ਸਿੱਖ ਖਬਰਾਂ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਸਰਹਿੰਦ ਫ਼ਤਹਿ ਦਿਵਸ ਸ਼ੁਰੂ

May 13, 2014 | By

 ਫਤਹਿਗੜ੍ਹ ਸਾਹਿਬ,(12 ਮਈ 2014):- ਸਿੱਖ ਕੌਮ ਦੇ ਮਹਾਨ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਮੁਗਲ ਬਾਦਸ਼ਾਹ ਸਰਹਿੰਦ ਦਟ ਸੂਬੇਦਾਰ ਵਜ਼ੀਦ ਖਾਨ ਦੇ ਜ਼ੁਲਮਾਂ ਦਾ ਅੰਤ ਕਰਨ ਅਤੇ ਦਸ਼ਮੇਸ਼ ਪਿਤਾ ਦੇ ਫਰਜੰਦ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹੀਦੀ ਦੇ ਜਿਮੇਵਾਰ ਲੋਕਾਂ ਨੂੰ ਸਜ਼ਾ ਦੇਣ ਲਈ ਸਰਹਿੰਦ ‘ਤੇ ਹਮਲਾ ਕਰਕੇ ਇਸ ਨੂੰ ਫਤਹਿ ਕੀਤਾ ਗਿਆ। ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸਰਹਿੰਦ ਫਤਹਿ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਅਰੰਭ ਕੀਤਾ ਗਿਆ।ਇਸ ਮੌਕੇ 13 ਮਈ ਨੂੰ ਚਪੜਚਿੜੀ ਤੋਂ ਸ਼ੁਰੂ ਹੋਣ ਵਾਲੇ ਫਤਹਿ ਮਾਰਚ ਦਾ ਜ਼ਿਲ੍ਹੇ ਵਿਚ ਪ੍ਰਵੇਸ਼ ਕਰਨ ’ਤੇ ਸ਼ਾਨਦਾਰ ਸਵਾਗਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।ਇਸ ਸਮਾਗਮ ਵਿਚ ਸ਼ਿਰਕਤ ਕਰਨ ਲਈ ਸੰਗਤਾਂ ਫ਼ਤਹਿਗੜ੍ਹ ਸਾਹਿਬ ਵਿਖੇ ਪੱਜਣੀਆਂ ਸ਼ੁਰੂ ਹੋ ਗਈਆਂ ਹਨ ਅਤੇ 14 ਮਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਇਹ ਸਮਾਗਮ ਸਮਾਪਤ ਹੋ ਜਾਵੇਗਾ। ਇਸ ਮੌਕੇ ਗਤਕਾ ਮੁਕਾਬਲਿਆਂ ਤੋਂ ਇਲਾਵਾ ਧਾਰਮਿਕ ਸਮਾਗਮ ਵੀ ਹੋਣਗੇ।

ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਹੋਣ ਵਾਲੇ ਧਾਰਮਿਕ ਸਮਾਗਮਾਂ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਨੀਲਮ ਭਾਰਦਵਾਜ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਸਰਹਿੰਦ ਫਤਹਿ ਦਿਵਸ ਮੌਕੇ ਭਾਰੀ ਗਿਣਤੀ ਵਿਚ ਪੁੱਜਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਐਮਰਜੰਸੀ ਵਿਚ ਵਧੇਰੇ ਸਟਾਫ਼ ਦੀ ਡਿਊਟੀ ਲਗਾਈ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,