ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਭਾਰਤੀ ਕਲਾਕਾਰ ਅਕਸ਼ੈ ਕੁਮਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਗੱਠਜੋੜ ਸਰਕਾਰ ਦੇ ਰਾਜ ਦੌਰਾਨ ਸੂਬੇ ਵਿਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਗੋਲੀਕਾਂਡ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਦਲ ਵਲੋਂ ਵੱਖ-ਵੱਖ ਮਹਿਕਮਿਆਂ ਦੇ ਮੰਤਰੀ ਰਹਿ ਚੁੱਕੇ ਸਾਬਕਾ ਅਕਾਲੀ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ।
ਵਿਸ਼ੇਸ਼ ਜਾਂਚ ਦਲ(ਐਸ ਆਈ ਟੀ ) ਵਲੋਂ ਦਲਜੀਤ ਸਿੰਘ ਚੀਮਾ ਨੂੰ ਫਰੀਦਕੋਟ ਵਿਖੇ ਕੈਂਪ ਦਫਤਰ ਵਿਚ 29 ਦਸੰਬਰ ਨੂੰ ਪੇਸ਼ ਹੋਣ ਲਈ ਸੱਦਿਆ ਗਿਆ ਹੈ।
ਦਲਜੀਤ ਸਿੰਘ ਚੀਮਾ ਨੂੰ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਦੁਆਈ ਗਈ ਆਖੀ ਜਾਂਦੀ ਮੁਆਫੀ ਬਾਰੇ ਸਵਾਲ ਪੁੱਛੇ ਜਾ ਸਕਦੇ ਹਨ।