ਸਿੱਖ ਖਬਰਾਂ

ਸਿੱਖ ਕਤਲੇਆਮ: ਸੱਜਣ ਕੁਮਾਰ ਵਿਰੁੱਧ ਚੱਲ ਰਹੇ ਮਾਮਲੇ ਵਿੱਚ ਸੁਣਵਾਈ 10 ਸਤੰਬਰ ‘ਤੇ ਪਈ

September 3, 2015 | By

Sajjan Kumar

ਸੱਜਣ ਕੁਮਾਰ

ਨਵੀ ਦਿੱਲੀ (2 ਸਤੰਬਰ, 2015): ਨਵੰਬਰ 1984 ਵਿੱਚ ਭਾਰਤ ਦੀ ਤਤਕਲਾੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸੱਤਾਧਾਰੀ ਪਾਰਟੀ ਅਤੇ ਸਰਕਾਰੀ ਤੰਤਰ ਦੀ ਮਿਲੀ ਭੁਗਤ ਨਾਲ ਸਿੱਖਾਂ ਦੇ ਯੋਜਨਾਬੱਧ ਤਰੀਕੇ ਨਾਲ ਕੀਤੇ ਕਤਲੇਆਮ ਦੇ ਮਾਮਲੇ ਵਿੱਚ ਧਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਇਕ ਮਾਮਲੇ ‘ਚ ਹੋਣ ਵਾਲੀ ਸੁਣਵਾਈ ਅੱਜ ਟਲ ਗਈ ।ਹੁਣ ਇਹ ਸੁਣਵਾਈ 10 ਸਤੰਬਰ ਨੂੰ ਹੋਵੇਗੀ ।

ਸੱਜਣ ਕੁਮਾਰ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਕੜਕੜਡੂਮਾ ਅਦਾਲਤ ਵਿਚ ਅੱਜ ਹੋਣੀ ਸੀ ਪਰ ਗਵਾਹਾਂ ਦੀ ਗੈਰ-ਮੌਜੂਦਗੀ ਦੇ ਕਾਰਨ ਸੁਣਵਾਈ ਨਹੀਂ ਹੋ ਸਕੀ ।ਜਾਣਕਾਰੀ ਮੁਤਾਬਿਕ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਨਿੱਜੀ ਕਾਰਨਾਂ ਦੇ ਚੱਲਦਿਆਂ ਗਵਾਹ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ ਜਿਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਟਾਲ ਦਿੱਤੀ ।ਇਹ ਮਾਮਲਾ ਸੁਲਤਾਨਪੁਰੀ ਵਿਚ ਦੰਗਾ ਭੜਕਾਉਣ ਤੇ ਉਸ ਦੌਰਾਨ ਸੁਰਜੀਤ ਸਿੰਘ ਦੀ ਹੱਤਿਆ ਨਾਲ ਸਬੰਧਿਤ ਹੈ ।

ਜ਼ਿਕਰਯੋਗ ਹੈ ਕਿ ਸਿੱਖਾਂ ਦੇ ਯੋਜਨਾਬੱਧ ਤਰੀਕੇ ਨਾਲ ਹੋਏ ਇਸ ਸਰਕਾਰੀ ਕਤਲੇਆਮ ਵਿੱਚ ਤੀਹ ਸਾਲ ਤੋਂ ਉਪਰ ਸਮਾਂ ਬੀਤ ਜਾਣ ਦੇ ਬਾਵਜੂਦ ਮੁੱਖ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ। ਦੋਸ਼ੀਆਂ ਨੂੰ ਸਜ਼ਾ ਤਾਂ ਕੀ ਮਿਲਣੀ ਸੀ, ਉਲਟਾ ਉਨ੍ਹਾਂ ਨੂੰ ਸਰਕਾਰੀ ਅਹੁਦਿਆਂ ਅਤੇ ਸੁਰੱਖਿਆ ਛਤਰੀਆਂ ਦੇਕੇ ਉਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਗਈ।

ਸਰਕਾਰਾਂ ਬਦਲਦੀਆਂ ਰਹੀਆਂ, ਕਮਿਸ਼ਨ, ਕਮੇਟੀਆਂ ਬਣਦੇ ਰਹੇ, ਪਰ ਸਿੱਖਾਂ ਲਈ ਇਨਸਾਫ ਦੀ ਗੱਲ ਦੂਰ ਹੁੰਦੀ ਰਹੀ। ਹੁਣ ਭਾਜਪਾ ਨੇ ਕਤਲੇਆਮ ਦੇ ਕੇਸਾਂ ਨੂੰ ਦੁਬਾਰਾ ਖੋਲਣ ਲਈ ਕਮਿਸ਼ਨ/ ਕਮੇਟੀ ਦਾ ਗਠਂਨ ਕੀਤਾ ਹੈ, ਜਿਸਨੇ ਛੇ ਮਹੀਨਿਆਂ ਵਿੱਚ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣੀ ਸੀ, ਪਰ ਸਰਕਾਰ ਨੇ ਇਸ ਕਮੇਟੀ ਦੇ ਰਿਪੋਰਟ ਦੇਣ ਦੈ ਸਮੇਂ ਦੀ ਮਿਆਦ ਵਧਾ ਕੇ ਇੱਕ ਸਾਲ ਕਰ ਦਿੱਤੀ ਹੈ, ਜਿਸਦੀ ਕਿ ਮੁੱਢਲੀ ਮਿਆਦ ਛੇ ਮਹੀਨੇ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,