April 24, 2015 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ ( 23 ਅਪ੍ਰੈਲ, 2015): ਨਵੀ ਆ ਰਹੀ ਪੰਜਾਬੀ ਫਿਲਮ ਅਜ਼ਾਦੀ ਦੇ ਵਫਦ ਨੇ ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਿਰਕਤ ਕੀਤੀ ਅਤੇ ਸਿੱਖ ਯੂਥ ਫਰੰਟ ਤੋਂ ਫਿਲਮ ਦੇ ਪ੍ਰਚਾਰ ਲਈ ਸਹਿਯੋਗ ਦੀ ਮੰਗ ਕੀਤੀ।ਤਰਸੇਮ ਸਿੰਘ ਭੱਟੀ ਮੁਸਤਫਾਵਾਦੀ ਵੱਲੋਂ ਬਣਾਈ ਜਾ ਰਹੀ ਇਹ ਫਿਲ਼ਮ 12 ਜੂਨ ਨੂੰ ਸੰਸਾਰ ਭਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ ਹੈ।
ਫਿਲਮ ਦੇ ਨਿਰਦੇਸ਼ਕ ਰਵੀ ਸ਼ਰਮਾ ਨੇ ਦੱਸਿਆ ਕਿ ਫਿਲਮ ਪੰਜਾਬ ਵਿੱਚ ਵੱਸਦੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ‘ਤੇ ਅਧਾਰਿਤ ਹੈ।ਉਨ੍ਹਾਂ ਦੱਸਿਆ ਕਿ ਫਿਲਮ ਵਿੱਚ 90ਵਿਆਂ ਦੌਰਾਨ ਪੰਜਾਬ ਵਿੱਚ ਸਿੱਖ ਨੌਜਵਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਨ ਨੂੰ ਵੀ ਦ੍ਰਿਸ਼ਮਾਨ ਕੀਤਾ ਗਿਆ ਹੈ।
ਮਹੀਨਾਵਰ ਪੰਥਕ ਮੈਗਜ਼ੀਨ ਦੇ ਸੰਪਾਦਕ ਸ੍ਰ. ਬਲਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਰਕਾਰ ਦੀ ਸਰਪ੍ਰਸਤੀ ਵਾਲੇ ਮੀਡੀਆ ਨੇ ਹਮੇਸ਼ਾਂ ਹੀ ਸਿੱਖ ਸੰਘਰਸ਼ ਪ੍ਰਤੀ ਪੱਖਪਾਤੀ ਰਵੱਈਆ ਅਪਨਾਇਆ ਹੈ।ਉਨ੍ਹਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸਿੱਖ ਸੰਘਰਸ਼ ਨੂੰ ਸਹੀ ਢੰਗ ਨਾਲ ਪੇਸ਼ ਕਰਨ ਵਾਲੀਆਂ ਫਿਲਮਾਂ ਦੀ ਹਮਾਇਤ ਕੀਤੀ ਜਾਏ।
ਸਿੱਖ ਯੂਥ ਫਰੰਟ ਦੇ ਜਨਰਲ ਸਕੱਤਰ ਭਾਈ ਪਪਲਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਸੰਘਰਸ਼ ਨੂੰ ਸਹੀ ਢੰਗ ਨਾਲ ਫਿਲਮਾਉਣ ਵਾਲੀਆਂ ਫਿਲਮਾਂ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਨ ਸਿੱਖ ਸੰਘਰਸ਼ ਖਿਲਾਫ ਆਮ ਲੋਕਾਂ ਵਿੱਚ ਪ੍ਰਚਾਰੇ ਕੂੜ ਪ੍ਰਚਾਰ ਨੂੰ ਲੋਕਾਂ ਦੇ ਦਿਲੋ ਦਿਮਾਗ ਤੋਂ ਦੂਰ ਕਰਨਾ ਸਮੇਂ ਦੀ ਲੋੜ ਹੈ।
Related Topics: Movie Aajaadi, Sikh Youth Front