ਪੰਜਾਬ ਅਤੇ ਪੰਥਕ ਸਿਆਸਤ ਇਸ ਵੇਲੇ ਅਜਿਹੀ ਨਾਜ਼ੁਕ ਸਥਿਤੀ ਵਿੱਚ ਹੈ ਕਿ ਜੇਕਰ ਇਸਦੀ ਪੁਨਰ ਸੁਰਜੀਤੀ ਵੱਲ ਕਦਮ ਨਾ ਚੁੱਕੇ ਗਏ ਤਾਂ ਇਹ ਸਿਆਸਤ ਖ਼ਤਮ ਹੋਣ ਦੇ ਕੰਢੇ ਪਹੁੰਚ ਸਕਦੀ ਹੈ। ਪੰਜਾਬ ਵਿੱਚ ਅਕਾਲੀ ਸਿਆਸਤ ਦਾ ਨਿਘਾਰ ਸਿੱਖਾਂ ਲਈ ਚਿੰਤਾ ਦਾ ਵਿਸ਼ਾ ਹੈ। ਸਿੱਖ ਸਿਆਸਤ ਅਤੇ ਪੰਜਾਬ ਦੀ ਸਿਆਸਤ ਨੂੰ ਮੁੜ ਸੁਰਜੀਤ ਕਰਨ ਲਈ ਮਿਸਲ ਸਤਲੁਜ ਨੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਪੰਥਕ ਵਿਦਵਾਨਾਂ ਅਤੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਇਕੱਤਰਤਾ ਬੁਲਾਈ ਜਿਸ ਵਿੱਚ ਸ ਗੁਰਪ੍ਰੀਤ ਸਿੰਘ ਨੇ ਸਿੱਖ ਸਿਆਸੀ ਪ੍ਰਭਾਵ ਵਿੱਚ ਮੌਜੂਦਾ ਨਿਘਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਇਸ ਰੁਝਾਨ ਦਾ ਕਾਰਨ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਿੱਖ ਮੁੱਦਿਆਂ ‘ਤੇ ਨਿੱਜੀ ਹਿੱਤਾਂ ਨੂੰ ਤਰਜੀਹ ਦੇਣ ਨੂੰ ਦੱਸਿਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਵਿਸ਼ਵਾਸਘਾਤ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਦੀ ਰਣਨੀਤੀ ਉਲੀਕਣ ਲਈ ਕਿਹਾ ਜੋ ਸਿੱਖਾਂ, ਪੰਜਾਬ ਅਤੇ ਪੰਥ ਦੀ ਭਲਾਈ ਨੂੰ ਯਕੀਨੀ ਬਣਾ ਸਕੇ ਉਹ ਹਨ | ਜੋ ਤੁਸੀਂ ਸਿੱਖ ਸਿਆਸਤ ਦੇ ਵੱਖ-ਵੱਖ ਮਾਧਿਅਮਾਂ ਰਾਹੀਂ ਦੇਖ ਅਤੇ ਸੁਣ ਸਕਦੇ ਹੋ।