ਚੰਡੀਗੜ੍ਹ (10 ਮਾਰਚ 2011): ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ, ਸਿਖਸ ਫਾਰ ਜਸਟਿਸ ਨੇ ਸ੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਹਿਯੋਗ ਨਾਲ ਐਲਾਨ ਕੀਤਾ ਹੈ ਕਿ ਹੋਂਦ ਚਿੱਲੜ ਵਿਚ ਸਿਖ ਨਸਲਕੁਸ਼ੀ ਯਾਦਗਾਰ ਦੇ ਨੀਂਹ ਪੱਥਰ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਰੱਖ ਦਿੱਤਾ ਹੈ ਤੇ ਨਸਲਕੁਸ਼ੀ ਯਾਦਗਾਰ 2 ਨਵੰਬਰ 2011 ਨੂੰ ਸਥਾਪਿਤ ਕਰ ਦਿੱਤੀ ਜਾਵੇਗੀ।
ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਨੇ ਦਿੱਲੀ ਅਤੇ ਅੰਮ੍ਰਿਤਸਰ ਸਥਿਤ ਗੁਰਦੁਆਰਾ ਸਾਹਿਬਾਨ ਦੀ ਸਾਂਭ ਸੰਭਾਲ ਕਰਨ ਵਾਲੀਆਂ ਸਿੱਖ ਸੰਸਥਾਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਇਨ੍ਹਾਂ ਯਾਦਗਾਰਾਂ ਨੂੰ ਬਚਾਉਣ ਵਿਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ ਅਤੇ ਦੱਸਿਆ ਹੈ ਕਿ ਸਿੱਖ ਕਤਲੇਆਮ ਦੇ ਤੱਥ ਅਤੇ ਅੰਕੜੇ ਇਕੱਥੇ ਕਰਨ ਲਈ ਸਿੱਖ ਇਨਸਾਫ ਲਹਿਰ ਚਲਾਈ ਜਾ ਰਹੀ ਹੈ।