Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਤਿਕਾਰ ਸੋਧ ਕਾਨੂੰਨ ਦਾ ਮਸਲਾ : ਪੰਜਾਬ ਸਰਕਾਰ ਵੱਲੋਂ ਸੱਤ ਮੈਂਬਰੀ ਕਮੇਟੀ ਦਾ ਗਠਨ

ਸਤਿਕਾਰ ਸੋਧ ਕਾਨੂੰਨ ਦਾ ਮਸਲਾ : ਪੰਜਾਬ ਸਰਕਾਰ ਵੱਲੋਂ ਸੱਤ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰੇਗੀ।

ਪੰਜਾਬ ਸਰਕਾਰ ਵੱਲੋਂ ਗਠਿਤ ਇਸ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪੌਲ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

ਦੂਜੇ ਪਾਸੇ ਸਿੱਖ ਸਫਾਂ ਚ ਸਰਗਰਮ ਜਥਿਆਂ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ ਨੂੰ ਫੌਰੀ ਤੌਰ ਉੱਤੇ ਰੱਦ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਦਾ ਕਹਿਣਾ ਹੈ ਕਿ ਮੌਜੂਦਾ ਆਪ ਸਰਕਾਰ ਨੇ ਕਾਨੂੰਨ ਰਾਹੀਂ ਸਿੱਖਾਂ ਦੇ ਧਾਰਮਿਕ ਮਸਲਿਆਂ ਤੇ ਖਾਲਸਾ ਪੰਥ ਦੀ ਮਰਯਾਦਾ ਵਿਚ ਜੋ ਦਖਲਅੰਦਾਜ਼ੀ ਕੀਤੀ ਹੈ ਉਸ ਦਾ ਅਸਲ ਅਧਾਰ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਹਾਊਸ ਵਿਚ ਮਤਾ ਪਾਸ ਕਰਕੇ ਸਾਲ 2008 ਵਿਚ ਬਾਦਲ ਦਲ ਦੀ ਸਰਕਾਰ ਕੋਲੋਂ ਬਣਵਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2008’ ਹੈ।

ਉਹਨਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਦਲ ਦਲ ਦੀ ਕੋਰ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਲਤ ਪਹੁੰਚ ਅਪਨਾਅ ਰਹੇ ਹਨ ਤੇ ਸਰਕਾਰ ਨੂੰ ਪੂਰਾ ਐਕਟ ਰੱਦ ਕਰਨ ਦੀ ਬਜਾਏ ਕੁਝ ਮਾਮੂਲੀ ਸੋਧਾਂ ਕਰਨ ਲਈ ਕਹਿ ਰਹੇ ਹਨ। ਇੰਝ ਕਰਨਾ ਮਰਯਾਦਾ ਦੇ ਮਾਮਲਿਆਂ ਵਿਚ ਸਰਕਾਰੀ ਦਖਅੰਦਾਜ਼ੀ ਦਾ ਰਸਤਾ ਪੱਕਾ ਕਰਨ ਦੇ ਤੁੱਲ ਹੋਵੇਗਾ ਜੋ ਕਿ ਕਿਸੇ ਵੀ ਕੀਮਤ ਉੱਤੇ ਪ੍ਰਵਾਣ ਨਹੀਂ ਕੀਤਾ ਜਾਣਾ ਚਾਹੀਦਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: