ਪੰਜਾਬ ਵਿੱਚ ਕਿਸਾਨੀ ਮੁੱਦਿਆਂ ਉੱਤੇ ਹੋਏ ਉਭਾਰ ਵਿਚ ਪੰਜਾਬ ਦੇ ਵੱਧ ਹੱਕਾਂ ਅਤੇ ਖੁਦਮੁਖਤਿਆਰੀ ਦਾ ਮਸਲਾ ਚਰਚਾ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਇਹ ਗੱਲ ਹੁਣ ਉਭਰ ਕੇ ਸਾਹਮਣੇ ਆ ਰਹੀ ਹੈ ਕਿ ਨਵੇਂ ਖੇਤੀ ਕਾਨੂੰਨ ਅਸਲ ਬਿਮਾਰੀ ਨਹੀਂ ਹਨ ਬਲਿਕ ਉਸ ਦੇ ਲੱਛਣ ਹਨ ਅਤੇ ਮਸਲੇ ਦੀ ਅਸਲ ਜੜ੍ਹ ਸੂਬਿਆਂ ਉੱਤੇ ਕੇਂਦਰ ਦੇ ਕੀਤੇ ਫੈਸਲੇ ਥੋਪਣ ਨਾਲ ਜੁੜੀ ਹੋਈ ਹੈ।
ਇੱਥੇ ਅਸੀ 4 ਅਕਤੂਬਰ 2020 ਨੂੰ ਸ਼ੰਭੂ ਵਿਖੇ ਲਗਾਏ ਗਏ ਮੋਰਚੇ ਦੌਰਾਨ ਪੰਜਾਬੀ ਅਦਾਕਾਰ ਦੀਪ ਸਿੱਧੂ ਦੁਆਰਾ ਸਾਂਝੇ ਕੀਤੇ ਗਏ ਵਿਚਾਰਾਂ ਦੀ ਤਕਰੀਰ ਸਾਂਝੀ ਕਰ ਰਹੇ ਹਾਂ।