ਬਟਾਲਾ (25 ਅਕਤੂਬਰ, 2o14): ਨਵੰਬਰ 1984 ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸਹਿਰਾਂ ਵਿੱਚ ਭਾਰਤ ਸਰਕਾਰ ਦੀ ਛਤਰ ਛਾਇਆ ਹੇਠ ਕੀਤੀ ਗਈ ਸਿੱਖਾਂ ਦੀ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ, ਜਿਸ ਵਿੱਚ 30,000 ਤੋਂ ਵੱਧ ਸਿੱਖਾਂ ਦਾ ਦਿਨ ਦਿਹਾੜੈ ਭਾਰਤੀ ਕਾਨੂੰਨ ਦੇ ਰਖਵਾਲਿਆਂ ਦੀ ਮਿਲੀ ਭੁਗਤ ਨਾਲ ਕਤਲ ਕੀਤਾ ਗਿਆ, ਸਿੱਖ ਬੀਬੀਆਂ ਦੀਆਂ ਇੱਜ਼ਤਾਂ ਰੋਲੀਆਂ ਗਈਆਂ, ਸਿੱਖਾਂ ਦੇ ਗੁਰਦਆਰਾ ਸਾਹਿਬਾਨ ਸਾੜੇ ਗਏ, ਪਰ ਸਰਕਾਰ ਵੱਲੋਂ ਦੋਸ਼ੀਆਂ ਦੀ ਕੀਤੀ ਪੁਸ਼ਤਪਨਾਹੀ ਕਾਰਣ ਕਿਸੇ ਨੂੰ ਵੀ ਸਜ਼ਾ ਨਹੀਂ ਮਿਲੀ।
1984 ‘ਚ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਨੂੰ ਜਦੋਂ ਤੱਕ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਸਾਡਾ ਸੰਘਰਸ਼ ਨਿਰੰਤਰ ਜਾਰੀ ਰਹੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪੀਰ ਮੁਹੰਮਦ ਦੇ ਕੌਮੀ ਪ੍ਰਧਾਨ ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਬਟਾਲਾ ‘ਚ ਜਥੇਬੰਦੀ ਦੇ ਅਹੁਦੇਦਾਰ, ਵਰਕਰਾਂ ਤੇ ਹੋਰ ਜਥੇਬੰਦੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 1984 ‘ਚ ਵਾਪਰੇ ਸਿੱਖ ਕਤਲੇਆਮ ਦੇ ਦੁਖਾਂਤ ਨੂੰ 30 ਸਾਲ ਹੋ ਚੁੱਕੇ ਹਨ, ਪਰ ਸਾਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ, ਜਿਸ ਦੇ ਰੋਸ ਵਜੋਂ ਪੀੜਤ ਪਰਿਵਾਰਾਂ, ਮੁੱਖ ਗਵਾਹਾਂ, ਪੰਥਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਰਾਜਸੀ ਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ 1 ਨਵੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ।
ਇਸ ਮੌਕੇ ਡਾ: ਕਾਰਜ ਸਿੰਘ, ਧਰਮ ਸਿੰਘ ਵਾਲਾ ਕੌਮੀ ਸੀਨੀਅਰ ਮੀਤ ਪ੍ਰਧਾਨ, ਭਾਈ ਗੁਰਮੁੱਖ ਸਿੰਘ ਕੌਮੀ ਮੀਤ ਪ੍ਰਧਾਨ, ਨਵਤੇਜ ਸਿੰਘ ਗੱਗੂ, ਕ੍ਰਿਪਾਲ ਸਿੰਘ ਪਾਲ, ਬਲਵਿੰਦਰ ਸਿੰਘ, ਮਨਜੋਤ ਸਿੰਘ, ਕੈਪਟਨ ਸਿੰਘ, ਗਿਆਨੀ ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਸ਼ੇਰੇ ਪੰਜਾਬ ਸਿੰਘ, ਗੁਰਪ੍ਰੀਤ ਸਿੰਘ ਕੁੱਕੂ ਬਾਜਵਾ, ਸਤਨਾਮ ਸਿੰਘ ਆਦਿ ਹਾਜ਼ਰ ਸਨ।