ਸਿੱਖ ਖਬਰਾਂ

14 ਜੂਨ ਨੂੰ ਯੂਰਪੀਅਨ ਸੰਸਦ ਸਾਹਮਣੇ ਹੋ ਰਹੇ ਮੁਜ਼ਾਹਰੇ ਵਿੱਚ ਸਿੱਖ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ

By ਸਿੱਖ ਸਿਆਸਤ ਬਿਊਰੋ

June 13, 2014

 ਮਾਨਹਾਈਮ (ਜਰਮਨੀ) (12 ਜੂਨ 2014): ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦੀ 30ਵੀਂ ਵਰੇਗੰਢ ਮੌਕੇ ਯੂਰਪ ਦੇ ਸਮੁਹ ਸਿੱਖਾਂ ਵੱਲੋਂ 14 ਜੂਨ ਨੂੰ ਬੈਲਜੀਅਮ  ਦੇ ਸ਼ਹਿਰ ਬਰੱਸਲਜ਼ ਵਿਖੇ ਯੂਰਪੀਅਨ ਸੰਸਦ ਸਾਹਮਣੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਜਰਮਨੀ ਦੀਆਂ ਪੰਥਕ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖਾਲਸਾ ਜਰਮਨੀ, ਸ਼੍ਰੋਮਣੀ ਅਕਾਲੀ ਦਲ (ਅ) ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਤੇ ਦਲ ਖਾਲਸਾ ਜਰਮਨੀ ਦੇ ਕ੍ਰਮਵਾਰ ਆਗੂਆਂ ਭਾਈ ਗੁਰਮੀਤ ਸਿੰਘ ਖਨਿਆਨ, ਭਾਈ ਰੇਸ਼ਮ ਸਿੰਘ ਬੱਬਰ, ਭਾਈ ਸੋਹਨ ਸਿੰਘ ਕੰਗ, ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਸੁਖਵਿੰਦਰ ਸਿੰਘ ਕਲੋਨ ਤੇ ਭਾਈ ਸੁਰਿੰਦਰ ਸਿੰਘ ਸੇਖੋਂ ਨੇ ਜਾਰੀ ਸਾਂਝੇ ਬਿਆਨ ‘ਚ ਸਮੂਹ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਮੁਜ਼ਾਹਰੇ ਵਿੱਚ ਵੱਧ–ਚੜ ਕੇ ਹਿੱਸਾ ਲਿਆ ਜਾਵੇ ਤਾਂ ਜੋ ਅੱਜ ਤੋਂ 30 ਸਾਲ ਪਹਿਲਾਂ ਭਾਰਤੀ ਸਰਕਾਰ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ‘ਤੇ ਹਮਲਾ ਕਰਕੇ ਹਜ਼ਾਰਾਂ ਸਿੱਖਾਂ ਨੂੰ ਮਾਰਨ ਦੀ ਅਣਮਨੁੱਖੀ ਕਾਰਵਾਈ ਲਈ ਸੰਸਾਰ ਨੂੰ ਜਾਣੂ ਕਰਵਾਇਆ ਜਾ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: