ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸੋਮਵਾਰ ਦੋ ਹੋਰ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਬੁਲਾਰੇ ਅਨੁਸਾਰ ਭੁਲੱਥ ਤੋਂ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਧੂਰੀ ਵਿਧਾਨ ਸਭਾ ਹਲਕੇ ਤੋਂ ਪ੍ਰੀਤ ਟਰੈਕਟਰ ਤੇ ਕੰਬਾਈਨ ਨਾਭਾ ਦੇ ਮਾਲਕ ਹਰੀ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੂੰ ਉਸ ਦੀ ਧੀ ਦੇ ਕਤਲ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਜ਼ਾ ਸੁਣਾਈ ਹੋਈ ਹੈ। ਨਵੇਂ ਕਾਨੂੰਨ ਮੁਤਾਬਕ ਜਿਸ ਵਿਅਕਤੀ ਨੂੰ ਤਿੰਨ ਜਾਂ ਤਿੰਨ ਸਾਲ ਤੋਂ ਜ਼ਿਆਦਾ ਸਜ਼ਾ ਹੋਈ ਹੋਵੇ, ਉਹ ਚੋਣ ਨਹੀਂ ਲੜ ਸਕਦਾ।
ਸਬੰਧਤ ਖ਼ਬਰ:
ਘੁਬਾਇਆ ਨੂੰ ਜਲਾਲਾਬਾਦ ਤੋਂ ਫਾਜ਼ਿਲਕਾ ਬਦਲਣ ਲਈ ਸੁਖਬੀਰ ਨੇ ਕੈਪਟਨ ਅਮਰਿੰਦਰ ਨਾਲ ਕੀਤਾ ਸਮਝੌਤਾ: ਆਪ …
ਅਕਾਲੀ ਦਲ ਵੱਲੋਂ 6 ਵਿਧਾਨ ਸਭਾ ਹਲਕਿਆਂ ਤੋਂ ਹੀ ਉਮੀਦਵਾਰਾਂ ਦਾ ਐਲਾਨ ਬਾਕੀ ਹੈ, ਜਿਨ੍ਹਾਂ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਨਾਂ ਵੀ ਸ਼ਾਮਲ ਹਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: