ਮਾਤਾ ਸੁਖਵੰਤ ਕੌਰ ਦੇ ਪਤੀ ਅਤੇ ਪਿਤਾ ਨੂੰ ਪੰਜਾਬ ਪੁਲੀਸ ਨੇ ਤਕਰੀਬਨ 26 ਸਾਲ ਪਹਿਲਾਂ ਜਬਰੀ ਚੁੱਕ ਲਿਆ ਸੀ ਅਤੇ ਉਸ ਤੋਂ ਬਾਅਦ ਉਹ ਮੁੜ ਕਦੇ ਘਰ ਨਹੀਂ ਪਰਤੇ। ਇਸ ਮਾਮਲੇ ਵਿੱਚ ਭਾਰਤੀ ਅਦਾਲਤਾਂ ਤੋਂ ਨਿਆਂ ਦੀ ਉਡੀਕ ਕਰ ਰਹੀ ਮਾਤਾ ਨੂੰ ਉਸ ਵੇਲੇ ਆਸ ਦੀ ਕਿਰਨ ਦਿਸੀ ਹੈ ਜਦੋਂ ਸੀਬੀਆਈ ਦੀ ਮੁਹਾਲੀ ਸਥਿਤ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਉਸ ਦੇ ਬਿਆਨ ਕਲਮਬੱਧ ਕੀਤੇ ਗਏ ਹਨ।
ਚੰਡੀਗੜ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗੀ ਜੱਥੇਬੰਦੀਆਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੀ ਦਰਬਾਰ ਸਾਹਿਬ ‘ਤੇ ...
ਬਠਿੰਡਾ ਜ਼ੋਨ ਦੀ ਪੁਲੀਸ ‘ਕਰਜ਼ਾ ਮੁਆਫ਼ੀ’ ਸਮਾਗਮ ਵਿੱਚ ਚੱਪੇ ਚੱਪੇ ’ਤੇ ਤਾਇਨਾਤ ਰਹੇਗੀ। ਇਸ ਸਮਾਗਮ ਵਿੱਚ ਕਰੀਬ ਚਾਰ ਹਜ਼ਾਰ ਪੁਲੀਸ ਮੁਲਾਜ਼ਮ ਨਿਗਰਾਨੀ ਕਰਨਗੇ। ਮਾਨਸਾ ਵਿੱਚ 7 ਜਨਵਰੀ ਨੂੰ ਹੋ ਰਹੇ ਕਰਜ਼ਾ ਮੁਆਫ਼ੀ ਸਮਾਗਮਾਂ ਵਿੱਚ ਬਠਿੰਡਾ, ਮਾਨਸਾ, ਮੋਗਾ, ਫ਼ਰੀਦਕੋਟ ਤੇ ਮੁਕਤਸਰ ਜ਼ਿਿਲ੍ਹਆਂ ਦੇ ਕਿਸਾਨ ਸ਼ਾਮਲ ਹੋਣਗੇ। ਪੁਲੀਸ ਨੂੰ ਕਿਸਾਨ ਜਥੇਬੰਦੀਆਂ ਦੀਆਂ ਸਰਗਰਮੀਆਂ ਦਾ ਡਰ ਹੈ, ਜਿਸ ਕਾਰਨ ਖੁਫ਼ੀਆ ਵਿੰਗ ਵੱਲੋਂ ਵੀ ਕਿਸਾਨ ਆਗੂਆਂ ਦੀ ਪੈੜ ਨੱਪੀ ਜਾ ਰਹੀ ਹੈ। ਸਮਾਗਮ ਵਿੱਚ ਬਠਿੰਡਾ ਜ਼ੋਨ ਦੇ ਕਰੀਬ ਤਿੰਨ ਹਜ਼ਾਰ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ, ਜਦੋਂਕਿ ਹੋਰ ਕੰਪਨੀਆਂ ਦੇ ਕਰੀਬ ਇੱਕ ਹਜ਼ਾਰ ਮੁਲਾਜ਼ਮ ਪੁੱਜ ਰਹੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਕੱਲ੍ਹ (21 ਨਵੰਬਰ, 2017) ਬਟਾਲਾ ਪੁਲਿਸ ਨੇ ਦਾਅਵਾ ਕੀਤਾ ਕਿ ਉਸਨੇ ਇਕ ਸਾਬਕਾ ਫ਼ੌਜੀ ਗੁਰਪ੍ਰੀਤ ਸਿੰਘ ਵਾਸੀ ਜੌੜਾ ਸਿੰਘ ਕੋਲੋਂ ਇਕ ਏ.ਕੇ. 47 ਅਤੇ 23 ਰੌਂਦ
ਅੰਮ੍ਰਿਤਸਰ ਦੇ ਹਿੰਦੂ ਸੰਘਰਸ਼ ਸੈਨਾ ਦੇ ਪ੍ਰਧਾਨ ਵਿਪਨ ਸ਼ਰਮਾ ਦੇ ਕਤਲ 'ਚ ਲੋੜੀਂਦੇ ਗੈਂਗਸਟਰ ਸਰਾਟ ਮਿੰਟੂ ਉਰਫ ਸਰਾਜ ਸੰਧੂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਅੰਮ੍ਰਿਤਸਰ ਪੁਲਿਸ ਵਲੋਂ ਮੁਹਾਲੀ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ।
ਹਿੰਦੂ ਸੰਘਰਸ਼ ਸੈਨਾ ਨਾਮੀ ਇੱਕ ਹਿੰਦੂ ਜਥੇਬੰਦੀ ਦੇ ਸਥਾਨਕ ਪ੍ਰਧਾਨ ਵਿਪਨ ਸ਼ਰਮਾ ਨੂੰ ਸਿੱਖ ਸਰੂਪ ਵਾਲੇ ਚਾਰ ਨੌਜੁਆਨਾਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ।
ਪੰਜਾਬ ਦੇ ਮੁੱਖ ਮਾਰਗਾਂ 'ਤੇ ਲੱਗੇ ਦਿਸ਼ਾ ਬੋਰਡਾਂ 'ਤੇ ਪੰਜਾਬੀ ਨੂੰ ਅੱਵਲ ਦਰਜੇ 'ਤੇ ਲਿਖਣ ਦੀ ਮੰਗ ਕਰਨ ਵਾਲੇ ਮਾਲਵਾ ਯੂਥ ਫੈਡਰੇਸ਼ਨ ਦੇ ਆਗੂ ਲੱਖਾ ਸਿਧਾਣਾ ਅਤੇ ਦਲ ਖ਼ਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੂੰ ਗ੍ਰਿਫਤਾਰ ਕਰਨ ਲਈ ਸੀ.ਆਈ.ਏ. ਸਟਾਫ਼ ਬਠਿੰਡਾ-1 ਅਤੇ ਥਾਣਾ ਨੇਹੀਆਂ ਵਾਲਾ ਪੁਲਿਸ ਵਲੋਂ ਬੀਤੇ ਕੱਲ੍ਹ (26 ਅਕਤੂਬਰ, 2017) ਉਨ੍ਹਾਂ ਦੇ ਘਰਾਂ ਅਤੇ ਦੋਸਤਾਂ ਰਿਸ਼ਤੇਦਾਰਾਂ ਦੇ ਘਰਾਂ 'ਚ ਛਾਪੇਮਾਰੀ ਕੀਤੀ ਗਈ ਪਰ ਉਕਤ ਦੋਨੋਂ ਆਗੂ ਘਰੋਂ ਬਾਹਰ ਹੋਣ ਕਾਰਨ ਪੁਲਿਸ ਦੇ ਹੱਥ ਨਾ ਆਏ।
ਬਲਾਤਕਾਰ ਮਾਮਲੇ ਵਿਚ ਬਾਦਲ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਖਿਲਾਫ ਗੁਰਦਾਸਪੁਰ ਪੁਲਿਸ ਵੱਲੋਂ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੁਰਦਾਸਪੁਰ ਪੁਲਿਸ ਵਲੋਂ ਐਸ.ਐਸ.ਪੀ. ਦੇ ਹਸਤਾਖਰਾਂ ਹੇਠ ਪੰਜਾਬ ਸਮੇਤ 9 ਸੂਬਿਆਂ ਜਿਨ੍ਹਾਂ ਵਿਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਰਾਜਸਥਾਨ, ਹਰਿਆਣਾ ਸ਼ਾਮਿਲ ਹਨ, ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਇਹ ਪੱਤਰ ਜਾਰੀ ਕੀਤਾ ਗਿਆ।
ਜਲੰਧਰ ਪੁਲਿਸ ਨੇ ਨਾਭਾ ਜੇਲ੍ਹ ਤੋਂ ਫਰਾਰ ਹੋਏ ਇੱਕ ਹੋਰ ਹਵਾਲਾਤੀ ਅਮਨਦੀਪ ਢੋਟੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਇਸ ਨੂੰ ਬੀਤੀ ਰਾਤ ਜਲੰਧਰ ਦੇ ਪੀਏਪੀ ਚੌਕ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦੇ ਦਾਅਵਾ ਮੁਤਾਬਕ ਇਸ ਕੋਲੋਂ 32 ਬੋਰ ਰਿਵਾਲਵਰ, ਸੱਤ ਕਾਰਤੂਸ, 4 ਸਿਮ ਬਰਾਮਦ ਕੀਤੇ ਗਏ ਹਨ।
ਦੋਰਾਹਾ ਪੁਲਿਸ ਨੇ 28 ਮਾਰਚ (ਮੰਗਲਵਾਰ) ਨੂੰ ਭਾਈ ਹਰਮਿੰਦਰ ਸਿੰਘ ਮਿੰਟੂ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਹਰਮਿੰਦਰ ਸਿੰਘ ਮਿੰਟੂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ 'ਤੇ ਦੱਸਿਆ ਕਿ ਹਰਮਿੰਦਰ ਸਿੰਘ ਮਿੰਟੂ ਆਪਣੇ ਇਕ ਕੇਸ ਦੀ ਕਾਰਵਾਈ ਦੇ ਸਬੰਧ 'ਚ ਜਲੰਧਰ ਅਦਾਲਤ 'ਚ ਪੇਸ਼ ਹੋਏ ਸਨ ਪਰ ਬਾਅਦ 'ਚ ਦੋਰਾਹਾ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੁਡੀਸ਼ਲ ਮੈਜਿਸਟ੍ਰੇਟ ਪਾਇਲ ਦੀ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ।
Next Page »