Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Dr. Kanwaljit Singh

ਸਿੱਖ ਸੰਸਥਾਵਾਂ ਅਤੇ ਸਿੱਖ ਵੋਟ ਸਿਆਸਤ ਵਿਚਲੀ ਗਿਰਾਵਟ ‘ਚ ਸੁਧਾਰ ਲਈ ਕੀ ਕਰੀਏ ਤੇ ਕੀ ਨਾ ਕਰੀਏ

ਸਿੱਖ ਸੰਸਥਾਵਾਂ ਅਤੇ ਸਿੱਖ ਵੋਟ ਸਿਆਸਤ ਵਿਚਲੀ ਗਿਰਾਵਟ ‘ਚ ਸੁਧਾਰ ਲਈ ਕੀ ਕਰੀਏ ਤੇ ਕੀ ਨਾ ਕਰੀਏ

 

ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ “ਸ਼੍ਰੋਮਣੀ ਅਕਾਲੀ ਦਲ” ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ ਡਾਕਟਰ ਕੰਵਲਜੀਤ ਸਿੰਘ ਨੇ ਆਪਣੇ ਵਿਚਾਰ ਆਏ ਹੋਈ ਸੰਗਤ ਅਤੇ ਬੁਲਾਰਿਆਂ ਨਾਲ ਸਾਂਝੇ ਕੀਤੇ। ਉਹਨਾਂ ਨੇ “ਸ਼੍ਰੋਮਣੀ, ਅਕਾਲੀ ਅਤੇ ਦਲ” ਇਹਨਾਂ ਤਿੰਨਾਂ ਅੱਖਰਾਂ ਨੂੰ ਵਿਸਥਾਰ ਨਾਲ ਖੋਲਦੇ ਹੋਏ ਇਹਨਾਂ ਦੀ ਬਹੁਤ ਵਧੀਆ ਅਤੇ ਢੁਕਵੀ ਵਿਆਖਿਆ ਕੀਤੀ ਅਤੇ ਦੱਸਿਆ ਕਿ ਇਹ ਤਿੰਨੋਂ ਸ਼ਬਦ ਆਪਣੇ ਆਪ ਵਿੱਚ ਬਹੁਤ ਪਵਿੱਤਰ ਅਤੇ ਉੱਚੇ ਹਨ। ਪਰ ਅਜੋਕਾ ਸ਼੍ਰੋਮਣੀ ਅਕਾਲੀ ਦਲ ਕੇਵਲ ਸੱਤਾ ਦੇ ਲਾਲਚ ਵਿੱਚ ਇਸ ਦੀ ਦੁਰਵਰਤੋਂ ਕਰ ਰਿਹਾ ਹੈ। ਜੇਕਰ ਅੱਜ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਨੀਤੀ, ਵਿਧਾਨ ਅਤੇ ਪੁਨਰ ਸੁਰਜੀਤੀ ਦੀ ਗੱਲ ਕਰ ਰਹੇ ਹਾਂ ਤਾਂ ਸਾਨੂੰ ਇਹ ਸਮਝਣਾ ਪਵੇਗਾ ਕਿ ਇਹ ਸ਼ਬਦ ਕਿਸੇ ਦੁਨਿਆਵੀ ਤਖਤ ਦੀ ਅਧੀਨਗੀ ਦੇ ਮੁਹਤਾਜ ਨਹੀਂ ਹਨ। ਜਦ ਕਿ ਦੁਨਿਆਵੀ ਤਖਤ ਇਸ ਸ਼੍ਰੋਮਣੀ ਅਕਾਲੀ ਦਲ ਦੇ ਅਧੀਨ ਹੋਣੇ ਚਾਹੀਦੇ ਹਨ। ਜੇਕਰ ਅਸੀਂ ਇਸ ਨੂੰ ਦੁਬਾਰਾ ਤੋਂ ਮੁੜ ਸੁਰਜੀਤ ਕਰਨਾ ਹੈ ਤਾਂ ਸਾਨੂੰ ਇਹਨਾਂ ਗੱਲਾਂ ਦਾ ਖਾਸ ਧਿਆਨ ਰੱਖਣਾ ਪਵੇਗਾ ਕਿ ਇਹਨਾਂ ਸ਼ਬਦਾਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਅਜਿਹੇ ਉੱਚੇ ਕਿਰਦਾਰਾਂ ਨੂੰ ਹੀ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਸੌਪਣੀ ਚਾਹੀਦੀ ਹੈ, ਜੋ ਕਿਸੇ ਵੀ ਪ੍ਰਕਾਰ ਦੇ ਲਾਲਚਾਂ, ਅਹੁਦਿਆਂ ਦੀ ਮਨਸ਼ਾ ਅਤੇ ਨਿਜ ਸਵਾਰਥਾਂ ਤੋਂ ਨਿਰਲੇਪ ਹੋਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲ ਹੀ ਵਿੱਚ ਅਕਾਲ ਕੌਂਸਲ ਦੇ ਇੱਕ ਪ੍ਰਬੰਧਕ ਵੱਲੋਂ ਮੁਆਫ਼ੀ ਮੰਗੇ ਜਾਣ ਤੋਂ ਬਾਅਦ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਬਰਨਾਲਾ ਇੰਚਾਰਜ ਵੱਲੋਂ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਂਜਲੀ ਦੇਣ ਦੇ ਮਾਮਲੇ
ਚੰਡੀਗੜ੍ਹ ਪੁਲਿਸ ਨੇ 29 ਜੁਲਾਈ 2026 ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁਹਾਲੀ ਤੋਂ ਚੰਡੀਗੜ੍ਹ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: