ਆਮ ਖਬਰਾਂ » ਸਿੱਖ ਖਬਰਾਂ

ਬ੍ਰਹਮਪੁਰਾ,ਅਜਨਾਲਾ ਅਤੇ ਉਹਨਾਂ ਦੇ ਪੁੱਤਾਂ ਨੂੰ ਅਕਾਲੀ ਦਲ ‘ਚੋਂ ਕੱਢੇ ਜਾਣ ‘ਤੇ ਸਿਮਰਜੀਤ ਸਿੰਘ ਮਾਨ ਨੇ ਕੱਸਿਆ ਵਿਅੰਗ

November 12, 2018 | By

ਸ੍ਰੀ ਅੰਮ੍ਰਿਤਸਰ ਸਾਹਿਬ: ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਮਾਝੇ ਦੇ ਟਕਸਾਲੀ ਅਕਾਲੀ ਅਖਵਾਉਂਦੇ ਆਗੂਆਂ, ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ, ਨੂੰ ਅਕਾਲੀ ਦਲ ਵਿੱਚੋਂ ਕੱਢੇ ਜਾਣ ਉੱਤੇ ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦਾ ਕਹਿਣੈ ਕਿ “ਸੁਖਬੀਰ ਸਿੰਘ ਬਾਦਲ ਵੱਲੋਂ ਬ੍ਰਹਮਪੁਰਾ, ਅਜਨਾਲਾ ਅਤੇ ਇਨ੍ਹਾਂ ਦੋਵਾਂ ਦੇ ਵਿਧਾਇਕ ਸਪੁੱਤਰਾਂ ਨੂੰ ਪਾਰਟੀ ਵਿਚੋਂ ਕੱਢਣਾ ਈਦ ਮਗਰੋਂ ਤੂਬਾਂ ਫੂਕਣ ਵਾਲੇ ਅਮਲ ਨੇ”

ਸ. ਸਿਮਰਨਜੀਤ ਸਿੰਘ ਮਾਨ (ਪੁਰਾਣੀ ਤਸਵੀਰ)

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ
“ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਸੂਬੇ ਅਤੇ ਸਿੱਖ ਕੌਮ ਨਾਲ ਸੰਬੰਧਤ ਸੰਜੀਦਾ ਮਸਲਿਆ ਨੂੰ ਹੱਲ ਕਰਨ ਅਤੇ ਸਿੱਖ ਕੌਮ ਨੂੰ ਦਰਪੇਸ਼ ਆ ਰਹੀਆ ਮੁਸ਼ਕਿਲਾਂ ਦਾ ਹੁਕਮਰਾਨਾਂ ਕੋਲੋ ਸਹੀ ਹੱਲ ਕੱਢਵਾਉਣ ਲਈ ਕੋਈ ਉਦਮ ਹੀ ਨਹੀਂ ਕੀਤਾ ਗਿਆ ਅਤੇ ਪੰਜਾਬ ਸੂਬੇ ਦਾ ਇਨ੍ਹਾਂ ਨੇ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਜਦੋਂ ਬਾਦਲ ਦਲ ਦੇ ਚੌਟੀ ਦੇ ਸਭ ਆਗੂ ਬਾਦਲ ਪਰਿਵਾਰ ਦੀਆਂ ਆਪਹੁਦਰੀਆ, ਤਾਨਾਸ਼ਾਹੀ, ਪੰਜਾਬ ਤੇ ਸਿੱਖ ਕੌਮ ਵਿਰੋਧੀ ਨੀਤੀਆ ਦੀ ਬਦੌਲਤ ਖੁਦ ਹੀ ਇਨ੍ਹਾਂ ਦਾ ਸਾਥ ਛੱਡਦੇ ਜਾ ਰਹੇ ਹਨ ਤੇ ਸਮੱੁਚੀ ਸਿੱਖ ਕੌਮ ਨੇ ਇਨ੍ਹਾਂ ਨੂੰ ਸਿੱਖ ਕੌਮ ਦੇ ਆਗੂ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਤਾਂ ਹੁਣ ਸ੍ਰੀ ਬ੍ਰਹਮਪੁਰਾ, ਸ੍ਰੀ ਅਜਨਾਲਾ ਅਤੇ ਇਨ੍ਹਾਂ ਦੋਵਾਂ ਦੇ ਵਿਧਾਇਕ ਸਪੁੱਤਰਾਂ ਨੂੰ ਗੈਰ-ਕਾਨੁੰਨੀ ਅਤੇ ਗੈਰ-ਇਖ਼ਲਾਕੀ ਢੰਗ ਨਾਲ ਕੱਢ ਦੇਣ ਦੀ ਕਾਰਵਾਈ ਕੇਵਲ ਹਾਸੋਹੀਣੀ ਅਮਲ ਹੀ ਨਹੀਂ ਹਨ, ਬਲਕਿ ਇਹ ਕਾਰਵਾਈ ਉਸੇ ਤਰ੍ਹਾਂ ਦੀ ਹੈ ਜਿਵੇਂ ਈਂਦ ਮਗਰੋਂ ਤੂਬਾਂ ਫੂਕਣ ਦੀ ਬੇਅਰਥ ਕਾਰਵਾਈ ਹੋਵੇ ।”

ਜਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀਕਾਂਡ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੇ ਜਾਂਚ ਲੇਖੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼ਰੋਮਣੀ ਅਕਾਲੀ ਦਲ (ਬਾਦਲ) ਨੂੰ ਸਿੱਖ ਸੰਗਤਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦੇ ਚਲਦਿਆਂ ਮਾਝੇ ਦੇ ਕਈਂ ਪੁਰਾਣੇ ਅਕਾਲੀਆਂ ਵਲੋਂ ਹੁਣ ਅਕਾਲੀ ਦਲ ਕੋਲੋਂ ਪੱਲਾ ਛੁਡਵਾਇਆ ਜਾ ਰਿਹਾ ਹੈ , ਜਿਸਦੇ ਚਲਦਿਆਂ ਉਹਨਾਂ ਵਲੋਂ ਪਾਰਟੀ ਵਿਚਲੇ ਵੱਖ-ਵੱਖ ਅਹੁਦਿਆਂ ਤੋਂ ਅਸਤੀਫੇ ਦਿੱਤੇ ਗਏ ਸਨ।ਬੀਤੇ ਕਲ੍ਹ ਸ਼ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਨੂੰ ਆਉਂਦੇ ਛੇ ਸਾਲਾਂ ਲਈ ਦਲ ਵਿੱਚੋਂ ਕੱਢ ਦਿੱਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,