Site icon Sikh Siyasat News

ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰਸੇਵਾ ਸ਼ੁਰੂ ਕੀਤੀ

Darshani Deori is a richly ornamented impressive building with gate to the causeway (bridge) which leads to the Harmandir Sahib (Golden Temple). The 5-storey Akhal Takhat (Sikh Parliament) can be seen behind.

ਚੰਡੀਗੜ: ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਪ੍ਰੈਸ ਨੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਦਰਬਾਰ ਸਾਹਿਬਦੀ ਦਰਸ਼ਨੀ ਡਿਓਢੀ ਦੇ ਅੰਦਰੂਨੀ ਹਿੱਸੇ ਦੀ ਮੁਰੰਮਤ ਕਰਨ ਲਈ 24 ਜੂਨ ਤੋਂ ਕਾਰ ਸੇਵਾ ਸ਼ੁਰੂ ਹੋ ਗਈ ਹੈ।

ਕਾਰਸੇਵਾ ਦੀ ਸ਼ੁਰੂਆਤ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਇਸ ਇਤਿਹਾਸਕ ਇਮਾਰਤ ਦੀ ਮੁਰੰਮਤ ਕਰਨ ਵੇਲੇ ਇਸ ਦੇ ਪੁਰਾਤਨ ਸਰੂਪ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਦਰਸ਼ਨੀ ਡਿਓਢੀ ਦੇ ਉਪਰਲੇ ਹਿੱਸੇ ਦੀ ਹਾਲਤ ਖ਼ਸਤਾ ਹੋ ਕਰਕੇ ਮੁਰੰਮਤ ਦੀ ਲੋੜ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਉੜੀ ਦੀ ਉਪਰਲੀ ਮੰਜ਼ਿਲ ਦੇ ਅੰਦਰੂਨੀ ਹਿੱਸੇ ਨੂੰ ਮੁਰੰਮਤ ਕਰਨ ਲਈ ਕਾਰ ਸੇਵਾ ਆਰੰਭ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀ ਵਾਲੇ ਤੇ ਹੋਰ।

ਇਸ ਇਮਾਰਤ ਦੀ ਕਾਰ ਸੇਵਾ ਦਾ ਕੰਮ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਨੂੰ ਸੌਂਪਿਆ ਗਿਆ ਹੈ। ਅੱਜ ਸੇਵਾ ਦੀ ਸ਼ੁਰੂਆਤ ਮੌਕੇ ਭਾਈ ਸਲਵਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਅਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਸਾਂਝੇ ਰੂਪ ਵਿੱਚ ਟੱਕ ਲਾ ਕੇ ਕਾਰ ਸੇਵਾ ਦੀ ਸ਼ੁਰੂਆਤ ਕੀਤੀ।

ਦਰਸ਼ਨੀ ਡਿਓਢੀ ਦੀ ਮੁਰੰਮਤ ਲਈ ਕਾਰ ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਵਿੱਚ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਪੱਧਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਸੰਸਥਾ ਹੈ ਅਤੇ ਇੱਥੇ ਕੰਮ ਕਰਦੇ ਕਰਮਚਾਰੀਆਂ ਦਾ ਵਿਹਾਰ ਆਮ ਨਾਲੋਂ ਵੱਖਰਾ ਤੇ ਸਤਿਕਾਰ ਵਾਲਾ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਸੰਸਥਾ ਦੇ ਕੰਮ ਦੀ ਸਮੀਖਿਆ ਵੀ ਕੀਤੀ ਅਤੇ ਖਾਮੀਆਂ ਤੇ ਤਰੁਟੀਆਂ ਦੂਰ ਕਰਨ ਦੇ ਆਦੇਸ਼ ਦਿੱਤੇ।

ਇਸ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਸ. ਗੁਰਪ੍ਰੀਤ ਸਿੰਘ ਝੱਬਰ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਐਡੀ: ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ, ਪ੍ਰਿੰ. ਸਤਵੰਤ ਕੌਰ ਸਹਾਇਕ ਡਾਇਰੈਕਟਰ ਸਕੂਲਜ਼, ਸ. ਭਗਵੰਤ ਸਿੰਘ ਨਿੱਜੀ ਸਹਾਇਕ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਸਮੇਤ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version