Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰੀ ਸਕੂਲਾਂ ਨੂੰ ਪਾਰਟੀ ਰੰਗਾਂ ਵਿੱਚ ਰੰਗਣ ਦੇ ਹੁਕਮ ਸ਼ਰਮਨਾਕ: ਗਿਆਨੀ ਹਰਪ੍ਰੀਤ ਸਿੰਘ

ਸਰਕਾਰੀ ਸਕੂਲਾਂ ਨੂੰ ਪਾਰਟੀ ਰੰਗਾਂ ਵਿੱਚ ਰੰਗਣ ਦੇ ਹੁਕਮ ਸ਼ਰਮਨਾਕ: ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ : ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨਾ ਸਿਰਫ਼ ਬੇਹੱਦ ਸ਼ਰਮਨਾਕ ਹੈ, ਸਗੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਲਈ ਵੀ ਗੰਭੀਰ ਤੌਰ ‘ਤੇ ਖ਼ਤਰਨਾਕ ਹੈ।

ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਕੂਲ ਅਤੇ ਬੱਚੇ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਪ੍ਰਚਾਰਕ ਮਸ਼ੀਨ ਨਹੀਂ ਹੁੰਦੇ। ਬੱਚਿਆਂ ਅਤੇ ਸਿੱਖਿਆ ਸੰਸਥਾਵਾਂ ਨੂੰ ਰਾਜਨੀਤਿਕ ਪ੍ਰਭਾਵ ਹੇਠ ਲਿਆ ਕੇ ਆਪਣੀ ਪਾਰਟੀ ਦੀ ਛਾਪ ਬਣਾਉਣ ਦੀ ਕੋਸ਼ਿਸ਼ ਨਿੰਦਣਯੋਗ ਹੈ ਅਤੇ ਇਹ ਸਿੱਖਿਆ ਦੇ ਮੂਲ ਸਿਧਾਂਤਾਂ ਨਾਲ ਸਿੱਧੀ ਟੱਕਰ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਸੂਬੇ ਦੀ ਸੰਪਤੀ ਹੁੰਦੇ ਹਨ, ਕਿਸੇ ਇੱਕ ਰਾਜਨੀਤਿਕ ਪਾਰਟੀ ਦੀ ਨਹੀਂ। ਉਨ੍ਹਾਂ ਨੂੰ ਰਾਜਨੀਤਿਕ ਰੰਗਾਂ ਵਿੱਚ ਰੰਗਣਾ ਬੱਚਿਆਂ ਦੀ ਨਿਰਪੱਖ ਸੋਚ ਅਤੇ ਸਿੱਖਿਆ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੇ ਰਾਜਨੀਤਿਕ ਦਬਾਅ ਹੇਠ ਜਾਰੀ ਕੀਤੇ ਗਏ ਹੁਕਮਾਂ ਦੀ ਸਖ਼ਤ ਨਿੰਦਾ ਕੀਤੀ ਜਾਂਦੀ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਇਹ ਹੁਕਮ ਤੁਰੰਤ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖਿਆ ਨੂੰ ਰਾਜਨੀਤੀ ਤੋਂ ਦੂਰ ਰੱਖਣਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ।

ਜਾਰੀ ਕੀਤੇ ਹੁਕਮਾਂ ਦੀ ਕਾਪੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: