ਸਿੱਖ ਖਬਰਾਂ

ਸਿੱਖ ਚਿੰਤਕਾਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਉਤੇ ਹਮਲੇ ਦੀ ਨਿਖੇਧੀ ਕੀਤੀ

May 21, 2016 | By

ਚੰਡੀਗੜ੍ਹ (ਮਨਜੀਤ ਸਿੰਘ ਟਿਵਾਣਾ): ਚੰਡੀਗੜ੍ਹ ਦੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਕੇਂਦਰ ਵਿਖੇ ਪੰਥਕ ਵਿਦਵਾਨਾਂ ਅਤੇ ਪੰਥ ਦਰਦੀਆਂ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿਚ ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ  ਢੱਡਰੀਆਂ ਵਾਲਿਆਂ ‘ਤੇ ਬੀਤੇ ਦਿਨੀਂ ਲੁਧਿਆਣਾ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।

ਇਕੱਤਰਤਾ ਵਿਚ ਸ਼ਾਮਲ ਸਾਰੇ ਸਿੱਖ ਚਿੰਤਕਾਂ ਦਾ ਇਕ ਮੱਤ ਮੰਨਣਾ ਸੀ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਉਤੇ ਹੋਏ ਹਮਲੇ ਦਾ ਸਬੰਧ ਪੰਜਾਬ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਸਿੱਖ ਪੰਥ ਦੀ ਆਨ, ਬਾਨ ਤੇ ਸ਼ਾਨ ਨੂੰ ਢਾਹ ਲਾਉਣ ਲਈ ਹੋ ਰਹੀਆਂ ਕਾਰਵਾਈਆਂ ਨਾਲ ਹੈ।

ਇਕੱਤਰਤਾ ਵਿਚ ਇਹ ਗੱਲ ਮਹਿਸੂਸ ਕੀਤੀ ਗਈ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਤੇ ਬਰਗਾੜੀ ਵਿਖੇ ਸਿੱਖ ਰੋਸ ਪ੍ਰਦਰਸ਼ਨਾਂ ਉਤੇ ਕੀਤੀ ਗਈ ਗੋਲੀਬਾਰੀ ਸਮੇਂ ਰੋਸ ਲਹਿਰ ਨੂੰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਅਤੇ ਭਾਈ ਪੰਥਪ੍ਰੀਤ ਸਿੰਘ ਵਲੋਂ ਅਗਵਾਈ ਦਿੱਤੀ ਗਈ ਸੀ। ਇਸ ਕਰਕੇ ਸਿੱਖ ਪੰਥ ਦੀਆਂ ਵਿਰੋਧੀ ਤਾਕਤਾਂ ਇਨ੍ਹਾਂ ਦੇ ਖ਼ਿਲਾਫ਼ ਉਦੋਂ ਤੋਂ ਹੀ ਕੂੜ ਪ੍ਰਚਾਰ ਵਿਚ ਲੱਗੀਆਂ ਹੋਈਆਂ ਸਨ ਅਤੇ ਆਖ਼ਰ ਹੁਣ ਉਹਨਾਂ ਨੇ ਆਪਣੇ ਕਾਲੇ ਕਾਰਨਾਮਿਆਂ ਨੂੰ ਅੰਜ਼ਾਮ ਦਿੰਦਿਆਂ ਇਹ ਖ਼ੂਨੀ ਖੇਡ ਖੇਡੀ ਹੈ।

ਸਿੱਖ ਚਿੰਤਕਾਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਉਤੇ ਹਮਲੇ ਦੀ ਨਿਖੇਧੀ ਕੀਤੀ

ਸਿੱਖ ਚਿੰਤਕਾਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਉਤੇ ਹਮਲੇ ਦੀ ਨਿਖੇਧੀ ਕੀਤੀ

ਇਸ ਮੌਕੇ ਕਰਤਾਰ ਸਿੰਘ ਗਿੱਲ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਸ. ਗੁਰਤੇਜ ਸਿੰਘ, ਸ. ਰਜਿੰਦਰ ਸਿੰਘ, ਸ. ਸੁਖਦੇਵ ਸਿੰਘ, ਸ. ਕਰਮਜੀਤ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਗੁਰਬੀਰ ਸਿੰਘ ਅਤੇ ਸ. ਸੁਰਿੰਦਰ ਸਿੰਘ ਕਿਸ਼ਨਪੁਰਾ, ਅਜਮੇਰ ਸਿੰਘ ਤੇ ਸ. ਜੁਗਰਾਜ ਸਿੰਘ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,