Site icon Sikh Siyasat News

ਭਾਈ ਹਵਾਰਾ ਦੀ ਥਾਪੀ ਪੰਜ ਮੈਂਬਰੀ ਕਮੇਟੀ ਨੇ ਨਾਭਾ ਜੇਲ੍ਹ ਬਾਹਰ ਧਰਨਾ ਦਿੱਤਾ

ਨਾਭਾ: ਭਾਈ ਜਗਤਾਰ ਸਿੰਘ ਹਵਾਰਾ ਵਲੋਂ ਸਿੱਖ ਮਸਲਿਆਂ ਦੇ ਹੱਲ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਵਿਚ ਲੰਘੇ ਕੱਲ੍ਹ ਮੈਕਸੀਮਮ ਸਕਿਓਰਟੀ ਜੇਲ੍ਹ ਨਾਭਾ ਦੇ ਬਾਹਰ ਧਰਨਾ ਦਿੱਤਾ ਗਿਆ।

ਭਾਈ ਹਵਾਰਾ ਦੀ ਥਾਪੀ ਪੰਜ ਮੈਂਬਰੀ ਕਮੇਟੀ ਵੱਲੋਂ ਨਾਭਾ ਜੇਲ੍ਹ ਦੇ ਬਾਹਰ ਦਿੱਤੇ ਧਰਨੇ ਦਾ ਦ੍ਰਿਸ਼

ਇਹ ਧਰਨਾ ਉਮਰਕੈਦ ਦੀਆਂ ਸਜਾਵਾਂ ਭੁਗਤ ਰਹੇ ਬੰਦੀ ਸਿੰਘ, ਜੋ ਕਿ ਉਮਰ ਕੈਦ ਦੀ ਘੱਟੋ-ਘੱਟ ਮਿਆਦ ਪੂਰੀ ਕਰ ਚੁੱਕੇ ਹਨ ਤੇ ਜਿਨ੍ਹਾਂ ਦੀ ਪੱਕੀ ਰਿਹਾਈ ਹੋ ਜਾਣੀ ਚਾਹੀਦੀ ਹੈ, ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲਾਇਆ ਗਿਆ ਸੀ। ਇਸ ਤੋਂ ਪਹਿਲਾਂ ਪੰਜ ਮੈਂਬਰੀ ਕਮੇਟੀ ਵਲੋਂ 9 ਮਾਰਚ ਨੂੰ ਮਾਡਲ ਜੇਲ੍ਹ, ਬੁੜੈਲ ਦੇ ਬਾਹਰ ਧਰਨਾ ਦਿੱਤਾ ਗਿਆ ਸੀ।

ਧਰਨਾਕਾਰੀਆਂ ਨੇ ਨਵਾਂਸ਼ਹਿਰ ਅਦਾਲਤ ਵਲੋਂ ਤਿੰਨ ਸਿੱਖਾਂ ਨੂੰ ਕਿਤਾਬਾਂ ਤੇ ਤਸਵੀਰਾਂ ਦੀ ਬਰਾਮਦਗੀ ਦੇ ਮਾਮਲੇ ਵਿਚ ‘ਦੇਸ਼ ਵਿਰੁਧ ਜੰਗ ਛੇੜਨ’ ਦੇ ਦੋਸ਼ਾਂ ਤਹਿਤ ਉਮਰ ਕੈਦ ਦੀ ਸਜਾ ਸੁਣਾਏ ਜਾਣ ਦੀ ਵੀ ਕਰੜੀ ਨਿਖੇਧੀ ਕੀਤੀ।

ਜ਼ਿਕਰਯੋਗ ਹੈ ਕਿ ਇਨ੍ਹਾਂ ਧਰਨਿਆਂ ਦੀ ਅਗਵਾਈ ਕਰਨ ਵਾਲੀ ਪੰਜ ਮੈਂਬਰੀ ਕਮੇਟੀ ਵਿਚ ਐਡਵੋਕੇਟ ਅਮਰ ਸਿੰਘ ਚਾਹਲ, ਜਸਪਾਲ ਸਿੰਘ ਹੇਰਾਂ, ਨਰੈਣ ਸਿੰਘ ਚੌੜਾ, ਪ੍ਰੋ. ਬਲਜਿੰਦਰਪਾਲ ਸਿੰਘ ਅਤੇ ਮਾਸਟਰ ਸੰਤੋਖ ਸਿੰਘ ਦੇ ਨਾਂ ਸ਼ਾਮਲ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version