ਚੰਡੀਗੜ੍ਹ: ਪਿਛਲੇ 24 ਸਾਲਾਂ ਤੋਂ ਭਾਰਤੀ ਕੈਦਖਾਨਿਆਂ ਵਿੱਚ ਕੈਦ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਅਮਲ ਉੱਤੇ ਭਾਰਤੀ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਹੈ।
ਭਾਰਤ ਸਰਕਾਰ ਨੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪ੍ਰੋ. ਭੁੱਲਰ ਦੀ ਰਿਹਾਈ ਕਰਨ ਦਾ ਐਲਾਨ ਕਰਦਿਆਂ, ਉਨ੍ਹਾਂ ਦੀ ਰਿਹਾਈ ਦਾ ਅਮਲ ਸ਼ੁਰੂ ਕੀਤਾ ਸੀ। ਅਦਾਲਤ ਨੇ ਪ੍ਰੋ. ਭੁੱਲਰ ਬਾਰੇ ਸਥਿਤੀ ਜਿਉਂ ਦੀ ਤਿਉਂ ਬਣਾਏ ਰੱਖਣ ਬਾਰੇ ਹੁਕਮ ਸੁਣਾਉਂਦਿਆਂ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ।
ਅਦਾਲਤ ਨੇ ਇਹ ਕਾਰਵਾਈ ਮਨਿੰਦਰਜੀਤ ਸਿੰਘ ਬਿੱਟਾ ਵੱਲੋਂ ਦਾਖਲ ਕੀਤੀ ਅਰਜ਼ੀ ਉੱਤੇ ਸੁਣਵਾਈ ਕਰਨ ਲਈ ਕੀਤੀ ਹੈ।
ਇਸ ਕਾਰਵਾਈ ਨਾਲ ਸਿੱਖ ਜਥੇਬੰਦੀਆਂ ਦਾ ਰੋਹ ਵਧਣ ਦੇ ਆਸਾਰ ਹਨ ਕਿਉਂਕਿ ਪਹਿਲਾਂ ਹੀ ਸਿੱਖ ਧਿਰਾਂ ਭਾਰਤ ਸਰਕਾਰ ਉੱਤੇ ਬੰਦੀ ਸਿੰਘਾਂ ਦਾ ਮਾਮਲਾ ਹੱਲ ਨਾਂ ਕਰਨ ਦੇ ਦੋਸ਼ ਧਰ ਰਹੀਆਂ ਹਨ।
ਹੋਰ ਵਧੇਰੇ ਜਾਣਕਾਰੀ ਲਈ ਵੇਖੋ – ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ – ਜਾਣੋ ਸਭ ਕੁਝ ਜੋ ਜਾਨਣਾ ਬਣਦਾ ਹੈ..