Site icon Sikh Siyasat News

ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਰਤਨਦੀਪ ਸਿੰਘ ਧਮਾਕਾਖੇਜ਼ ਸਮੱਗਰੀ ਕੇਸ ਵਿਚੋਂ ਬਰੀ

ਅੰਮ੍ਰਿਤਸਰ: ਪੰਜਾਬ ਪੁਲਿਸ ਦੇ ਵਿਸ਼ੇਸ਼ ਆਪ੍ਰੇਸ਼ਨ ਸੈੱਲ ਵੱਲੋਂ 2 ਸਾਲ ਪਹਿਲਾ ਧਮਾਕਾਖੇਜ਼ ਸਮਗਰੀ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਭਾਈ ਰਤਨਦੀਪ ਸਿੰਘ ਨੂੰ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ।

ਬਚਾਅ ਪੱਖ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਦੱਸਿਆ ਕਿ ਰਾਜ ਵਿਸ਼ੇਸ਼ ਆਪਰੇਸ਼ਨ ਸੈਲ, ਅੰਮ੍ਰਿਤਸਰ ਨੇ 9 ਜੂਨ, 2010 ਨੂੰ ਐਫ.ਆਈ.ਆਰ. ਨੰ: 22 ‘ਚ ਧਾਰਾ 21, 25, 29 ਐਨਡੀਪੀਐਸ ਐਕਟ, ਧਾਰਾ 3, 4 ਅਤੇ 5 ਧਮਾਕਾਖੇਜ਼ ਸਮੱਗਰੀ, ਧਾਰਾ 17, 18, 19, 20 ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।

ਭਾਈ ਹਰਮਿੰਦਰ ਸਿੰਘ ਮਿੰਟੂ, ਰਤਨਦੀਪ ਸਿੰਘ (ਫਾਈਲ ਫੋਟੋ)

ਐਡਵੋਕੇਟ ਮੰਝਪੁਰ ਨੇ ਦੱਸਿਆ, “ਇਹ ਕੇਸ ਪਹਿਲਾਂ ਹੋਰ ਬੰਦਿਆਂ ‘ਤੇ 2010 ‘ਚ ਦਰਜ ਕੀਤਾ ਗਿਆ ਸੀ ਪਰ ਬਾਅਦ ‘ਚ ਇਨ੍ਹਾਂ ਦੋਵਾਂ ਨੂੰ 2015 ‘ਚ ਇਸ ਮੁਕੱਦਮੇ ‘ਚ ਨਾਮਜ਼ਦ ਕਰ ਦਿੱਤਾ ਗਿਆ। ਪੁਲਿਸ ਦੋਵਾਂ ਖਿਲਾਫ ਚਾਰਜਸ਼ੀਟ ਦਾਖਲ ਕਰਨ ‘ਚ ਨਾਕਾਮ ਰਹੀ।”

ਸਬੰਧਤ ਖ਼ਬਰ:

ਭਾਈ ਹਰਮਿੰਦਰ ਸਿੰਘ ਮਿੰਟੂ ਬਾਰੂਦ ਬਰਾਮਦਗੀ,ਗ਼ੈਰ ਕਾਨੂੰਨੀ ਗਤੀਵਿਧੀਆਂ(ਰੋਕੂ) ਐਕਟ ਦੇ ਕੇਸ ਵਿਚੋਂ ਬਰੀ …

ਉਨ੍ਹਾਂ ਦੱਸਿਆ, “ਅੱਜ ਡੀ.ਐਸ.ਪੀ. ਬਲਦੇਵ ਸਿੰਘ ਨੇ ਆਪਣਾ ਬਿਆਨ ਦਰਜ ਕਰਵਾਇਆ ਅਤੇ ਐਡੀਸ਼ਨਲ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਨੇ ਠੋਸ ਸਬੂਤ ਨਾ ਹੋਣ ਕਾਰਨ ਭਾਈ ਹਰਮਿੰਦਰ ਸਿੰਘ ਮਿੰਟੂ ਅਤੇ ਰਤਨਦੀਪ ਸਿੰਘ ਨੂੰ ਬਰੀ ਕਰ ਦਿੱਤਾ।”

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikh Political Prisoners Bhai Harminder Singh Mintoo and Rattandeep Singh Discharged in UAPA Case …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version