ਵੂਲਵਰਹੈਂਪਟਨ: ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਤਿੰਨ ਦਿਨਾਂ “ਨੈਸ਼ਨਲ ਸਿੱਖ ਕਨਵੈਨਸ਼ਨ” 18 ਸਤੰਬਰ ਨੂੰ ਗੁਰੂ ਨਾਨਕ ਗੁਰਦੁਆਰਾ, ਵੂਲਵਰਹੈਂਪਟਨ ਵਿਖੇ ਕਰਵਾਈ ਗਈ। ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ ਕਾਨਫਰੰਸ ‘ਚ ਯੂ.ਕੇ. ਅਤੇ ਬਾਕੀ ਥਾਵਾਂ ਤੋਂ 10 ਹਜ਼ਾਰ ਤੋਂ ਵੱਧ ਗਿਣਤੀ ‘ਚ ਸਿੱਖਾਂ ਨੇ ਹਿੱਸਾ ਲਿਆ।
ਗਿਣਤੀ ਦੇ ਹਿਸਾਬ ਨਾਲ ਇਹ ਆਪਣੇ ਤਰ੍ਹਾਂ ਦਾ ਸਭ ਤੋਂ ਵੱਡਾ ਇਕੱਠ ਸੀ। ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਨੇ ਕੁੰਜੀਵਤ ਭਾਸ਼ਣ ਦਿੱਤਾ। ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਜਾਰੀ ਪ੍ਰੈਸ ਰਿਲੀਜ਼ ਮੁਤਾਬਕ ਇਸ ਮੌਕੇ ਅਹਿਮ ਐਲਾਨ ਕੀਤੇ ਗਏ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Sikh Federation UK holds annual conference; Resolves to adviser Punjab voters for Punjab Polls 2017 .