August 17, 2015 | By ਸਿੱਖ ਸਿਆਸਤ ਬਿਊਰੋ
ਫਰੈਂਕਫਰਟ, ਜਰਮਨੀ (16 ਅਗਸਤ, 2015): ਭਾਰਤੀ ਅਜ਼ਾਦੀ ਦਿਨ ‘ਤੇ ਜਰਮਨ ਦੀਆਂ ਸਿੱਖ ਜਥੇਬੰਦੀਆਂ ਬੱਬਰ ਖਾਲਸਾ ਜਰਮਨੀ, ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਤੇ ਦਲ ਖਾਲਸਾ ਜਰਮਨੀ ਦੇ ਸਾਂਝੇ ਸੱਦੇ ‘ਤੇ ਅੱਜ ਜਰਮਨੀ ਦੇ ਸ਼ਹਿਰ ਫਰੈਂਕਫਰਟ ‘ਚ ਭਾਰਤੀ ਕੌਾਸਲਖਾਨੇ ਸਾਹਮਣੇ ਸਿੱਖ ਕੌਮ ਦੀ ਆਜ਼ਾਦੀ ਦੇ ਹੱਕ ‘ਚ ਭਾਰੀ ਮੁਜ਼ਾਹਰਾ ਕੀਤਾ ਗਿਆ ।
ਮੁਜ਼ਾਹਰੇ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਭਾਰਤ ਦੇ ਆਜ਼ਾਦੀ ਦਿਹਾੜੇ ਨੂੰ ਸਿੱਖਾਂ ਲਈ ਕਾਲੇ ਤੇ ਵਿਸਵਾਸ਼ਘਾਤ ਦਿਹਾੜਾ ਕਰਾਰ ਦਿੱਤਾ।
ਪੰਜਾਬੀ ਅਜੀਤ ਵਿੱਚ ਛਪੀ ਖਬਰ ਅਨੁਸਾਰ ਮੁਜ਼ਾਹਰੇ ‘ਚ ‘ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆ ਦੀ ਸੋਚ ‘ਤੇ ਪਹਿਰਾ ਦਿਆਂਗੇ ਠੋਕ ਕੇ, ਬਾਪੂ ਸੂਰਤ ਸਿੰਘ ਖਾਲਸਾ ਜ਼ਿੰਦਾਬਾਦ, ਬੰਦੀ ਸਿੰਘ ਰਿਹਾਅ ਕਰੋ ਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਉ’ ਦੇ ਅਕਾਸ਼ ਗੁੰਜਾਊ ਨਾਅਰੇ ਗੂੰਜੇ ।
ਇਸ ਮੌਕੇ ਸਿੱਖ ਸੰਘਰਸ਼ ਦੇ ਆਗੂਆਂ ਭਾਈ ਗੁਰਦਿਆਲ ਸਿੰਘ ਲਾਲੀ ਸੀਨੀਅਰ ਮੀਤ ਪ੍ਰਧਾਨ ਸਿੱਖ ਫੈਡਰੇਸ਼ਨ, ਬੱਬਰ ਖਾਲਸਾ ਜਰਮਨੀ ਦੇ ਆਗੂ ਭਾਈ ਰਾਜਿੰਦਰ ਸਿੰਘ ਬੱਬਰ, ਭਾਈ ਸੋਹਨ ਸਿੰਘ ਕੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ , ਭਾਈ ਗੁਰਮੀਤ ਸਿੰਘ ਖਨਿਆਨ ਪ੍ਰਧਾਨ ਸਿੱਖ ਫੈਡਰੇਸ਼ਨ ਜਰਮਨੀ, ਭਾਈ ਲਖਵਿੰਦਰ ਸਿੰਘ ਮੱਲ੍ਹੀ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਭਾਈ ਜਤਿੰਦਰਬੀਰ ਸਿੰਘ ਪਧਿਆਣਾ ਜਨਰਲ ਸਕੱਤਰ ਸਿੱਖ ਫੈਡਰੇਸ਼ਨ, ਭਾਈ ਹਰਪਾਲ ਸਿੰਘ ਜਨਰਲ ਸਕੱਤਰ ਗੁਰਦੁਆਰਾ ਦਸਮੇਸ਼ ਸਿੰਘ ਸਭਾ ਕੋਲਨ, ਭਾਈ ਗੁਰਪਾਲ ਸਿੰਘ ਸਟੁੱਟਗਾਰਟ ਤੇ ਭਾਈ ਹੀਰਾ ਸਿੰਘ ਮੱਤੇਵਾਲ ਪ੍ਰਬੰਧਕ ਕਮੇਟੀ ਸਿੱਖ ਸੈਂਟਰ ਫਰੈਂਕਫਰਟ ਆਦਿ ਨੇ ਮੁਜ਼ਾਹਰੇ ਨੂੰ ਸੰਬੋਧਨ ਕੀਤਾ ।
Related Topics: Indian Satae, Sikhs in Germany