Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Lawrence Bishnoi

ਬਿਸ਼ਨੋਈ ਨੈੱਟਵਰਕ ਖਿਲਾਫ ਅਮਰੀਕਾ ਵਿਚ ਹੋਈ ਕਾਰਵਾਈ ਤੋਂ ਬਾਅਦ ਸਿੱਖ ਫੈਡਰੇਸ਼ਨ ਕੈਨੇਡਾ ਨੇ ਜਨਤਕ ਜਾਂਚ ਦਾ ਮੁੱਦਾ ਚੁੱਕਿਆ

ਬਿਸ਼ਨੋਈ ਨੈੱਟਵਰਕ ਖਿਲਾਫ ਅਮਰੀਕਾ ਵਿਚ ਹੋਈ ਕਾਰਵਾਈ ਤੋਂ ਬਾਅਦ ਸਿੱਖ ਫੈਡਰੇਸ਼ਨ ਕੈਨੇਡਾ ਨੇ ਜਨਤਕ ਜਾਂਚ ਦਾ ਮੁੱਦਾ ਚੁੱਕਿਆ

ਓਟਾਵਾ, ਕੈਨੇਡਾ: ਸਿੱਖ ਫੈਡਰੇਸ਼ਨ ਕੈਨੇਡਾ ਨੇ ਅਮਰੀਕਾ ਵਿਚ ਹੋਈ ਵੱਡੀ ਕਾਨੂੰਨੀ ਕਾਰਵਾਈ ਤੋਂ ਬਾਅਦ ਕੈਨੇਡਾ ਸਰਕਾਰ ਨੂੰ ਸੁਤੰਤਰ ਜਨਤਕ ਜਾਂਚ ਕਰਵਾਉਣ ਅਤੇ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕਦਮ ਚੁੱਕਣ ਲਈ ਕਿਹਾ ਹੈ।

ਅਮਰੀਕਾ ਦੇ ਫੈਡਰਲ ਇਸਤਗਾਸਾ ਪੱਖ (ਸਰਕਾਰੀ ਵਕੀਲਾਂ) ਵੱਲੋਂ ਹਾਲ ਹੀ ਵਿਚ ਬਿਸ਼ਨੋਈ ਸੰਗਠਿਤ ਅਪਰਾਧਿਕ ਤੰਤਰ, ਭਗਵਾਨਪੁਰੀਆ ਸੰਗਠਿਤ ਅਪਰਾਧਿਕ ਤੰਤਰ ਅਤੇ ਢੰਡਾ ਅਪਰਾਧਿਕ ਤੰਤਰ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਕੀਤੇ ਗਏ ਹਨ। ਇਨ੍ਹਾਂ ਦੋਸ਼ਾਂ ਵਿਚ ਸਰਹੱਦਾਂ ਤੋਂ ਪਾਰ ਦਬਾਅ ਬਣਾਉਣ, ਜਬਰੀ ਵਸੂਲੀ ਅਤੇ ਉੱਤਰੀ ਅਮਰੀਕਾ ਵਿਚ ਨਿਸ਼ਾਨਾ ਬਣਾ ਕੇ ਕਤਲ ਕਰਨ ਵਰਗੇ ਗੰਭੀਰ ਮਾਮਲੇ ਸ਼ਾਮਲ ਹਨ।

sikh-federation-canada
ਸਿੱਖ ਫੈਡਰੇਸ਼ਨ ਕਨੇਡਾ ਲੋਗੋ

ਅਮਰੀਕੀ ਨਿਆਂ ਵਿਭਾਗ ਵੱਲੋਂ ਕੀਤੀ ਗਈ ਇਸ ਜਾਂਚ, ਜਿਸ ਨੂੰ “ਓਪਰੇਸ਼ਨ ਹਾਰਡ ਬਾਲ” ਨਾਂ ਦਿੱਤਾ ਗਿਆ ਹੈ, ਤਹਿਤ ਅਮਰੀਕਾ, ਕੈਨੇਡਾ ਅਤੇ ਯੂਰਪ ਵਿਚ ਦੋ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਅਮਰੀਕੀ ਫੈਡਰਲ ਇਸਤਗਾਸਾ ਪੱਖ ਮੁਤਾਬਕ ਭਾਰਤ ਦੀ ਜੇਲ੍ਹ ਵਿਚ ਬੰਦ ਬਿਸ਼ਨੋਈ ਅਪਰਾਧਿਕ ਗਿਰੋਹ ਦੇ ਮੁਖੀ ਲਾਰੈਂਸ ਬਿਸ਼ਨੋਈ ਅਤੇ ਉੱਤਰੀ ਅਮਰੀਕਾ ਵਿਚ ਉਸ ਦੇ ਸਾਥੀ ਗੋਲਡੀ ਬਰਾੜ ਵੱਲੋਂ ਜੂਨ 2023 ਵਿਚ ਸਰੀ (ਬ੍ਰਿਟਿਸ਼ ਕੋਲੰਬੀਆ) ਦੇ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਮੁੱਖ ਸਿੱਖ ਆਗੂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਹੁਕਮ ਦਿੱਤੇ ਜਾਣ ਦੇ ਦੋਸ਼ ਲਗਾਏ ਗਏ ਹਨ।

Hardeep singh nijjar
ਭਾਈ ਹਰਦੀਪ ਸਿੰਘ ਨਿੱਝਰ

ਅਮਰੀਕੀ ਜਾਂਚ ਸਬੰਧੀ ਸਾਹਮਣੇ ਆਈਆਂ ਰਿਪੋਰਟਾਂ ਵਿਚ ਭਗਵਾਨਪੁਰੀਆ ਅਪਰਾਧਿਕ ਨੈੱਟਵਰਕ ਦੇ ਕੁਝ ਮੈਂਬਰਾਂ ਅਤੇ ਭਾਰਤੀ ਸੁਰੱਖਿਆ ਤੰਤਰ, ਜਿਸ ਵਿਚ ਪੰਜਾਬ ਪੁਲਿਸ ਨਾਲ ਜੁੜੇ ਵਿਅਕਤੀਆਂ ਦੇ ਨਾਂ ਵੀ ਸਾਹਮਣੇ ਆਏ ਹਨ, ਵਿਚਕਾਰ ਕਥਿਤ ਸਬੰਧਾਂ ਵੱਲ ਇਸ਼ਾਰਾ ਕੀਤਾ ਗਿਆ ਹੈ।

ਸਿੱਖ ਫੈਡਰੇਸ਼ਨ ਕੈਨੇਡਾ ਨੇ ਕਿਹਾ ਕਿ ਇਹ ਨਵੇਂ ਖੁਲਾਸੇ ਅਕਤੂਬਰ 2024 ਵਿਚ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐਮ.ਪੀ.) ਵੱਲੋਂ ਸਾਹਮਣੇ ਰੱਖੀਆਂ ਗਈਆਂ ਜਾਣਕਾਰੀਆਂ ਨੂੰ ਹੋਰ ਮਜ਼ਬੂਤ ਕਰਦੇ ਹਨ। ਆਰ.ਸੀ.ਐਮ.ਪੀ. ਨੇ ਪਹਿਲਾਂ ਕਿਹਾ ਸੀ ਕਿ ਭਾਰਤ ਸਰਕਾਰ ਨਾਲ ਜੁੜੇ ਤੱਤਾਂ ਵੱਲੋਂ ਸੰਗਠਿਤ ਅਪਰਾਧਿਕ ਗਿਰੋਹਾਂ ਦੀ ਵਰਤੋਂ ਕਰਕੇ ਕੈਨੇਡਾ ਵਿਚ ਖਾਲਿਸਤਾਨ ਪੱਖੀ ਕਾਰਕੁਨਾਂ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਸਨ।

ਇਸ ਅੰਤਰਰਾਸ਼ਟਰੀ ਪੱਧਰ ਦੀ ਕਾਰਵਾਈ ਤੋਂ ਬਾਅਦ ਸਿੱਖ ਫੈਡਰੇਸ਼ਨ ਕੈਨੇਡਾ ਨੇ ਕੈਨੇਡਾ ਸਰਕਾਰ ਨੂੰ ਠੋਸ ਕਦਮ ਚੁੱਕਣ ਲਈ ਕਿਹਾ ਹੈ। ਜਥੇਬੰਦੀ ਨੇ ਕਿਹਾ ਕਿ ਕੈਨੇਡਾ ਅੰਦਰ ਵਿਦੇਸ਼ੀ ਸਰਕਾਰੀ ਦਖਲਅੰਦਾਜ਼ੀ ਦੀ ਹੱਦ ਅਤੇ ਇਸ ਨਾਲ ਜੁੜੀਆਂ ਜਾਣਕਾਰੀਆਂ ਲੋਕਾਂ ਸਾਹਮਣੇ ਆਉਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਸੰਸਦ ਵਿਚ ਚੱਲ ਰਹੀ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਜਾਂਚ ਦਾ ਘੇਰਾ ਵਧਾਉਣ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਸਮੇਤ ਹੋਰ ਹਿੰਸਕ ਕਾਰਵਾਈਆਂ ਬਾਰੇ ਵੱਖਰੀ ਸੁਤੰਤਰ ਜਨਤਕ ਜਾਂਚ ਸ਼ੁਰੂ ਕਰਨ ਲਈ ਕਿਹਾ ਗਿਆ ਹੈ।

Canadian-Sikh-Activist-Bhai-Moninder-Singh-Sikh-Federation-Canada
ਭਾਈ ਮੋਨਿੰਦਰ ਸਿੰਘ (ਮੁਖੀ, ਸਿੱਖ ਫੈਡਰੇਸ਼ਨ ਕਨੇਡਾ)

ਸਿੱਖ ਫੈਡਰੇਸ਼ਨ ਕੈਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੇ ਕਿਹਾ ਕਿ ਇਨਸਾਫ ਸਿਰਫ ਹਮਲੇ ਕਰਨ ਵਾਲਿਆਂ ਜਾਂ ਸਿੱਧੇ ਤੌਰ ’ਤੇ ਸ਼ਾਮਲ ਵਿਅਕਤੀਆਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਇਨ੍ਹਾਂ ਕਾਰਵਾਈਆਂ ਦੇ ਪਿੱਛੇ ਪੂਰਾ ਢਾਂਚਾ ਕਿਵੇਂ ਕੰਮ ਕਰ ਰਿਹਾ ਸੀ ਅਤੇ ਇਸ ਵਿਚ ਕੌਣ-ਕੌਣ ਸ਼ਾਮਲ ਸੀ।

ਭਾਈ ਮਨਿੰਦਰ ਸਿੰਘ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਉੱਚ ਪੱਧਰੀ ਭਾਰਤੀ ਅਧਿਕਾਰੀਆਂ, ਪੰਜਾਬ ਪੁਲਿਸ ਜਾਂ ਹੋਰ ਸਰਕਾਰੀ ਏਜੰਸੀਆਂ ਦੀ ਕੈਨੇਡਾ ਅੰਦਰ ਅਪਰਾਧਿਕ ਕਾਰਵਾਈਆਂ ਨੂੰ ਦਿਸ਼ਾ ਦੇਣ, ਸਹਾਇਤਾ ਕਰਨ ਜਾਂ ਸਮਰਥਨ ਦੇਣ ਵਿਚ ਭੂਮਿਕਾ ਸਾਬਤ ਹੁੰਦੀ ਹੈ ਤਾਂ ਉਨ੍ਹਾਂ ਖਿਲਾਫ ਕਾਨੂੰਨੀ, ਕੂਟਨੀਤਕ ਅਤੇ ਨੀਤੀਗਤ ਪੱਧਰ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਨੂੰ ਸਬੂਤਾਂ ਦੇ ਆਧਾਰ ’ਤੇ ਅੱਗੇ ਵਧਣਾ ਚਾਹੀਦਾ ਹੈ, ਭਾਵੇਂ ਉਹ ਕਿਸੇ ਵੀ ਪਾਸੇ ਲੈ ਕੇ ਜਾਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ
ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: