ਸਿੱਖ ਖਬਰਾਂ

ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਨੇ ਸਰਕਾਰ ਨੂੰ 4 ਅਗਸਤ ਤੱਕ ਬੰਦੀ ਸਿੰਘ ਰਿਹਾਅ ਕਰਨ ਲਈ ਦਿੱਤਾ ਸਮਾਂ

July 29, 2015 | By

ਲੁਧਿਆਣਾ (28 ਜੁਲਾਈ, 2015): ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਬਣੀ ਸੰਘਰਸ਼ ਕਮੇਟੀ ਨੇ ਇੱਥੇ ਫੀਲਡਗੰਜ਼ ਲਵਿੱਚ ਮੀਟਿੰਗ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਕਰਕੇ ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ ਖਤਮ ਕਰਵਾਏ, ਅਜਿਹਾ ਨਾ ਹੋਣ ਦੀ ਸੂਰਤ ਵਿੱਚ 4 ਅਗਸਤ ਤੋਂ ਬਾਅਦ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।

ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਬੈਠਕ ਵਿੱਚ ਮਤਾ ਪਾਸ ਕੀਤਾ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਫੈਸਲਿਆਂ ਕਾਰਨ ਸਿੱਖਾਂ ਵਿੱਚ ਨਾਰਾਜ਼ਗੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਅਤੇ ਰਾਜ ਸਭਾ ਦੇ ਸਪੀਕਰ ਨੂੰ ਜਨਹਿਤ ਪਟੀਸ਼ਨ ਲਾ ਕੇ ਮੰਗ ਕੀਤੀ ਜਾਵੇ ਕਿ ਸਿੱਖਾਂ ਨਾਲ ਹੋ ਰਹੀ ਇਸ ਬੇਇਨਸਾਫ਼ੀ ’ਤੇ ਸੰਸਦ ਵਿੱਚ ਚਰਚਾ ਹੋਵੇ।

ਸੰਘਰਸ਼ ਕਮੇਟੀ ਨੇ ਅੱਜ ਮੀਟਿੰਗ ਕਰਕੇ ਰਾਜ ਸਰਕਾਰ ਨੂੰ ਚਾਰ ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਚਾਰ ਅਗਸਤ ਤੱਕ ਪਿੰਡ ਹਸਨਪੁਰਾ ਵਿੱਚ ਫੜੇ ਗਏ ਸੂਰਤ ਸਿੰਘ ਖ਼ਾਲਸਾ ਦੇ ਸਮਰਥਕਾਂ ਨੂੰ ਰਿਹਾਅ ਨਾ ਕੀਤਾ ਗਿਅਾ ਤਾਂ ਕਮੇਟੀ ਸਖ਼ਤ ਫੈਸਲਾ ਲਵੇਗੀ।

ਮੀਟਿੰਗ ਤੋਂ ਬਾਅਦ ਸਿੱਖ ਜਥੇਬੰਦੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ 1920, ਯੂਨਾੲੀਟਿਡ ਅਕਾਲੀ ਦਲ, ਅਖੰਡ ਕੀਰਤਨੀ ਜਥਾ ਅਤੇ ਅਕਾਲੀ ਦਲ ਸਵਤੰਤਰ ਦੇ ਮੈਂਬਰ ਡੀਐਮਸੀ ਵਿੱਚ ਸ੍ਰੀ ਖ਼ਾਲਸਾ ਨੂੰ ਮਿਲਣ ਲਈ ਗਏ ਪਰ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ। ਇਸ ਕਾਰਨ ਗੁੱਸੇ ਵਿੱਚ ਆਏ ਮੈਂਬਰਾਂ ਨੇ ਡੀ.ਐਮ.ਸੀ. ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਮੀਟਿੰਗ ਵਿਚ ਭਾਈ ਧਿਆਨ ਸਿੰਘ ਮੰਡ, ਭਾਈ ਵੱਸਣ ਸਿੰਘ ਜਫਰਵਾਲ, ਜਸਵੰਤ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਨਾਮ ਸਿੰਘ ਸਿੱਧੂ, ਜਸਵਿੰਦਰ ਸਿੰਘ ਬਲੀਏਵਾਲਾ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਬਲਜਿੰਦਰ ਸਿੰਘ ਸੋਢੀ, ਮਨਵਿੰਦਰ ਸਿੰਘ ਗਿਆਸਪੁਰਾ, ਕਰਨੈਲ ਸਿੰਘ ਪੰਜੋਲੀ, ਬਾਬਾ ਅਵਤਾਰ ਸਿੰਘ, ਮਨਜਿੰਦਰ ਸਿੰਘ , ਆਰ. ਪੀ. ਸਿੰਘ ਮੋਹਾਲੀ, ਹਰਭਜਨ ਸਿੰਘ ਕਸ਼ਮੀਰੀ, ਜਤਿੰਦਰ ਸਿੰਘ ਰਸੂਲੜਾ, ਪਰਮਜੀਤ ਸਿੰਘ ਸਹੌਲੀ, ਐਡਵੋਕੇਟ ਗੁਰਵਿੰਦਰ ਸਿੰਘ ਲੂੰਬਾ, ਜਸਵਿੰਦਰ ਸਿੰਘ ਬਰਾੜ ਚੰਡੀਗੜ੍ਹ, ਜਸਪਾਲ ਸਿੰਘ ਹੇਰਾਂ ਤੇ ਸਤਨਾਮ ਸਿੰਘ ਮਨਾਣਾ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: