ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ (ਫਾਈਲ ਫੋਟੋ)

ਸਿਆਸੀ ਖਬਰਾਂ

ਪਾਦਰੀ ਕਤਲ ਕੇਸ: “ਕਾਲੀ ਸੂਚੀ” ‘ਚ ਸ਼ਾਮਲ ਲੋਕ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ: ਡੀਜੀਪੀ ਅਰੋੜਾ

By ਸਿੱਖ ਸਿਆਸਤ ਬਿਊਰੋ

July 30, 2017

ਕਪੂਰਥਲਾ: ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਸ਼ਨੀਵਾਰ (29 ਜੁਲਾਈ) ਨੂੰ ਕਪੂਰਥਲਾ ਵਿਖੇ ਕਿਹਾ ਕਿ ਪਾਦਰੀ ਕਤਲ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੀ ਲੋੜ ਨਹੀਂ ਹੈ, ਕਿਉਂਕਿ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਟੀਮ ਕਤਲ ਕਾਂਡ ਦੀ ਜਾਂਚ ਕਰਨ ਦੇ ਸਮਰੱਥ ਹੈ।

ਡੀਜੀਪੀ ਅਰੋੜਾ ਨੇ ਗਗਨੇਜਾ ਅਤੇ ਮਾਤਾ ਚੰਦ ਕੌਰ ਕਤਲ ਕਾਂਡ ਦੀ ਉਦਾਹਰਣ ਦੇ ਕੇ ਕਿਹਾ ਕਿ ਇਨ੍ਹਾਂ ਦੋਵਾਂ ਮਾਮਲਿਆਂ ਦੀ ਜਾਂਚ ਸੀਬੀਆਈ ਹਵਾਲੇ ਕੀਤੀ ਗਈ ਹੈ ਪਰ ਅਜੇ ਤੱਕ ਕੋਈ ਸਬੂਤ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਕਾਂਡ ਨੂੰ ਫ਼ਿਰਕੂ ਰੰਗ ਦੇਣਾ ਅਜੇ ਜਲਦਬਾਜ਼ੀ ਹੋਵੇਗੀ।

ਸਬੰਧਤ ਖ਼ਬਰ: ਪਾਦਰੀ ਕਤਲ: ਸੁਰਖੀਆਂ ‘ਚ ਬਣੇ ਰਹਿਣ ਲਈ ਸੁਖਪਾਲ ਖਹਿਰਾ ਨੇ ਆਰਐਸਐਸ ਦਾ ਨਾਂ ਲਿਆ: ਸੁਖਬੀਰ ਬਾਦਲ …

ਦੂਜੇ ਪਾਸੇ ਉਨ੍ਹਾਂ ਨੇ ਪੰਜਾਬ ਵਿੱਚ ‘ਖ਼ਾਲਿਸਤਾਨ ਪੱਖੀ ਗਤੀਵਿਧੀਆਂ’ ਲਈ ਵਿਦੇਸ਼ੀਂ ਬੈਠੇ ‘ਕਾਲੀ ਸੂਚੀ’ ਵਿੱਚ ਸ਼ੁਮਾਰ ਵਿਅਕਤੀਆਂ ਅਤੇ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਹੱਦੀ ਖੇਤਰ ਹੈ। ਕੁਝ ਲੋਕ ਬਾਹਰ ਬੈਠੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਮੌਕੇ ਡੀਜੀਪੀ ਨੇ ਕਈ ਪੁਲਿਸ ਅਧਿਕਾਰੀਆਂ ਦਾ ਚੰਗੀਆਂ ਸੇਵਾਵਾਂ ਬਦਲੇ ਸਨਮਾਨ ਵੀ ਕੀਤਾ।

ਸਬੰਧਤ ਖ਼ਬਰ: ਕਾਲੀ ਸੂਚੀ: ਭਾਰਤ ਨਹੀਂ ਛੱਡੇਗਾ ਵਿਦੇਸ਼ੀ ਸਿੱਖਾਂ ਦੇ ਰਾਜਨੀਤਕ ਸਰਗਰਮੀ ਨੂੰ ਕਾਬੂ ਕਰਨ ਦਾ ਹਥਿਆਰ …

ਡੀਜੀਪੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਅਪਰਾਧਕ ਘਟਨਾਵਾਂ ਦੀ ਦਰ ਘਟੀ ਹੈ। ਉਨ੍ਹਾਂ ਕਿਹਾ ਕਿ 15 ਮਾਰਚ ਤੋਂ 30 ਜੂਨ ਤੱਕ ਦੇ ਕ੍ਰਾਈਮ ਗਰਾਫ਼ ਵਿੱਚ ਪਿਛਲੇ ਸਾਲ ਦੇ ਮੁਕਾਬਲੇ 43 ਕਤਲ ਕੇਸ ਘਟੇ ਹਨ। ਉਨ੍ਹਾਂ ਸੂਬੇ ਵਿੱਚ ਗੈਂਗਸਟਰਾਂ ’ਤੇ ਨਕੇਲ ਕੱਸਣ ਲਈ ‘ਪਕੋਕਾ’ ਦਾ ਸਮਰਥਨ ਕੀਤਾ। ਡੀਜੀਪੀ ਨੇ ਵਿਭਾਗ ਵਿੱਚ ਤਰੱਕੀਆਂ ਦੇ ਮਾਮਲੇ ’ਚ ਕਿਹਾ ਕਿ ਜਿਹੜੇ ਲੋਕ ਆਪਣੀ ਸਰਵਿਸ ਦੇ ਆਧਾਰ ’ਤੇ ਤਰੱਕੀ ਦੇ ਹੱਕਦਾਰ ਹਨ, ਉਨ੍ਹਾਂ ਦੇ ਕੇਸ ਸਰਕਾਰ ਨੂੰ ਭੇਜ ਦਿੱਤੇ ਹਨ।

ਸਬੰਧਤ ਖ਼ਬਰ: ਆਰਐਸਐਸ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਕਾਰਾ ਹੈ ਲੁਧਿਆਣਾ ਵਿਖੇ ਪਾਦਰੀ ਦਾ ਕਤਲ: ਸੁਖਪਾਲ ਸਿੰਘ ਖਹਿਰਾ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: