ਵਿਦੇਸ਼ » ਸਿੱਖ ਖਬਰਾਂ

ਭਾਰਤੀ ਗਣਤੰਤਰ ਦਿਵਸ ‘ਤੇ ਜਰਮਨ ਵਿੱਚ ਭਾਰਤੀ ਦੂਤਾਘਰ ਸਾਹਮਣੇ ਹੋਇਆ ਰੋਸ ਪ੍ਰਦਰਸ਼ਨ

January 29, 2016 | By

ਮਾਨਹਾਈਮ, ਜਰਮਨੀ (28 ਜਨਵਰੀ, 2016): 26 ਜਨਵਰੀ ਨੂੰ ਜਦ ਭਾਰਤ ਵਿੱਚ ਅਤੇ ਹੋਰ ਕਈ ਮੁਲਕਾਂ ਵਿੱਚ ਭਾਰਤ ਦਾ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਸੀ ਤਾਂ ਇਸ ਸਮੇਂ ਹੀ ਵੱਖ-ਵੱਖ ਥਾਈਂ ਭਾਰਤੀ ਸੰਵਿਧਾਨ ਵਿੱਚ ਬੇਭਰੋਸਗੀ ਦੇ ਮੁਜ਼ਾਹਰੇ ਵੀ ਹੋ ਰਹੇ ਸਨ।

ਜਰਮਨ ਵਿੱਚ ਭਾਰਤੀ ਦੂਤਾਘਰ ਸਾਹਮਣੇ ਹੋਇਆ ਰੋਸ ਪ੍ਰਦਰਸ਼ਨ

ਜਰਮਨ ਵਿੱਚ ਭਾਰਤੀ ਦੂਤਾਘਰ ਸਾਹਮਣੇ ਹੋਇਆ ਰੋਸ ਪ੍ਰਦਰਸ਼ਨ

ਜਰਮਨ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਭਾਰਤ ਦੇ ਗਣਤੰਤਰ ਦਿਵਸ ਮੌਕੇ ਭਾਰਤੀ ਕੌਸਲਖਾਨੇ ਸਾਹਮਣੇ ਫਰੈਂਕਫਰਟ ‘ਚ ਰੋਸ ਮੁਜ਼ਾਹਰਾ ਕੀਤਾ ਗਿਆ ।

ਪੰਜਾਬੀ ਅਖਬਾਰ ਅਜ਼ੀਤ ਵਿੱਚ ਨਸ਼ਰ ਖ਼ਬਰ ਅਨੁਸਾਰ ਇਸ ਮੌਕੇ ਪੰਥਕ ਬੁਲਾਰਿਆਂ ਨੇ ਭਾਰਤੀ ਸੰਵਿਧਾਨ ‘ਤੇ ਬੇਭਰੋਸਗੀ ਦਾ ਪ੍ਰਗਟਾਵਾ ਕਰਦਿਆਂ ਸਿੱਖ ਰਾਜ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦਾ ਇਜ਼ਹਾਰ ਕੀਤਾ । ਉਨ੍ਹਾਂ ਕਿਹਾ ਸੰਵਿਧਾਨ ਸਿਰਫ ਬਹੁਗਿਣਤੀ ਦੇ ਲੋਕਾਂ ਲਈ ਹੈ ਅਤੇ ਘੱਟ ਗਿਣਤੀ ਕੌਮਾਂ ਨੂੰ ਕਦੇ ਇਨਸਾਫ ਨਹੀਂ ਮਿਲਿਆ ।

ਸਿੱਖ ਆਗੂਆਂ ਨੇ ਕਿਹਾ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣੀਆਂ ਅਤੇ ਬੇਕਸੂਰ ਸਿੱਖਾਂ ਨੂੰ ਦਹਾਕਿਆਂ ਤੋਂ ਜੇਲ੍ਹਾਂ ‘ਚ ਬੰਦ ਰੱਖਣਾ ਇਸ ਦਾ ਪ੍ਰਤੱਖ ਸਬੂਤ ਹੈ ।

ਬੁਲਾਰਿਆਂ ‘ਚ ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਰੇਸ਼ਮ ਸਿੰਘ ਬੱਬਰ, ਭਾਈ ਗੁਰਚਰਨ ਸਿੰਘ ਗੁਰਾਇਆ, ਜਥੇ: ਸਤਨਾਮ ਸਿੰਘ ਬੱਬਰ, ਭਾਈ ਸੋਹਨ ਸਿੰਘ ਕੰਗ, ਭਾਈ ਜਤਿੰਦਰਬੀਰ ਸਿੰਘ ਪਧਿਆਣਾ, ਭਾਈ ਪ੍ਰਗਟ ਸਿੰਘ, ਭਾਈ ਰਜਿੰਦਰ ਸਿੰਘ ਬੱਬਰ, ਭਾਈ ਹਰਜੋਤ ਸਿੰਘ, ਭਾਈ ਅਵਤਾਰ ਸਿੰਘ ਬੱਬਰ, ਭਾਈ ਹੀਰਾ ਸਿੰਘ ਮੱਤੇਵਾਲ, ਭਾਈ ਪਾਲਾ ਸਿੰਘ ਬੱਬਰ, ਭਾਈ ਅੰਮਿ੍ਤਪਾਲ ਸਿੰਘ, ਭਾਈ ਗੁਰਪਿੰਦਰ ਸਿੰਘ ਤੇ ਭਾਈ ਪ੍ਰੀਤਮ ਸਿੰਘ ਖ਼ਾਲਸਾ ਸ਼ਾਮਿਲ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,