Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Speech of Dr. Kulwinder Singh Dehradun

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਖੁਦਮੁਖਤਿਆਰੀ ਦਾ ਸੰਦੇਸ਼ ਬਨਾਮ ਅਜੋਕੀ ਜੀ ਹਜ਼ੂਰੀ ਵਾਲੀ ਸੋਚ | ੩੫੦ਵਾਂ ਸ਼ਹੀਦੀ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਖੁਦਮੁਖਤਿਆਰੀ ਦਾ ਸੰਦੇਸ਼ ਬਨਾਮ ਅਜੋਕੀ ਜੀ ਹਜ਼ੂਰੀ ਵਾਲੀ ਸੋਚ | ੩੫੦ਵਾਂ ਸ਼ਹੀਦੀ ਸਮਾਗਮ

 

21 ਨਵੰਬਰ 2025 ਨੂੰ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਲੜਕੀਆਂ, ਆਕੜ, ਪਟਿਆਲਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ਦੌਰਾਨ ਡਾਕਟਰ ਕੁਲਵਿੰਦਰ ਸਿੰਘ ਦੇਹਰਾਦੂਨ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਅਤੇ ਕਾਲਜ ਦੇ ਸਟਾਫ ਨਾਲ ਸਾਂਝੇ ਕੀਤੇ। ਉਹਨਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਕਿਵੇਂ ਗੁਰਿਆਈ ਮਿਲਣ ਤੋਂ ਬਾਅਦ ਵੀ ਗੁਰੂ ਸਾਹਿਬ ਆਪਣੇ ਆਪ ਨੂੰ ਪ੍ਰਗਟ ਨਹੀਂ ਕਰ ਰਹੇ ਸਨ ਅਤੇ ਕਿਵੇਂ ਦੂਸਰੇ ਪਾਸੇ ਸਰਕਾਰ ਵੱਲੋਂ ਥਾਪੇ ਹੋਏ ਮਸੰਦ ਆਪੋ ਆਪ ਗੁਰੂ ਬਣ ਬੈਠੇ ਸਨ। ਉਵੇਂ ਹੀ ਅੱਜ ਸਰਕਾਰ ਵੱਲੋਂ ਮਿਲੀਆਂ ਨਵਾਬੀਆਂ ਤੇ ਵਜ਼ੀਰੀਆਂ ਨਾਲ ਕੇਵਲ ਸਰਕਾਰ ਦੀ ਹੀ ਗੱਲ ਕੀਤੀ ਜਾ ਸਕਦੀ ਹੈ ਆਮ ਖ਼ਲਕਤ ਅਤੇ ਸਮਾਜ ਦੀ ਨਹੀਂ। ਸੋ ਸਾਨੂੰ ਸੋਚਣਾ ਚਾਹੀਦਾ ਹੈ ਕਿ ਅਸੀਂ ਗੁਰੂ ਸਾਹਿਬ ਵਾਂਗ ਖੁਦ ਮੁਖਤਿਆਰੀ ਅਤੇ ਆਜ਼ਾਦ ਸੋਚ ਰੱਖਣੀ ਹੈ ਜਾਂ ਮੌਜੂਦਾ ਹਿੰਦੂਤਵੀ ਹਕੂਮਤ ਦੀ ਜੀ ਹਜ਼ੂਰੀ ਵਾਲੀ। ਇਹ ਤਕਰੀਰ ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝੀ ਕਰੋ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।
ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
ਸਿਰੀ ਗੁਰੁ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿੱਖੇ ਇਕ ਵਿਸ਼ੇਸ਼ ਇਜ਼ਲਾਸ ਬੁਲਾਇਆ ਗਿਆ, ਜਿਸ ਵਿੱਚ ਡਾ: ਕੰਵਲਜੀਤ ਸਿੰਘ ਨੇ 1849 ਤੋਂ ਹੁਣ ਤੱਕ ਹੋਏ ਪ੍ਰਵਾਸ ਬਾਰੇ ਆਪਣੇ ਵਿਚਾਰ ਵਿਦਿਆਰਥੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: