ਵੀਡੀਓ

ਸਿੱਖ ਬੰਦੀਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀਜੀਪੀ ਨੂੰ ਐਡਵੋਕੇਟ ਜਸਪਾਲ ਸਿੰਘ ਦਾ ਜਬਾਬ ( ਵੀਡੀਓੁ )

By ਸਿੱਖ ਸਿਆਸਤ ਬਿਊਰੋ

July 20, 2015

ਬੰਦੀ ਸਿੰਘਾਂ ਦਾ ਮੁੱਦਾ ਇਸ ਵੇਲੇ ਪੰਜਾਬ ਅਤੇ ਸਿੱਖ ਜਗਤ ਵਿੱਚ ਇੱਕ ਭਖਦਾ ਮਸਲਾ ਬਣਿਆ ਹੋਇਆ ਹੈ।ਬੰਦੀ ਸਿੰਘਾਂ ਦੇ ਬਾਰੇ ਪੰਜਾਬ ਸਰਕਾਰ ਨੇ ਇੱਕ ਅਖਬਾਰ ਵਿੱਚ ਇਸ਼ਤਿਹਾਰ ਵੀ ਦਿੱਤਾ ਹੈ ਅਤੇ ਪੰਜਾਬ ਪੁਲਿਸ ਦੇ ਮੁਖੀ ਸੁਮੇਧ ਸੈਣੀ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਵੀ ਕੀਤੀ ਹੈ।ਦੁਸਰੇ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਇਸ ਮਾਮਲੇ ਨਾਲ ਬੜੇ ਨੇੜਿਉਂ ਜੁੜੇ ਸਿੱਖ ਹਿੱਤਾਂ ਦੀ ਪੈਰਵੀ ਕਰਦੇ ਐਡਵੋਕੇਟ ਸ੍ਰ. ਜਸਪਾਲ ਸਿੰਘ ਮੰਝਪੁਰ, ਜੋ ਸਮੇਂ- ਸਮੇਂ ‘ਤੇ ਸਿੱਖ ਕੌਮ ਦੀ ਜਾਣਕਾਰੀ ਲਈ ਜੇਲਾਂ ਵਿੱਚ ਬੰਦ ਸਿੰਘਾਂ ਦੀ ਸੂਚੀ ਜਾਰੀ ਕਰਦੇ ਰਹਿੰਦੇ ਹਨ। ਉਨ੍ਹਾਂ ਵੱਲੋਂ ਅੱਜ ਜਲੰਧਰ ਦੇ ਪ੍ਰੈਸ ਕਲੱਬ ਵਿੱਚ ਪੁਲਿਸ ਮੁਖੀ ਸੈਣੀ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ਼ਤਿਹਾਰ ਵਿੱਚ ਉਠਾਏ ਸਵਾਲਾਂ ਦੇ ਜਵਾਬ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿੱਚ “ਸਿੱਖ ਸਿਆਸਤ” ਵੱਲੋਂ ਉਨ੍ਹਾਂ ਨਾਲ ਕੀਤੇ ਗਏ ਸੁਆਲ ਜਵਾਬ ਦੀ ਵੀਡੀਓੁ ਪਾਠਕਾ ਦੀ ਨਜ਼ਰ ਪੇਸ਼ ਕਰ ਰਹੇ ਹਾਂ।

Source: You Tube/ Sikh Siyasat

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: