ਚੰਡੀਗੜ: ਮੀਡੀਏ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਕਤਲੇਆਮ 1984 ਦੇ ਇਕ ਮਾਮਲੇ ਦੇ ਗਵਾਹ ਅਭਿਸ਼ੇਕ ਵਰਮਾ ਨੇ ਸਾਬਕਾ ਕੇਦਰੀ ਮੰਤਰੀ ਅਤੇ ਸਿੱਖ ਨਸਲਕੁਸ਼ੀ 1984 ਦੇ ਦੋਸ਼ੀ ਜਗਦੀਸ਼ ਟਾਈਟਲਰ ਤੋਂ ਖਤਰਾ ਦੱਸਿਆ ਹੈ। ਹਥਿਆਰ ਵਪਾਰੀ ਅਭਿਸ਼ੇਕ ਵਰਮਾ ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਗਵਾਹੀ ਦੇਣ ਦੀ ਅਦਾਲਤ ਅੱਗੇ ਇੱਛਾ ਜ਼ਾਹਰ ਕੀਤੀ ਅਤੇ ਝੂਠ ਫੜਨ ਵਾਲਾ ਟੈਸਟ ਕਰਵਾਉਣ ਲਈ ਹੋਰ ਜਾਂਚ ਦੀ ਮੰਗ ਕੀਤੀ ਹੈ।
ਅਭਿਸ਼ੇਕ ਵਰਮਾ ਨੇ ਕਿਹਾ ਕਿ ਉਹ “ਪੋਲੀਗ੍ਰਾਫ਼ ਜਾਂਚ” ਕਰਵਾਉਣ ਲਈ ਤਿਆਰ ਹੈ, ਪਰ ਉਸ ਨੂੰ ਭਰੋਸਾ ਦਿੱਤਾ ਜਾਵੇ ਕਿ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਪੂਰਨ ਸੁਰੱਖਿਆ ਦਿੱਤੀ ਜਾਵੇਗੀ।
ਅਭਿਸ਼ੇਕ ਵਰਮਾ ਨੇ ਕਿਹਾ ਕਿ ਟਾਈਟਲਰ ਤੋਂ ਮੇਰੀ ਜਾਨ ਨੂੰ ਵੱਡਾ ਖ਼ਤਰਾ ਹੈ।
ਜਗਦੀਸ਼ ਟਾਈਟਲਰ ਇਸ ਤੋਂ ਪਹਿਲਾ ਸਿੱਖ ਨਸਲਕੁਸ਼ੀ 1984 ਮਾਮਲੇ ‘ਚ ਪੋਲੀਗ੍ਰਾਫ਼ ਜਾਂਚ ਕਰਵਾਉਣ ਤੋਂ ਮਨਾਂ ਕਰ ਚੁੱਕਿਆ ਹੈ। ਸੀ. ਬੀ. ਆਈ ਉਸ ਨੂੰ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਵਿੱਚ ਤਿੰਨ ਮੌਕਿਆਂ ‘ਤੇ ‘ਕਲੀਨ ਚਿੱਟ’ ਦੇ ਚੁੱਕੀ ਹੈ।