ਲੰਡਨ (14 ਅਕਤੂਬਰ , 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਉਸਤੋਂ ਬਾਅਦ ਸ਼ਾਂਤਮਈ ਤਰੀਖੇ ਨਾਲ ਕੌਮ ਦੇ ਮੁੱਖ ਪ੍ਰਚਾਰਕਾਂ ਦੀ ਅਗਵਾਈ ਵਿੱਚ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਅਤੇ ਜ਼ਖਮੀ ਕਰਨ ਦੀ ਘਟਨਾ ਨੇ ਸੰਸਾਰ ਬਰ ਦੇ ਸਿੱਖਾਂ ਦੇ ਦਿਲਾਂ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ।
ਪੰਜਾਬ, ਭਾਰਤ ਅਤੇ ਭਾਰਤ ਤੋਂ ਬਾਹਰ ਰਹੇ ਰਹੇ ਸਿੱਖ ਉਕਤ ਮੰਦਭਾਗੀ ਘਟਨਾ ਪ੍ਰਤੀ ਅਤਪਣਾ ਰੋਹ ਅਤੇ ਰੋਸ ਪ੍ਰਗਟ ਕਰ ਰਹੇ ਹਨ।ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਯੂਨਾਈਟਿਡ ਖਾਲਸਾ ਦਲ ਯੂ.ਕੇ., ਅਖੰਡ ਕੀਰਤਨੀ ਜਥਾ ਯੂ.ਕੇ. ਦੇ ਸਿਆਸੀ ਵਿੰਗ, ਸਿੱਖ ਫੈਡਰੇਸ਼ਨ ਯੂ.ਕੇ., ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ.ਕੇ. ਵਲੋਂ ਵੀ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਇਸ ਘਟਨਾ ਖਿਲਾਫ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਸ਼ਨ ਕਰਨ ਵਾਲੇ ਸਿੰਘਾਂ ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਵੀ ਸਖ਼ਤ ਨਿਖੇਧੀ ਕੀਤੀ।
ਉਪਰੋਕਤ ਸਿੱਖ ਜਥੇਬੰਦੀਆਂ ਦੇ ਆਗੂ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਜੋਗਾ ਸਿੰਘ, ਭਾਈ ਅਮਰੀਕ ਸਿੰਘ ਗਿੱਲ, ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਗੁਰਦਿਆਲ ਸਿੰਘ ਅਟਵਾਲ ਅਤੇ ਭਾਈ ਗੁਰਦੇਵ ਸਿੰਘ ਚੌਹਾਨ ਨੇ ਪਿਛਲੇ ਦਿਨੀਂ ਸਿਰਸਾ ਡੇਰੇ ਦੇ ਮੁਖੀ ਨੂੰ ਜਥੇਦਾਰਾਂ ਵਲੋਂ ਬਿਨਾਂ ਮੰਗਿਆਂ ਦਿੱਤੀ ਗਈ ਮੁਆਫੀ ਨੂੰ ਜਿੰਮੇਵਾਰ ਠਹਿਰਾਇਆ ਹੈ।