ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਵਲੋਂ 7 ਸਤੰਬਰ ਨੂੰ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੌਰ ਨੂੰ ਅੱਜ ਨਵਾਂਸ਼ਹਿਰ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਜਿਕਰਯੋਗ ਹੈ ਕਿ ਸੁਖਦੇਵ ਸਿੰਘ ਭੌਰ ਨੂੰ ਬਰਗਾੜੀ ਮੋਰਚੇ ਮੌਕੇ ਸੰਗਤਾਂ ਨੂੰ ਸੰਬੋਧਨ ਦੌਰਾਨ ਸੰਤ ਰਾਮਾਨੰਦ ਬਾਰੇ ਬੋਲੇ ਕੁਝ ਸ਼ਬਦਾਂ ਲਈ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ।
ਭਾਰਤੀ ਸਜ਼ਾਵਲੀ ਦੀ ਧਾਰਾ 295 ਏ ਅਧੀਨ ਐਫਆਈਆਰ ਨੰ. 69 ਦਰਜ ਕੀਤੀ ਗਈ ਹੈ।
ਸੁਖਦੇਵ ਸਿੰਘ ਭੌਰ ਨੇ ਆਪਣੇ ਉਨ੍ਹਾਂ ਸ਼ਬਦਾਂ ਲਈ ਹਲਾਂਕਿ ਆਪਣੇ ਫੇਸਬੁੱਕ ਖਾਤੇ ‘ਤੇ ਜਨਤਕ ਮੁਆਫੀ ਵੀ ਮੰਗ ਲਈ ਸੀ।
ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਸੁਖਦੇਵ ਸਿੰਘ ਭੋਰ ਨਾਲ ਮੁਲਾਕਾਤ ਕਰਨ ਲਈ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਵੀ ਪਹੁੰਚੇ ਸਨ।