ਸਿੱਖ ਖਬਰਾਂ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਜੱਥਾ ਪਾਕਿਸਤਾਨ ਪਹੁੰਚਿਆ

June 22, 2015 | By

ਅੰਮ੍ਰਿਤਸਰ (21 ਜੂਨ, 2015 ): ਖਾਲਸੇ ਦੀ ਜ਼ੰਮਣ ਭੌਂਇ ਪੰਜਾਬ ਦੀ ਧਰਤੀ ‘ਤੇ ਮਨੁੱਖੀ ਬਰਾਬਰੀ, ਨਿਆ ਅਤੇ ਸਾਂਝੀਵਾਲਤਾ ਦੇ ਹਾਮੀ ਖਾਲਸਾ ਰਾਜ ਦੇ ਝੰਡੇ ਝੂਲਾਉਣ ਵਾਲੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁ: ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਤੇ ਪਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ: ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ 190 ਸਿੱਖ ਸ਼ਰਧਾਲੂਆਂ ਦਾ ਜੱਥਾ ਤੇਜਾ ਸਿੰਘ ਸਮੁੰਦਰੀ ਹਾਲ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਰਵਾਨਾ ਹੋਇਆ।

ਸਿੱਖ ਜੱਥਾ ਰਵਾਨਾ ਹੋਣ ਸਮੇਂ

ਸਿੱਖ ਜੱਥਾ ਰਵਾਨਾ ਹੋਣ ਸਮੇਂ

ਇਸ ਜੱਥੇ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ: ਰੂਪ ਸਿੰਘ ਤੇ ਮਨਜੀਤ ਸਿੰਘ ਨੇ ਰਵਾਨਾ ਕੀਤਾ ਜੋ ਦੇਰ ਸ਼ਾਮ ਪਾਕਿਸਤਾਨ ਪੁੱਜ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਸ: ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ ਕਿ ਇਹ ਜੱਥਾ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਤੇ ਫੇਰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ 29 ਜੂਨ ਨੂੰ ਡੇਹਰਾ ਸਾਹਿਬ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ 30 ਜੂਨ ਨੂੰ ਵਾਪਸ ਭਾਰਤ ਪਰਤੇਗਾ।

ਇਸ ਜਥੇ ‘ਚ ਜਨਰਲ ਪ੍ਰਬੰਧਕ ਵਜੋਂ ਸ: ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜ਼ਰ, ਸ: ਵਰਿੰਦਰ ਸਿੰਘ ਠਰੂ ਤੇ ਹੋਰ ਸਟਾਫ਼ ਵੀ ਸ਼ਾਮਿਲ ਸੀ। ਇਸ ਮੌਕੇ ਖਾਲੜਾ ਮਿਸ਼ਨ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਝਬਾਲ ਅਤੇ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਸ: ਹਰਪਾਲ ਸਿੰਘ ਭੁੱਲਰ ਜਥੇ ਨੂੰ ਵਿਦਾਇਗੀ ਦੇਣ ਲਈ ਰੇਲਵੇ ਸਟੇਸ਼ਨ ਅਟਾਰੀ ਪਹੁੰਚੇ।

ਡਾ: ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਲੱਗਣ ਲਈ 272 ਨਾਵਾਂ ਦੀ ਸੂਚੀ ਕੇਂਦਰ ਸਰਕਾਰ ਤੇ ਪਾਕਿਸਤਾਨ ਸਫਾਰਤਖਾਨੇ ਨੂੰ ਭੇਜੀ ਗਈ ਸੀ, ਜਿਸ ‘ਚੋਂ 82 ਸ਼ਰਧਾਲੂਆਂ ਦੇ ਨਾਮ ਕੇਂਦਰ ਸਰਕਾਰ ਤੇ ਪਾਕਿਸਤਾਨ ਸਫਾਰਤਖਾਨੇ ਵੱਲੋਂ ਕੱਟ ਦਿੱਤੇ ਗਏ ਹਨ ਅਤੇ 190 ਸ਼ਰਧਾਲੂਆਂ ਦਾ ਹੀ ਵੀਜ਼ਾ ਲੱਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,