੋਰਡ ਉਤਾਰਨ ਦੀ ਕੋਸ਼ਿਸ਼ ਸਿੱਖ ਸੰਗਤਾਂ ਨੇ ਨਾਕਾਮ ਕੀਤੀ

October 30, 2013 | By

ਜਲੰਧਰ (29 ਅਕਤੂਬਰ, 2013): ਨਵੰਬਰ 1984 ਦੀ ਨਸਲਕੁਸ਼ੀ ਦੀ 29ਵੀਂ ਵਰ੍ਹੇ ਗੰਢ ਸੰਬੰਧੀ ਸਿੱਖ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪਰਧਾਨੀ ਵੱਲੋਂ 1 ਨਵੰਬਰ, 2013 ਨੂੰ ਜਲੰਧਰ ਵਿਖੇ ਕੀਤੇ ਜਾਣ ਵਾਲੇ “ਅਜ਼ਾਦੀ ਅਤੇ ਇਨਸਾਫ ਮਾਰਚ” ਦਾ ਜਲੰਧਰ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵਿਰੋਧ ਕਰਦਿਆਂ ਮਾਰਚ ਸੰਬੰਧੀ ਜਲੰਧਰ ਦੇ ਜੋਤੀ ਚੌਂਕ ਵਿਚ ਲਗਾਏ ਗਏ ਬੋਰਡ ਉਤਾਰਨ ਤੇ ਪਾੜਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਅਖਬਾਰੀ ਖਬਰਾਂ ਅਨੁਸਾਰ ਬੋਰਡ ਉਤਾਰਨ ਤੋਂ ਪਹਿਲਾਂ ਹੀ ਸਿੱਖ ਧਾਰਮਿਕ ਜੱਥੇਬੰਦੀਆਂ ਇੱਕਠੀਆਂ ਹੋ ਗਈਆਂ ਅਤੇ ਧਰਨਾ ਲਗਾ ਕੇ ਇਸ ਦਾ ਸਖਤ ਵਿਰੋਧ ਕੀਤਾ।

Shiv Sena Activist attempt to remove Freedom and Justice march hoardings

ਸ਼ਿਵ ਸੈਨਾ ਦੇ ਕਾਰਕੁੰਨਾਂ ਵੱਲੋਂ ਜਲੰਧਰ ਦੇ ਜੋਤੀ ਚੌਂਕ ਵਿਖੇ ਅਜ਼ਾਦੀ ਤੇ ਇਨਸਾਫ ਮਾਰਚ ਦਾ ਬੋਰਡ ਉਤਾਰਨ ਦੀ ਨਾਕਾਮ ਕੋਸ਼ਿਸ਼ ਕਰਨ ਤੋਂ ਬਾਅਦ ਦਾ ਦ੍ਰਿਸ਼

ਇਸ ਸਬੰਧੀ ਰੋਜਾਨਾ ਪਹਿਰੇਦਾਰ ਦੇ ਇਕ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਿੱਖ ਯੂਥ ਆਫ ਪੰਜਾਬ ਜਿਲ੍ਹਾ ਜਲੰਧਰ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਪ੍ਰਿੰਸ ਨੇ ਦੱਸਿਆ ਕਿ ਸ਼ਿਵ ਸੈਨਾ ਪੰਜਾਬ ਦਾ ਮਾਹੋਲ ਖਰਾਬ ਕਰਨਾ ਚਾਹੁੰਦੀ ਹੈ। ਪ੍ਰਿੰਸ ਨੇ ਅਖਬਾਰੀ ਨੁਮਾਇੰਦੇ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੱਖ ਸੰਗਤਾਂ ਸ਼ਿਵ-ਸੈਨਾ ਦੀ ਅਜਿਹੀਆਂ ਕਾਰਵਾਈਆਂ ਕਦੇ ਵੀ ਬਰਦਾਸ਼ਤ ਨਹੀ ਕਰਨਗੀਆਂ।

ਦਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਸਿੱਖ ਯੂਥ ਆਫ ਪੰਜਾਬ ਅਤੇ ਸ਼ਹਿਰ ਦੀਆਂ ਧਾਰਮਿਕ ਜੱਥੇਬੰਦੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਇਹਨਾਂ ਦੇ ਖਿਲਾਫ ਜਲਦ ਤੋਂ ਜਲਦ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਨੂੰ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਪ੍ਰਸ਼ਾਸਨ ਦੀ ਜਿੰਮੇਵਾਰੀ ਬਣਦੀ ਹੈ ਕਿ ਜੇਕਰ ਇਹਨਾਂ ਲੱਗੇ ਹੋਏ ਬੋਰਡਾਂ ਨਾਲ ਕੋਈ ਵੀ ਵਿਅਕਤੀ ਛੇੜਖਾਨੀ ਕਰਦਾ ਹੈ ਤਾਂ ਉਸਦੇ ਖਿਲਾਫ ਫੌਰੀ ਬਣਦੀ ਕਾਰਵਾਈ ਕਰੇ।

ਇਸ ਮੌਕੇ ਅਕਾਲੀ ਦਲ ਪੰਚ ਪਰਧਾਨੀ ਦੇ ਕਾਰਜਕਾਰੀ ਮੁਖੀ ਭਾਈ ਹਰਪਾਲ ਸਿੰਘ ਚੀਮਾ, ਦਲ ਖਾਲਸਾ ਦੇ ਮੁੱਖ ਬੁਲਾਰੇ ਭਾਈ ਕੰਵਰਪਾਲ ਸਿੰਘ, ਸਿੱਖ ਯੂਥ ਆਫ ਪੰਜਾਬ ਦੇ ਆਗੂ ਮਨਜੀਤ ਸਿੰਘ ਤੇ ਰਣਵੀਰ ਸਿੰਘ ਤੋਂ ਇਲਾਵਾ ਸਤਵੀਰ ਸਿੰਘ, ਨਿਰਵੈਰ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਸਿੰਘ ਜੋਹਲ, ਮਨਜਿੰਦਰ ਸਿੰਘ, ਹਰਜੀਤ ਸਿੰਘ, ਅਮਨਦੀਪ ਸਿੰਘ, ਹਾਜਰ ਸਨ।

Read this news in English: 

Shiv Sena attempt to remove hoardings of “Freedom and Justice March” foiled by Sikh sangat at Jalandhar

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,