Site icon Sikh Siyasat News

ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ‘ਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਮਾਨ ਨੇ ਲਿਖਿਆ ਬਡੂੰਗਰ ਨੂੰ ਪੱਤਰ

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਪੱਤਰ ਲਿਖ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਅਤਿ ਭਰੋਸੇਯੋਗ ਵਸੀਲਿਆਂ ਤੋਂ ਇਤਲਾਹ ਮਿਲੀ ਹੈ ਕਿ ਸਿਆਸਤਦਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਬਰਾਂ ਦੇ ਰਿਸ਼ਤੇਦਾਰ ਅਤੇ ਸਬੰਧੀਆਂ ਨੂੰ ਗੈਰ-ਕਾਨੂੰਨੀ ਤਰੀਕੇ ਕੇਵਲ ਭਰਤੀ ਹੀ ਨਹੀਂ ਕੀਤਾ ਗਿਆ, ਬਲਕਿ ਉਨ੍ਹਾਂ ਵਿਚੋਂ ਕੁਝ ਅਜਿਹੇ ਵੀ ਹਨ ਜੋ ਵਿਦਿਅਕ ਅਦਾਰਿਆਂ ਅਤੇ ਟਰੱਸਟਾਂ ਵਿਚ ਨੌਕਰੀ ਇਕ ਥਾਂ ‘ਤੇ ਕਰਦੇ ਹਨ ਅਤੇ ਤਨਖਾਹਾਂ ਦੋ-ਦੋ ਜਾਂ ਤਿੰਨ-ਤਿੰਨ ਅਹੁਦਿਆਂ ਦੀਆਂ ਲੈ ਰਹੇ ਹਨ।

ਸ. ਮਾਨ ਨੇ ਪੱਤਰ ‘ਚ ਅੱਗੇ ਕਿਹਾ ਇਹ ਹੋਰ ਵੀ ਦੁੱਖ ਅਤੇ ਅਫ਼ਸੋਸਨਾਕ ਹੈ ਕਿ ਉੱਚ ਅਧਿਕਾਰੀਆਂ ਨੂੰ ਅਤੇ ਅਗਜੈਕਟਿਵ ਕਮੇਟੀ ਨੂੰ ਅਜਿਹੀ ਜਾਣਕਾਰੀ ਪਹਿਲਾਂ ਤੋਂ ਹੀ ਹੈ। ਸ. ਮਾਨ ਨੇ ਕਿਹਾ ਕਿ ਇਹ ਵਰਤਾਰਾ ਤੁਰੰਤ ਬੰਦ ਕਰਕੇ ਵਿਦਿਅਕ ਅਦਾਰਿਆਂ, ਟਰੱਸਟਾਂ ਵਿਚ ਹੋ ਰਹੀ ਵੱਡੀ ਲੁੱਟ ਨੂੰ ਫੌਰੀ ਬੰਦ ਕੀਤਾ ਜਾਵੇ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਮਾਨ ਨੇ ਆਪਣੇ ਦਸਤਖਤਾਂ ਹੇਠ ਜਾਰੀ ਪੱਤਰ ‘ਚ ਕਿਹਾ ਕਿ ਇਹ ਲੰਮੇ ਸਮੇਂ ਤੋਂ ਵਰਤਾਰਾ ਚੱਲਦਾ ਆ ਰਿਹਾ ਹੈ ਅਤੇ ਕੌਮ ਦੇ ਖਜ਼ਾਨੇ ਵਿਚੋਂ ਕਰੋੜਾਂ-ਅਰਬਾਂ ਦੀ ਮਾਇਆ ਦੀ ਦੁਰਵਰਤੋਂ ਹੋ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version