August 23, 2019 | By ਸਿੱਖ ਸਿਆਸਤ ਬਿਊਰੋ
ਅਮਰੀਕਾ: ਬੀਤੇ ਦਿਨੀਂ ਭਾਰਤੀ ਉਪਮਹਾਂਦੀਪ ਵਿਚਲੀ ਹਿੰਦੂਤਵੀ ਸਰਕਾਰ ਦੇ ਇਸ਼ਾਰੇ ਉੱਤੇ ਦਿੱਲੀ ਦੇ ਤੁਗਲਕਾਬਾਦ ਵਿਚ ਲਗਭਗ 500 ਸਾਲ ਪੁਰਾਣਾ ਭਗਤ ਰਵਿਦਾਸ ਮੰਦਿਰ ਢਾਹੇ ਜਾਣ ਦੀਆਂ ਖਬਰਾਂ ਨੇ ਜਿੱਥੇ ਬਹੁਜਨ ਭਾਈਚਾਰੇ ਦੇ ਦਿਲਾਂ ਨੂੰ ਭਾਰੀ ਢੇਸ ਪਹੁੰਚਾਈ ਹੈ ਉੱਥੇ ਸਿੱਖ ਭਾਈਚਾਰੇ ਵਿਚ ਵੀ ਇਸਦਾ ਵੱਡਾ ਰੋਸ ਪਾਇਆ ਜਾ ਰਿਹਾ ਹੈ।
ਅਮਰੀਕਾ ਦੀ ਸਿੱਖ ਸੰਸਥਾ ਸਿੱਖ ਕੋਆਰਡੀਨੇਸ਼ਨ ਕਮੇਟੀ (ਈਸਟ ਕੋਸਟ) ਨੇ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਦਾ ਵਿਰੋਧ ਕੀਤਾ ਹੈ।
ਇਸ ਸੰਸਥਾ ਦੇ ਅਹੁਦੇਦਾਰ ਹਿੰਮਤ ਸਿੰਘ ਨਿਊਯਾਰਕ, ਕੇਵਲ ਸਿੰਘ ਸਿੱਧੂ ਪੈਨਸਿਲਵੇਨੀਆਂ, ਹਰਜਿੰਦਰ ਸਿੰਘ ਨਿਊਜਰਸੀ, ਵੀਰ ਸਿੰਘ ਮਾਂਗਟ, ਦਵਿੰਦਰ ਸਿੰਘ ਦਿਓ ਵਰਜ਼ੀਨੀਆਂ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੁ ਗ੍ਰੰਥ ਸਾਹਿਬ ਵਿਚ ਦਰਜ ਹੈ ਜਿਸ ਕਾਰਨ ਹਰ ਸਿੱਖ ਉਨ੍ਹਾਂ ਦੀ ਬਾਣੀ ਨਾਲ ਜੁੜਿਆ ਹੋਇਆ ਹੈ। ਇਸ ਲਈ ਜੇਕਰ ਭਗਤ ਰਵਿਦਾਸ ਜੀ ਦੀ ਕਿਸੇ ਵੀ ਯਾਦਗਾਰ ਨਾਲ ਕੋਈ ਅਣਹੋਣੀ ਹੁੰਦੀ ਹੈ ਤਾਂ ਸਿੱਖ ਭਾਈਚਾਰੇ ਨੂੰ ਦੱੁਖ ਪਹੁੰਚਣਾ ਸੁਭਾਵਿਕ ਹੀ ਹੈ।
ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਰਾਸ਼ਟਰੀ ਸਵੈਸੇਵਕ ਸੰਘ ਦੇ ਇਸ਼ਾਰਿਆਂ ਤੇ ਚੱਲ ਕੇ ਸਮੱੁਚੇ ਭਾਰਤ ਵਿਚ ਹਿੰਦੀ, ਹਿੰਦੂ, ਹਿੰਦੋਸਤਾਨ ਦਾ ਏਜੰਡਾ ਲਾਗੂ ਕਰਨਾ ਚਾਹੁੰਦੀ ਹੈ ਜਦਕਿ ਭਾਰਤ ਵਿਚ ਬਹੁਤ ਸਾਰੇ ਧਰਮਾਂ ਦੇ ਲੋਕ ਵਸਦੇ ਹਨ ਜਿਨ੍ਹਾਂ ਨੂੰ ਅਜ਼ਾਦੀ ਨਾਲ ਜ਼ਿੰਦਗੀ ਜਿਊਣ ਦਾ ਹੱਕ ਮਿਲਣਾ ਚਾਹੀਦਾ ਹੈ।
Related Topics: Demolition of Bhagat Ravidas Ji Mandir, East Coast Sikh Coordination Committee, Sikh Diaspora, Sikh News USA, Sikhs in United States