Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂ.ਐਨ. ਅਤੇ ਅੰਤਰਰਾਸ਼ਟਰੀ ਭਾਈਚਾਰਾ, ਇਜ਼ਰਾਈਲ ਹੱਥੋਂ ਫਿਲਸਤੀਨੀਆਂ ਦੀ ਨਸਲਕੁਸ਼ੀ ਨੂੰ ਰੋਕਣ ਵਿਚ ਫੇਲ – ਦਲ ਖਾਲਸਾ

ਯੂ.ਐਨ. ਅਤੇ ਅੰਤਰਰਾਸ਼ਟਰੀ ਭਾਈਚਾਰਾ, ਇਜ਼ਰਾਈਲ ਹੱਥੋਂ ਫਿਲਸਤੀਨੀਆਂ ਦੀ ਨਸਲਕੁਸ਼ੀ ਨੂੰ ਰੋਕਣ ਵਿਚ ਫੇਲ – ਦਲ ਖਾਲਸਾ

ਚੰਡੀਗੜ੍ਹ –  ਪਿਛਲੇ ਚਾਰ ਹਫ਼ਤਿਆਂ ਤੋ ਇਜ਼ਰਾਈਲੀ ਫੌਜਾਂ ਹੱਥੋਂ ਦੱਸ ਹਜ਼ਾਰ ਤੋਂ ਵੱਧ ਨਿੱਹਥੇ ਫਿਲਸਤੀਨੀ ਮਾਰੇ ਜਾ ਚੁੱਕੇ ਹਨ ਅਤੇ ਇਹਨਾਂ ਵਿੱਚੋਂ ਬਹੁਤਾਤ ਮਾਸੂਮ ਬੱਚੇ ਅਤੇ ਔਰਤਾਂ ਹਨ। ਹਸਪਤਾਲਾਂ, ਸ਼ਰਨਾਰਥੀ ਕੈਂਪਾਂ ਅਤੇ ਪਨਾਹਗਾਹਾਂ ਉੱਤੇ ਇਜ਼ਰਾਈਲ ਦੀਆਂ ਫੌਜਾਂ ਵੱਲੋਂ ਬੰਬਾਰੀ ਨਾਲ ਹਰ ਪਾਸੇ ਲੋਥਾਂ ਖਿੱਲਰੀਆਂ ਪਈਆਂ ਹਨ ਅਤੇ ਇਸ ਸਭ ਤਬਾਹੀ ਨੂੰ ਦੁਨੀਆਂ ਲਾਚਾਰ ਅਤੇ ਬੇਬਸ ਬਣ ਕੇ ਦੇਖ ਰਹੀ ਹੈ। ਇਹ ਵਿਚਾਰ ਦਲ ਖਾਲਸਾ ਆਗੂ ਨੇ ਇਜ਼ਰਾਈਲ ਅਤੇ ਫਿਲਸਤੀਨ ਲੋਕਾਂ ਦਰਮਿਆਨ ਛਿੜੀ ਜੰਗ ਦੇ ਇੱਕ ਮਹੀਨਾ ਪੂਰੇ ਹੋਣ ‘ਤੇ ਮੀਡੀਆ ਨੂੰ ਜਾਰੀ ਬਿਆਨ ਰਾਹੀਂ ਸਾਂਝੇ ਕੀਤੇ।

ਦਲ ਖਾਲਸਾ ਦਾ ਮੰਨਣਾ ਹੈ ਕਿ ਤਾਕਤਵਰ ਨਾਟੋ ਮੁਲਕਾਂ ਵੱਲੋਂ ਗਾਜ਼ਾ ਪੱਟੀ ਵਿੱਚ ਫਲਸਤੀਨੀ ਲੋਕਾਂ ਦੀ ਨਸਲਕੁਸ਼ੀ ਕਰਨ ਲਈ ਇਜ਼ਰਾਈਲੀ ਫੋਰਸਾਂ ਨੂੰ ਦਿੱਤੀ ਸਿੱਧੀ-ਅਸਿੱਧੀ ਖੁੱਲ ਵਿਸ਼ਵ ਸ਼ਾਂਤੀ ਅਤੇ ਸਥਿਰਤਾ ਲਈ ਖ਼ਤਰਾ ਬਣ ਸਕਦੀ ਹੈ।

ਪਾਰਟੀ ਆਗੂ ਕੰਵਰਪਾਲ ਸਿੰਘ ਨੇ ਹਜ਼ਾਰਾਂ ਨਿੱਹਥੇ ਫਿਲਸਤੀਨੀ ਲੋਕਾਂ ਦੀਆਂ ਜਾਨਾਂ ਦੇ ਜਾਣ ਉਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਫ਼ੌਰੀ ਜੰਗਬੰਦੀ ਲਈ ਦੁਨੀਆਂ ਦੇ ਸ਼ਕਤੀਸ਼ਾਲੀ ਮੁਲਕਾਂ ਨੂੰ ਅਸਰਦਾਰ ਢੰਗ ਨਾਲ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ।

ਉਹਨਾਂ ਕਿਹਾ ਕਿ ਅਸੀ ਫਿਲਸਤੀਨ ਦੇ ਲੋਕਾਂ ਦੇ ਦਰਦ ਅਤੇ ਪੀੜਾ ਦਾ ਅਹਿਸਾਸ ਕਰਦੇ ਹਾਂ, ਕਿਉਂਕਿ ਸਿੱਖ ਕੌਮ 1984 ਦੇ ਦੌਰ ਵਿੱਚ ਨਸਲਕੁਸ਼ੀ ਦਾ ਦੁਖਾਂਤ ਝੱਲ ਚੁੱਕੀ ਹੈ।ਉਹਨਾਂ ਕਿਹਾ ਕਿ ਜੋ ਕੁਝ ਅੱਜ ਫਿਲਸਤੀਨ ਦੇ ਲੋਕਾਂ ਨਾਲ ਵਾਪਰ ਰਿਹਾ ਹੈ ਉਹ ਨਸਲਕੁਸ਼ੀ ਦੀ ਪ੍ਰਭਾਸ਼ਾ ਵਿੱਚ ਫਿੱਟ ਬੈਠਦਾ ਹੈ। ਉਹਨਾਂ ਕਿਹਾ ਕਿ ਦੋਨਾਂ ਪਾਸਿਆਂ ਤੋ ਨਿਰਦੋਸ਼ਾਂ ਦੇ ਡੁੱਲ ਰਹੇ ਖੂਨ ਦਾ ਉਹਨਾਂ ਨੂੰ ਅਫਸੋਸ ਹੈ।

ਦਲ ਖਾਲਸਾ ਆਗੂ ਨੇ ਭਾਰਤ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਕਿ ਉਸ ਨੇ ਸੰਯੁਕਤ ਰਾਸ਼ਟਰ ਦੇ ਜੰਗਬੰਦੀ ਲਈ ਲਿਆਂਦੇ ਮਤੇ ਦੇ ਹੱਕ ਵਿੱਚ ਵੋਟ ਨਾ ਪਾ ਕੇ ਆਪਣਾ ਦੋਗਲਾ ਕਿਰਦਾਰ ਨੰਗਾ ਕੀਤਾ ਹੈ। ਭਾਰਤ ਸਰਕਾਰ ਇਕ ਪਾਸੇ ਫਿਲਸਤੀਨੀ ਲੋਕਾਂ ਦੇ ਆਜ਼ਾਦੀ ਸੰਘਰਸ਼ ਨੂੰ ਮਾਨਤਾ ਦੇਂਣ ਦਾ ਦਾਅਵਾ ਕਰਦੀ ਹੈ ਦੂਜੇ ਪਾਸੇ ਫਿਲਸਤੀਨ ਅੰਦਰ ਹੋ ਰਹੀ ਇਨਸਾਨੀ ਤਬਾਹੀ ਨੂੰ ਰੋਕਣ ਲਈ ਸੰਯੁਕਤ ਰਾਸ਼ਟਰ ਦੇ ਉਪਰਾਲਿਆਂ ਪ੍ਰਤੀ ਅਸੰਵੇਦਣਸ਼ੀਲ ਅਤੇ ਗੈਰ-ਸੰਜੀਦਾ ਪਹੁੰਚ ਅਪਣਾਈ ਹੋਈ ਹੈ।

ਉਹਨਾਂ ਕਿਹਾ ਕਿ ਫਲਸਤੀਨ ਵਿੱਚ ਮਾਤਮ ਛਾਇਆ ਹੋਇਆ ਹੈ ਜਿਥੇ ਔਰਤਾਂ ਤੇ ਬੱਚੇ ਅਤਿਆਚਾਰ ਅਤੇ ਤਬਾਹੀ ਦਾ ਸਾਹਮਣਾ ਕਰ ਰਹੇ ਹਨ।ਉਹਨਾਂ ਸਵਾਲ ਖੜੇ ਕਰਦਿਆਂ ਪੁੱਛਿਆ ਕਿ ਦੁਨੀਆ ਕਿੱਧਰ ਨੂੰ ਜਾ ਰਹੀ ਹੈ ? ਉਹਨਾਂ ਟਿੱਪਣੀ ਕਰਦਿਆਂ ਕਿਹਾ ਕਿ ਦੁਨੀਆ ਵਿਚ ਇਨਸਾਨੀਅਤ ਅਤੇ ਮਨੁੱਖਤਾ ਵਰਗੇ ਸ਼ਬਦਾਂ ਦਾ ਹੁਣ ਕੋਈ ਮੁੱਲ ਨਹੀਂ ਰਹਿ ਗਿਆ।

ਦਲ ਖਾਲਸਾ ਦੇ ਆਗੂ ਨੇ ਇਜਰਾਇਲ ਉੱਤੇ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਸੰਧੀਆਂ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਰਾਸ਼ਨ, ਪਾਣੀ ਅਤੇ ਬਿਜਲੀ ਤੋ ਸੱਖਣੇ ਲੋਕਾਂ ਦੀ ਮਦਦ ਲਈ ਅੰਤਰਰਾਸ਼ਟਰੀ ਭਾਈਚਾਰੇ ਦਾ ਲਾਚਾਰ ਦਿਖਾਈ ਦੇਣਾ ਬੇਹੱਦ ਅਫ਼ਸੋਸਨਾਕ ਅਤੇ ਦੁਖਦਾਈ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਘਟਨਾਕ੍ਰਮ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਣਸੁਲਝੇ ਫਲਸਤੀਨ ਸਟੇਟਹੁੱਡ ਦੇ ਸਵਾਲ ‘ਤੇ ਆਪਣਾ ਧਿਆਨ ਕੇਂਦਰਿਤ ਕਰਨ ਅਤੇ ਦਹਾਕਿਆਂ ਬੱਧੀ ਚੱਲ ਰਹੇ ਝਗੜੇ ਨੂੰ ਸੁਲਝਾਉਣ ਦਾ ਮੌਕਾ ਦਿੱਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਸੰਘਰਸ਼ਮਈ ਜਥੇਬੰਦੀਆਂ ਵੱਲੋਂ 29 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ ਉਪਰੰਤ ਸੰਘਰਸ਼ ਦੀ ਭਵਿੱਖ ਦੀ ਰਣਨੀਤੀ ਨੂੰ ਦਰਸਾਉਂਦਾ ਨੀਤੀਗਤ ਦਸਤਾਵੇਜ਼ ਸਕੱਤਰੇਤ ਦੇ ਬਾਹਰ ਜਾਰੀ ਕੀਤਾ ਜਾਵੇਗਾ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: