Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦਾਂ ਦੇ ਸਨਮਾਨ ਲਈ ਸਮਾਗਮ 16 ਦਸੰਬਰ ਨੂੰ ਗੁਰੂਸਰ ਮਹਿਰਾਜ ਵਿਖੇ

ਸ਼ਹੀਦਾਂ ਦੇ ਸਨਮਾਨ ਲਈ ਸਮਾਗਮ 16 ਦਸੰਬਰ ਨੂੰ ਗੁਰੂਸਰ ਮਹਿਰਾਜ ਵਿਖੇ

ਬਠਿੰਡਾ 12 ਨਵੰਬਰ – ਚੁਰਾਸੀ ਦੇ ਤੀਜੇ ਘੱਲੂਘਾਰੇ ਬਾਅਦ ਉਭਰੇ ਹਥਿਆਰਬੰਦ ਖਾੜਕੂ ਲਹਿਰ ਦੌਰਾਨ ਇਲਾਕੇ ਦੇ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਤੇ ਝੂਠੇ ਪੁਲਿਸ ਮੁਕਾਬਲਿਆਂ ’ਚ ਖਪਾਏ ਗਏ ਸ਼ਹੀਦ ਨੌਜਵਾਨਾਂ ਦੇ ਪਰਿਵਾਰਾਂ ਨੂੰ 1 ਪੋਹ, 16 ਦਸੰਬਰ 2023 ਨੂੰ ‘ਵੱਡਾ ਗੁਰੂਸਰ ਮਹਿਰਾਜ’ ਵਿਖੇ ਕਰਵਾਏ ਜਾ ਰਹੇ ਇਕ ਵਿਸ਼ੇਸ਼ ਸ਼ਹੀਦੀ ਸਨਮਾਨ ਸਮਾਰੋਹ ਦੌਰਾਨ ਸਨਮਾਨ ਕੀਤਾ ਜਾਵੇਗਾ।

ਇਸ ਦੀਆਂ ਤਿਆਰੀਆਂ ਵਜੋਂ ਪੰਥ ਸੇਵਕ ਜਥਾ ਵੱਲੋਂ ਇਲਾਕੇ ਦੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨਾਲ ਰਾਬਤਾ ਕਰਨ ਦਾ ਸਿਲਸਿਲਾ ਜਾਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥਾ ਦੇ ਸੇਵਾਦਾਰ ਭਾਈ ਹਰਦੀਪ ਸਿੰਘ ਮਹਿਰਾਜ ਨੇ ਬਠਿੰਡਾ ’ਚ ਬੁਲਾਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਕੀਤਾ।

ਉਹਨਾਂ ਦੱਸਿਆ ਕਿ ਸ਼ਹੀਦ ਬਾਬਾ ਹਰਦਿਆਲ ਸਿੰਘ ਗੁਰਸਰ ਮਹਿਰਾਜ, ਕਾਰ ਸੇਵਾ ਸਹਿਰਾਲੀ ਵਾਲਿਆਂ ਨੂੰ ਸਮਰਪਿਤ ਸਮਾਗਮ ਲਈ ਇਕ ਪੰਜ ਮੈਂਬਰੀ ਟੀਮ ਜਿਸ ’ਚ ਬਲਜਿੰਦਰ ਸਿੰਘ ਕੋਟਭਾਰਾ, ਭਾਈ ਸਵਰਨ ਸਿੰਘ ਕੋਟਧਰਮੂ, ਭਾਈ ਜੀਵਨ ਸਿੰਘ ਗਿੱਲ ਕਲਾਂ ਤੇ ਭਾਈ ਰਾਮ ਸਿੰਘ ਢਪਾਲੀ ਹਨ, ਵੱਲੋਂ ਹੁਣ ਤੱਕ ਜਿਲ੍ਹਾ ਬਠਿੰਡਾ ਦੇ ਇਕ ਸੌ ਪੰਝੀ ਤੇ ਮਾਨਸਾ ’ਚ ਤੀਹ ਦੇ ਕਰੀਬ ਸ਼ਹੀਦ ਪਰਿਵਾਰਾਂ ਨੂੰ ਨਿੱਜੀ ਤੌਰ ’ਤੇ ਜਾ ਕੇ ਮਿਲੀ ਤੇ ਉਹਨਾਂ ਬਾਰੇ ਜਾਣਕਾਰੀ ਤੇ ਸਬੰਧਤ ਤੱਥ ਇਕੱਤਰ ਕੀਤੇ, ਇਹਨਾਂ ਸ਼ਹੀਦਾਂ ’ਚ ਹਿੰਦੂ ਤੇ ਮੁਸਲਮਾਨ ਭਾਈਚਾਰੇ ਨਾਲ ਸਬੰਧਤ ਸ਼ਹੀਦ ਵੀ ਸ਼ਾਮਲ ਹਨ।

ਉਹਨਾਂ ਕਿਹਾ ਕਿ ਵੀਹਵੀਂ ਸਦੀ ’ਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਰਹਿਨਮਾਈ ਹੇਠ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਦੀ ਅਗਵਾਈ ’ਚ ਚਲਾਏ ਹਥਿਆਰਬੰਦ ਸੰਘਰਸ਼ ਦੌਰਾਨ ਸਿੱਖ ਕੌਮ ਦੀ ਹੋਂਦ, ਇੰਡੀਅਨ ਸਟੇਟ ਵੱਲੋਂ ਸਿੱਖ ਕੌਮ ਦੀ ਨਸਲਕੁਸ਼ੀ ਦਾ ਬਦਲਾ ਲੈਣ ਲਈ ਦਿੱਤੀਆਂ ਕੁਰਬਾਨੀਆਂ ਤੇ ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ’ਚ ਖਪਾ ਕੇ ਡੋਲੇ ਗਏ ਖ਼ੂਨ ਨੂੰ ਅੱਖੋਂ ਪਰੋਖੇ ਕਰਕੇ ਕੌਮ ਦੇ ਇਕ ਮਹਾਨ ਇਤਿਹਾਸ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ। ਉਹਨਾਂ ਇਲਾਕੇ ਦੀ ਸੰਗਤ ਤੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਇਸ ਵਿਸ਼ੇਸ਼ ਸਹੀਦੀ ਸਨਮਾਨ ਸਮਾਰੋਹ ਵਿਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਨਾਲ ਬਲਜਿੰਦਰ ਸਿੰਘ ਕੋਟਭਾਰਾ, ਭਾਈ ਸਵਰਨ ਸਿੰਘ ਕੋਟਧਰਮੂ, ਭਾਈ ਗੁਰਵਿੰਦਰ ਸਿੰਘ ਬਠਿੰਡਾ, ਭਾਈ ਗੁਰਪਾਲ ਸਿੰਘ ਧਿਗੜ , ਸੁਖਪਾਲ ਸਿੰਘ ਪਾਲਾ ਬਾਬਾ, ਭਾਈ ਲਵਦੀਪ ਸਿੰਘ ਆਦਿ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 12 ਜੂਨ 2026 (ਸ਼ੁੱਕਰਵਾਰ) ਨੂੰ ਕਿਲਾ ਮੁਬਾਰਕ, ਬਠਿੰਡਾ ਵਿਖੇ ਕਰਵਾਇਆ ਜਾਵੇਗਾ।
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-2’ ਕਿਤਾਬ ਅੱਜ ਇਤਿਹਾਸਕ ਧਰਤੀ ਪੰਜਵੜ੍ਹ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜਾਰੀ ਕੀਤੀ ਗਈ। ਇਹ ਕਿਤਾਬ ਬਲਜਿੰਦਰ ਸਿੰਘ ਕੋਟਭਾਰਾ ਨੇ ਲਿਖੀ ਹੈ ਅਤੇ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ
ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਖਾਲਿਸਤਾਨ ਐਲਾਨਨਾਮੇ ਦੀ 39ਵੀਂ ਵਰ੍ਹੇਗੰਢ ਨੂੰ 29 ਅਪ੍ਰੈਲ 2025 ਨੂੰ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: