ਸਿੱਖ ਖਬਰਾਂ

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕੀਤਾ ਧੰਨਵਾਦ

April 15, 2016 | By

ਅੰਮ੍ਰਿਤਸਰ: ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਇੰਟਰਨੈਸ਼ਨਲ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਸਮੇਤ ਫ਼ੈਡਰੇਸ਼ਨ ਦੀ ਅੰਤਰਰਾਸ਼ਟਰੀ ਵਰਕਿੰਗ ਕਮੇਟੀ ਦੇ ਮੈਂਬਰ ਭਾਈ ਸਿਕੰਦਰ ਸਿੰਘ ਨਿਹੰਗ ਇਟਲੀ, ਭਾਈ ਸਿਮਰਨਜੀਤ ਸਿੰਘ ਖ਼ਾਲਸਾ ਇੰਗਲੈਂਡ, ਭਾਈ ਚਰਨਜੀਤ ਸਿੰਘ ਜਰਮਨ ਅਤੇ ਭਾਈ ਰਣਜੀਤ ਸਿੰਘ ਖ਼ਾਲਸਾ ਅਮਰੀਕਾ ਨਿਵਾਸੀ ਨੇ ਅੱਜ ਸਾਂਝੇ ਤੌਰ ਤੇ ਪ੍ਰੈੱਸ ਨੋਟ ਜਾਰੀ ਕਰਦਿਆਂ ਹੋਇਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਹੈ।

ਉਹਨਾਂ ਕਿਹਾ ਕਿ ਕੈਨੇਡਾ ਦੀ ਪਾਰਲੀਮੈਂਟ ਵਿੱਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ੍ਰੀ ਅਖੰਡ ਸਾਹਿਬ ਕਰਵਾ ਕੇ ਕੈਨੇਡਾ ਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿੱਖ ਕੌਮ ਦੇ ਮਨ ਜਿੱਤ ਲਏ ਹਨ।

ਸਿੱਖ ਯੂਥ ਫੈਡਰੇਸ਼ਨ ਦੇ ਆਗੂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ

ਸਿੱਖ ਯੂਥ ਫੈਡਰੇਸ਼ਨ ਦੇ ਆਗੂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ

ਪ੍ਰੈੱਸ ਬਿਆਨ ਵਿੱਚ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਇੱਕ ਪਾਸੇ ਕੈਨੇਡਾ, ਅਮਰੀਕਾ, ਨਿੳੂਜੀਲੈਂਡ, ਇੰਗਲੈਂਡ, ਇਟਲੀ ਆਦਿ ਵਰਗੇ ਦੇਸ਼ ਦੀਆਂ ਸਰਕਾਰਾਂ ਸਿੱਖਾਂ ਨੂੰ ਮਾਣ ਬਖਸ਼ ਰਹੀਆਂ ਹਨ ਅਤੇ ਦੂਜੇ ਪਾਸੇ ਧਰਮ ਨਿਰਪੱਖ ਦੇਸ਼ ਦਾ ਦਾਅਵਾ ਕਰਨ ਵਾਲੇ ਵੱਡੇ ਲੋਕਤੰਤਰ ਅਖਵਾਉਣ ਵਾਲੇ ਭਾਰਤ ਅੰਦਰ ਹੀ ਬਾਕੀ ਘੱਟ ਗਿਣਤੀਆਂ ਸਮੇਤ ਸਿੱਖਾਂ ਨਾਲ ਸਰਕਾਰ ਵਲੋਂ ਸ਼ਰੇਆਮ ਜੁਲਮ ਧੱਕੇਸ਼ਾਹੀ ਕਰਦੇ ਹੋੲੇ ਵਿਤਕਰੇ ਹੋ ਰਹੇ ਹਨ।

ਉਹਨਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤਾਂ ਕਾਮਾਗਾਟਾਮਾਰੂ ਜਹਾਜ ਵਾਲੀ ਘਟਨਾ ਬਾਰੇ ਸਮੁੱਚੇ ਪੰਜਾਬੀਆਂ ਕੋਲੋਂ ਪਾਰਲੀਮੈਂਟ ਵਿੱਚ ਮਾਫੀ ਵੀ ਮੰਗ ਰਹੇ ਹਨ ਪਰ ਇਧਰ ਭਾਰਤ ਸਰਕਾਰ ਨੇ ਅਜੇ ਤੱਕ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ 37 ਗੁਰਧਾਮਾਂ ਤੇ ਕੀਤੇ ਹਮਲੇ ਦੀ ਪਾਰਲੀਮੈਂਟ ਵਿੱਚ ਮਾਫੀ ਨਹੀਂ ਮੰਗੀ ਸਗੋਂ ਸਿੱਖਾਂ ਦੇ ਕਤਲੇਆਮ ਨੂੰ ਜਾਇਜ ਠਹਿਰਾ ਕੇ ਸਾਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੇ ਹਨ।

ਉਹਨਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖ ਕੌਮ ਨੂੰ ਅਹਿਸਾਸ ਕਰਵਾਇਆ ਜਾਂਦਾ ਹੈ ਕਿ ਉਹ ਵੀ ਇਥੋਂ ਦੇ ਨਾਗਰਿਕਾਂ ਵਾਂਗ ਬਰਾਬਰ ਦਾ ਹੱਕ ਰੱਖਦੇ ਹਨ ਪਰ ਇਧਰ ਭਾਰਤ ਚ ਸਿੱਖਾਂ ਦੀ ਹੋਂਦ ਨੂੰ ਖਤਮ ਕਰਨ ਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਮਿਸਟਰ ਜਸਟਿਨ ਟਰੂਡੋ ਦੇ ਬਿਆਨਾਂ ਨਾਲ ਜਿੱਥੇ ਦੁਨੀਆਂ ਭਰ ਵਿੱਚ ਵੱਸਦੇ ਸਿੱਖਾਂ ਦਾ ਵੱਕਾਰ ਵਧਿਆ ਹੈ, ਓਥੇ ਸਿੱਖ ਵੀ ਕੈਨੇਡਾ ਦੇ ਮਾਣ ਸਤਿਕਾਰ ਅਤੇ ਤਰੱਕੀ ਨੂੰ ਬਹਾਲ ਰੱਖਣ ਲਈ ਹਮੇਸ਼ਾਂ ਤਤਪਰ ਰਹਿਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,