ਸ਼ਹੀਦ ਭਾਈ ਦਿਲਾਵਰ ਸਿੰਘ

ਵਿਦੇਸ਼

ਸ਼ਹੀਦ ਭਾਈ ਦਿਲਾਵਰ ਸਿੱੰਘ ਦੇ ਸ਼ਹੀਦੀ ਦਿਹਾੜੇ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੁੰਮ ਹਮਾ ਕੇ ਪਹੁੰਚੋ: ਸਿੱਖ ਜਥੇਬੰਦੀਆਂ ਯੂ,ਕੇ

By ਸਿੱਖ ਸਿਆਸਤ ਬਿਊਰੋ

August 20, 2015

ਲੰਡਨ (20 ਅਗਸਤ, 2015): ਪੰਜਾਬ ਦੇ ਜ਼ਾਲਮ ਮੁੱਖ ਮੰਤਰੀ ਬੇਅੰਤੇ ਨੂੰ ਆਪਾ ਕੁਰਬਾਨ ਕਰਕੇ ਸੋਧਣ ਵਾਲੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਦਾ ਸਾਲਾਨਾ ਸ਼ਹੀਦੀ ਦਿਹਾੜਾ ‘ਤੇ 31 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਮਨਾਇਆ ਜਾ ਰਿਹਾ ਹੈ ।

ਵੀਹਵੀਂ ਸਦੀ ਦੇ ਮਹਾਨ ਸਿੱਖ ਸ਼ਹੀਦ ਸਤਿਕਾਰਯੋਗ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਸਿੱਖ ਸੰਘਰਸ਼ ਦੌਰਾਨ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਨਿਵੇਕਲਾ ਅਸਥਾਨ ਰੱਖਦੀ ਹੈ ।ਜਿਸ ਨੇ ਪੰਜਾਬ ਦੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸ਼ਹੀਦ ਕਰਵਾਉਣ ਵਾਲੇ ਮੁੱਖ ਮੰਤਰੀ ਨੂੰ ਸੋਧ ਕੇ ਪੰਜਾਬ ਭਰ ਦੇ ਲੋਕਾਂ ਨੂੰ ਉਸਦੇ ਜੁ਼ਲਮਾਂ ਤੋਂ ਨਿਜਾਤ ਦਿਵਾਈ ਹੈ ।

ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ,ਲਵਸਿ਼ੰਦਰ ਸਿੰਘ ਡੱਲੇਵਾਲ,ਰੋਡ ਅਖੰਡ ਕੀਰਤਨੀ ਜਥਾ ਯੂ,ਕੇ ਦੇ ਸਿਆਸੀ ਵਿੰਗ ਦੇ ਜਨਰਲ ਸਕੱਤਰ ਜਥੇਦਾਰ ਜੋਗਾ ਸਿੰਘ ਵਲੋਂ ਭਾਈ ਦਿਲਾਵਰ ਸਿੰਘ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਪੰਜਾਬ ਵਿੱਚ ਵਸਦੇ ਸਮੂਹ ਸਿੱਖਾਂ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ 31 ਅਗਸਤ ਨੂੰ ਭਾਈ ਸਾਹਿਬ ਦੀ ਸਾਲਾਨਾ ਸ਼ਹੀਦੀ ਸਮਾਗਮ ਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਜਰੂਰ ਪਹੁੰਚਿਆ ਜਾਵੇ ।

ਸਿੱਖ ਸਿਆਸਤ ਨੂੰ ਭੇਜੇ ਪ੍ਰੈਸ ਨੋਟ ਵਿੱਚ ਕੌਮ ਨੂੰ ਅਪੀਲ ਕਰਦਿਆਂ ਸਿੱਖ ਕੌਮ ਦਾ ਆਪਣੇ ਸ਼ਹੀਦਾਂ ਪ੍ਰਤੀ ਪਿਆਰ ਅਤੇ ਸਤਿਕਾਰ,ਸਿੱਖ ਕੌਮ ਦੀ ਅਜਾਦ ਹਸਤੀ ਅਤੇ ਨਿਆਰੀ ਹੋਂਦ ਅਤੇ ,ਅਜਾਦ ਸਿੱਖ ਰਾਜ ਖਾਲਿਸਤਾਨ ਦੇ ਸੰਘਰਸ਼ ਪ੍ਰਤੀ ਅਹਿਦ ਦਾ ਪ੍ਰਗਟਾਵਾ ਕਰਨ ਲਈ ਹਰ ਗੁਰਸਿੱਖ ਨੂੰ ਸ੍ਰੀ ਅਕਾਲ ਤਖਤ ਸਾਹਿਬ ਜਰੂਰ ਪਹੁੰਚਣਾ ਚਾਹੀਦਾ ਹੈ ।

ਉਨ੍ਹਾਂ ਕਿਹਾ ਕਿ ਭਾਰਤ ਦੇ ਪੱਖਪਾਤੀ ਅਦਾਲਤੀ ਸਿਸਟਮ ਨੇ ਸਮਝੋਤਾ ਐਕਸਪ੍ਰੈੱਸ ਦੇ 68 ਨਿਰਦੋਸ਼ ਮੁਸਾਫਰਾਂ ਨੂੰ ਕਤਲ ਕਰਨ ਵਾਲੇ ਸੰਗੀਨ ਕੇਸ ਵਿੱਚ ਗ੍ਰਿਫਤਾਰ ਸਵਾਮੀ ਅਸੀਮਾਨੰਦ ਦੀ ਜ਼ਮਾਨਤ ਮੰਨਜ਼ੂਰ ਕਰ ਲਈ ਹੈ। ਜਿਹਨਾਂ ਦਲੀਲਾਂ ਨੂੰ ਅਧਾਰ ਬਣਾ ਕੇ ਅਦਾਲਤਾਂ ਵਲੋਂ ਭਗਵੇਂ ਅੱਤਵਾਦੀਆਂ ਦੀਆਂ ਜ਼ਮਾਨਤਾਂ ਕੀਤੀਆਂ ਜਾ ਰਹੀਆਂ ਹਨ ਉਹ ਦਲੀਲਾਂ ਭਾਈ ਜਗਤਾਰ ਸਿੰਘ ਹਵਾਰਾ,ਭਾਈ ਪਰਮਜੀਤ ਸਿੰਘ ਭਿਉਰਾ ,ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ,ਭਾਈ ਦਇਆ ਸਿੰਘ ਲਾਹੌਰੀਆ ਸਮੇਤ ਜੇਹਲਾਂ ਵਿੱਚ ਬੰਦ ਸਿੱਖ ਯੋਧੇ 98% ਕੇਸਾਂ ਵਿੱਚ ਪੂਰੀਆਂ ਕਰਦੇ ਹਨ ।ਅਸਲੇ ਦੀ ਬਰਾਮਦੀ ਤੋਂ ਇਲਾਵਾ ਉਹਨਾਂ ਦੇ ਨਾਮ ਵੀ ਕਿਸੇ ਐੱਫ.ਆਰ.ਆਈ ਵਿੱਚ ਦਰਜ ਨਹੀਂ ਹਨ । ਅਣਪਛਾਤੀਆਂ ਐੱਫ.ਆਰ.ਆਈਜ਼ ਦਰਜ਼ ਹਨ ਅਤੇ ਜਾਣਬੁੱਝ ਕੇ ਉਹਨਾਂ ਨੂੰ ਬਾਅਦ ਵਿੱਚ ਵੱਖ ਵੱਖ ਕੇਸਾਂ ਵਿੱਚ ਸ਼ਾਮਲ ਕੀਤਾ ਗਿਆ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: