Site icon Sikh Siyasat News

ਕਸ਼ਮੀਰੀ ਨੌਜਵਾਨ “ਸੈਰ-ਸਪਾਟੇ” ਲਈ ਨਹੀਂ ਸਗੋਂ ਆਜ਼ਾਦੀ ਲਈ ਪਥਰਾਅ ਕਰ ਕੇ ਜਾਨਾਂ ਦੇ ਰਹੇ ਹਨ: ਫਾਰੂਕ ਅਬਦੁੱਲਾ

ਸ੍ਰੀਨਗਰ: ਸਾਬਕਾ ਕੇਂਦਰੀ ਮੰਤਰੀ ਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾ: ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਕਸ਼ਮੀਰੀ ਨੌਜਵਾਨ ਕਸ਼ਮੀਰ ਮਸਲੇ ਨੂੰ ਉਜਾਗਰ ਕਰਨ ਲਈ ਸੁਰੱਖਿਆ ਬਲਾਂ ‘ਤੇ ਪਥਰਾਅ ਕਰਕੇ ਆਪਣੀਆਂ ਜਾਨਾਂ ਦੇ ਰਹੇ ਹਨ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਬਦੁੱਲਾ 2 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੇਨਾਨੀ-ਨਾਸ਼ਰੀ ਸੁਰੰਗ ਦਾ ਉਦਘਾਟਨ ਕਰਨ ਮੌਕੇ ਦਿੱਤੇ ਬਿਆਨ ਕਿ ਕਸ਼ਮੀਰੀ ਨੌਜਵਾਨਾਂ ਨੂੰ “ਅੱਤਵਾਦ ਜਾਂ ਸੈਰ-ਸਪਾਟੇ” ‘ਚੋਂ ਇਕ ਦੀ ਚੋਣ ਕਰਨੀ ਹੋਵੇਗੀ ‘ਤੇ ਪ੍ਰਤੀਕਿਰਿਆ ਦੇ ਰਹੇ ਸਨ।

ਫਾਰੂਕ ਅਬਦੁੱਲਾ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ

ਸ੍ਰੀਨਗਰ ਦੇ ਗੁਪਕਾਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਬਦੁੱਲਾ ਨੇ ਕਿਹਾ ਕਿ ਬਿਨਾਂ ਸ਼ੱਕ ਸੈਰ-ਸਪਾਟਾ ਸਾਡੀ ਜੀਵਨ-ਰੇਖਾ ਹੈ ਪਰ ਪਥਰਾਅ ਕਰਨ ਵਾਲਿਆਂ ਦਾ ਇਸ ਨਾਲ ਕੋਈ ਸਰੋਕਾਰ ਨਹੀਂ ਤੇ ਉਹ ਸਿਰਫ ਕਸ਼ਮੀਰ ਮਸਲੇ ਨੂੰ ਉਜਾਗਰ ਕਰਨ ਦੇ ਲਈ ਇਹ ਸਭ ਕੁਝ ਕਰ ਰਹੇ ਹਨ। ਫਾਰੂਕ ਨੇ ਕਿਹਾ ਕਿ ਉਹ ਭੁੱਖੇ ਮਰ ਜਾਣਗੇ ਪਰ ਕਸ਼ਮੀਰ ਮਸਲੇ ਦੇ ਹੱਲ ਤਕ ਉਹ ਪਥਰਾਅ ਕਰਦੇ ਰਹਿਣਗੇ। ਉਹ ਕਿਸੇ ਟੂਰਜ਼ਿਮ (ਸੈਰ-ਸਪਾਟਾ) ਅਤੇ ਪੈਕੇਜ਼ਾਂ ਲਈ ਨਹੀਂ ਸਗੋਂ ਕਸ਼ਮੀਰ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰ ਰਹੇ ਹਨ ਤੇ ਇਹ ਗੱਲ ਸਮਝਣ ਦੀ ਜ਼ਰੂਰਤ ਹੈ। ਫਾਰੂਕ ਅਬਦੁਲਾ ਨੇ ਕਿਹਾ ਕਿ ਕਸ਼ਮੀਰ ਦੇ ਵਿਸ਼ੇਸ਼ ਦਰਜੇ (ਧਾਰਾ 370) ਅਤੇ ਮੁਸਲਿਮ ਬਹੁਗਿਣਤੀ ਦੇ ਤਨਾਸਬ ਨੂੰ ਘੱਟ ਕਰਨ ਲਈ ਸਾਜ਼ਿਸਾਂ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਉਹ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਕਾਂਗਰਸ ਨਾਲ ਮਿਲ ਕੇ ਚੋਣ ਲੜ ਰਹੇ ਹਨ।

ਸਬੰਧਤ ਖ਼ਬਰ:

ਭਾਰਤ ਨੇ ਕਸ਼ਮੀਰ ’ਚ ਹੋਰ ਫੌਜੀ ਦਸਤੇ ਭੇਜੇ; ਤਿੰਨ ਨੌਜਵਾਨਾਂ ਦੀ ਮੌਤ ਤੋਂ ਬਾਅਦ ਹਾਲਾਤ ਨਾਜ਼ੁਕ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version