ਫਤਹਿਗੜ ਸਾਹਿਬ (14 ਮਈ, 2010) :ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਪਹਿਲੇ ਸਿੱਖ ਰਾਜ ਦੀ ਤ੍ਰੈ-ਸ਼ਤਾਬਦੀ ਮੌਕੇ ਵੀਹਵੀਂ ਸਦੀ ਵਿੱਚ ਵਾਪਰੇ ਤੀਸਰੇ ਘੱਲੂਘਾਰੇ ਦੇ ਸ਼ਹੀਦਾਂ ਅਤੇ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਦੀ ਲਗਾਈ ਗਈ ਪ੍ਰਦਰਸ਼ਨੀ ਇੱਥੇ ਤ੍ਰੈਸ਼ਤਾਬਦੀ ਸਮਾਗਮਾਂ ਵਿੱਚ ਪਹੁੰਚੇ ਲੋਕਾਂ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਪ੍ਰਦਰਸ਼ਨੀ ਵਿੱਚ ਜੂਨ 1984 ਵਿੱਚ ਦਰਬਾਰ ਸਾਹਿਬ ਉ¤ਪਰ ਭਾਰਤੀ ਫੌਜ ਵੱਲੋਂ ਕੀਤੇ ਗਏ ਹਥਿਆਰਬੰਦ ਹਮਲੇ ਮੌਕੇ ਫੌਜ ਦਾ ਟਾਕਰਾ ਕਰਕੇ ਸ਼ਹੀਦ ਹੋਏੇ ਸਿੱਖਾਂ ਦੀਆਂ ਤਸਵੀਰਾਂ ਸਿੱਖ ਸੰਗਤਾਂ ਦਾ ਧਿਆਨ ਅਪਣੇ ਵੱਲ ਖਿੱਚ ਰਹੀਆਂ ਹਨ। ਇਸ ਤੋਂ ਇਲਾਵਾ ਭਾਈ ਸਤਵੰਤ ਸਿੰਘ, ਬੇਅੰਤ ਸਿੰਘ ਤੇ ਕਿਹਰ ਸਿੰਘ (ਇੰਦਰਾ ਕਾਂਡ), ਭਾਈ ਦਿਲਾਵਰ ਸਿੰਘ (ਬੇਅੰਤ ਕਾਂਡ), ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ (ਵੈਦਿਆ ਕਾਂਡ) ਅਤੇ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ, ਜਨਰਲ ਲਾਭ ਸਿੰਘ, ਭਾਈ ਸੁਖਦੇਵ ਸਿੰਘ ਬੱਬਰ, ਰਸ਼ਪਾਲ ਸਿੰਘ ਛੰਦੜਾਂ ਅਤੇ ਮਨਬੀਰ ਸਿੰਘ ਚਹੇੜੂ ਸਮੇਤ ਖਾੜਕੂ ਸਿੱਖ ਸੰਘਰਸ਼ ਦੇ ਹੋਰਨਾਂ ਸ਼ਹੀਦ ਜਰਨੈਲਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ, ਜਿਨਾਂ ਉ¤ਪਰ ਸੰਤ ਰਾਮ ਉਦਾਸੀ, ਪ੍ਰੋ. ਹਰਿੰਦਰ ਸਿੰਘ ਮਹਿਬੂਬ ਆਦਿ ਕਵੀਆਂ ਦੀਆਂ ਕਾਵਿ ਸਤਰਾਂ ਉ¤ਕਰੀਆਂ ਹੋਈਆਂ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਹ ਪ੍ਰਦਰਸ਼ਨੀ ਪਹਿਲੇ ਸਿੱਖ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਹੈ। ਉਨਾਂ ਕਿਹਾ ਕਿ ਠਬਾਬਾ ਬੰਦਾ ਸਿੰਘ ਬਹਾਦਰ ਨੇ ਜੁਲਮ ਦੇ ਰਾਜ ਦਾ ਖਾਤਮਾ ਕਰਨ ਲਈ ਸਰਹਿੰਦ ਸੂਬੇ ਨੂੰ ਫਤਹਿ ਕਰਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ। ਇਸ ਵਿਰਾਸਤ ਨੂੰ 18ਵੀਂ ਸਦੀ ਦੇ ਪੰਥਕ ਜਰਨੈਲਾਂ ਨੇ ਅੱਗੇ ਤੋਰ ਕੇ ਮੁੜ ਸਿੱਖ ਰਾਜ ਕਾਇਮ ਕੀਤਾ ਸੀ, ਅਤੇ ਜਿਨਾਂ ਨੇ ਇਸ ਵਿਰਾਸਤ ਨੂੰ ਵੀਹਵੀਂ ਸਦੀ ਵਿੱਚ ਅੱਗੇ ਤੋਰਿਆ ਹੈ ਉਨਾਂ ਤੋਂ ਅੱਜ ਦੀ ਪੀੜੀ ਨੂੰ ਜਾਣੂੰ ਕਰਵਾਉਣ ਲਈ ਹੀ ਪੰਚ ਪ੍ਰਧਾਨੀ ਵੱਲੋਂ ਇਹ ਪ੍ਰਦਰਸ਼ਨੀ ਲਗਾਈ ਗਈ ਹੈ।
ਤ੍ਰੈਸ਼ਤਾਬਦੀ ਸਮਾਗਮਾਂ ’ਤੇ ਵਰਤਮਾਨ ਸੰਘਰਸ਼ ਦੇ ਸ਼ਹੀਦਾਂ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਬਣੀ
ਫਤਹਿਗੜ ਸਾਹਿਬ (14 ਮਈ, 2010) :ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਪਹਿਲੇ ਸਿੱਖ ਰਾਜ ਦੀ ਤ੍ਰੈ-ਸ਼ਤਾਬਦੀ ਮੌਕੇ ਵੀਹਵੀਂ ਸਦੀ ਵਿੱਚ ਵਾਪਰੇ ਤੀਸਰੇ ਘੱਲੂਘਾਰੇ ਦੇ ਸ਼ਹੀਦਾਂ ਅਤੇ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਦੀ ਲਗਾਈ ਗਈ ਪ੍ਰਦਰਸ਼ਨੀ ਇੱਥੇ ਤ੍ਰੈਸ਼ਤਾਬਦੀ ਸਮਾਗਮਾਂ ਵਿੱਚ ਪਹੁੰਚੇ ਲੋਕਾਂ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਪ੍ਰਦਰਸ਼ਨੀ ਵਿੱਚ ਜੂਨ 1984 ਵਿੱਚ ਦਰਬਾਰ ਸਾਹਿਬ ਉਪਰ ਭਾਰਤੀ ਫੌਜ ਵੱਲੋਂ ਕੀਤੇ ਗਏ ਹਥਿਆਰਬੰਦ ਹਮਲੇ ਮੌਕੇ ਫੌਜ ਦਾ ਟਾਕਰਾ ਕਰਕੇ ਸ਼ਹੀਦ ਹੋਏੇ ਸਿੱਖਾਂ ਦੀਆਂ ਤਸਵੀਰਾਂ ਸਿੱਖ ਸੰਗਤਾਂ ਦਾ ਧਿਆਨ ਅਪਣੇ ਵੱਲ ਖਿੱਚ ਰਹੀਆਂ ਹਨ। ਇਸ ਤੋਂ ਇਲਾਵਾ ਭਾਈ ਸਤਵੰਤ ਸਿੰਘ, ਬੇਅੰਤ ਸਿੰਘ ਤੇ ਕਿਹਰ ਸਿੰਘ (ਇੰਦਰਾ ਕਾਂਡ), ਭਾਈ ਦਿਲਾਵਰ ਸਿੰਘ (ਬੇਅੰਤ ਕਾਂਡ), ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ (ਵੈਦਿਆ ਕਾਂਡ) ਅਤੇ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ, ਜਨਰਲ ਲਾਭ ਸਿੰਘ, ਭਾਈ ਸੁਖਦੇਵ ਸਿੰਘ ਬੱਬਰ, ਰਸ਼ਪਾਲ ਸਿੰਘ ਛੰਦੜਾਂ ਅਤੇ ਮਨਬੀਰ ਸਿੰਘ ਚਹੇੜੂ ਸਮੇਤ ਖਾੜਕੂ ਸਿੱਖ ਸੰਘਰਸ਼ ਦੇ ਹੋਰਨਾਂ ਸ਼ਹੀਦ ਜਰਨੈਲਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ, ਜਿਨਾਂ ਉ¤ਪਰ ਸੰਤ ਰਾਮ ਉਦਾਸੀ, ਪ੍ਰੋ. ਹਰਿੰਦਰ ਸਿੰਘ ਮਹਿਬੂਬ ਆਦਿ ਕਵੀਆਂ ਦੀਆਂ ਕਾਵਿ ਸਤਰਾਂ ਉਕਰੀਆਂ ਹੋਈਆਂ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਹ ਪ੍ਰਦਰਸ਼ਨੀ ਪਹਿਲੇ ਸਿੱਖ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਹੈ। ਉਨਾਂ ਕਿਹਾ ਕਿ ਠਬਾਬਾ ਬੰਦਾ ਸਿੰਘ ਬਹਾਦਰ ਨੇ ਜੁਲਮ ਦੇ ਰਾਜ ਦਾ ਖਾਤਮਾ ਕਰਨ ਲਈ ਸਰਹਿੰਦ ਸੂਬੇ ਨੂੰ ਫਤਹਿ ਕਰਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ। ਇਸ ਵਿਰਾਸਤ ਨੂੰ 18ਵੀਂ ਸਦੀ ਦੇ ਪੰਥਕ ਜਰਨੈਲਾਂ ਨੇ ਅੱਗੇ ਤੋਰ ਕੇ ਮੁੜ ਸਿੱਖ ਰਾਜ ਕਾਇਮ ਕੀਤਾ ਸੀ, ਅਤੇ ਜਿਨਾਂ ਨੇ ਇਸ ਵਿਰਾਸਤ ਨੂੰ ਵੀਹਵੀਂ ਸਦੀ ਵਿੱਚ ਅੱਗੇ ਤੋਰਿਆ ਹੈ ਉਨਾਂ ਤੋਂ ਅੱਜ ਦੀ ਪੀੜੀ ਨੂੰ ਜਾਣੂੰ ਕਰਵਾਉਣ ਲਈ ਹੀ ਪੰਚ ਪ੍ਰਧਾਨੀ ਵੱਲੋਂ ਇਹ ਪ੍ਰਦਰਸ਼ਨੀ ਲਗਾਈ ਗਈ ਹੈ।
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: