Tag Archive "%e0%a8%ad%e0%a8%be%e0%a8%88-%e0%a8%b9%e0%a8%b0%e0%a8%aa%e0%a8%be%e0%a8%b2-%e0%a8%b8%e0%a8%bf%e0%a9%b0%e0%a8%98-%e0%a8%9a%e0%a9%80%e0%a8%ae%e0%a8%be"

ਭਾਈ ਚੀਮਾ ਤੇ ਸਲਾਣਾ ਵਲੋਂ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ

ਫ਼ਤਿਹਗੜ੍ਹ ਸਾਹਿਬ (20 ਸਤੰਬਰ, 2011) : ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਸਾਥ ਦੇਣ ਵਾਲੇ ਵੋਟਰਾਂ, ਸਮਰਥਕਾਂ, ਪੰਚ ਪ੍ਰਧਾਨੀ ਦੇ ਅਤੇ ਸ਼੍ਰੋਮਣੀ ਅਕਾਲੀ ਦਲ (1920) ਦੇ ਵਰਕਰਾਂ ਦਾ ਧੰਨਵਾਦ ਕੀਤਾ ਹੈ।

ਵੋਟਾਂ ਸਮੇਂ ਸੱਤਾਧਾਰੀ ਧਿਰ ਵਲੋਂ ਵੱਡੇ ਪੱਧਰ ’ਤੇ ਤਾਕਤ ਦੀ ਵਰਤੋਂ ਕਰਨ ਦਾ ਖ਼ਦਸਾ

ਬੱਸੀ ਪਠਾਣਾਂ (17 ਸਤੰਬਰ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਸੰਤੋਖ ਸਿੰਘ ਸਲਾਣਾ ਨੇ ਅੱਜ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰਕੇ ਗੁਰਧਾਮਾਂ ਦੇ ਪ੍ਰਬੰਧ ਵਿੱਚ ਸੁਧਾਰ ਲਈ ਪੰਥਕ ਮੋਰਚੇ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਉਪਰੰਤ ਅੱਜ ਸ਼ਾਮੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਪੰਥਕ ਮੋਰਚੇ ਦੀ ਕੱਲ੍ਹ ਹੋਈ ਰੈਲੀ ਤੇ 2 ਕਿਲੋਮੀਟਰ ਤੋਂ ਵੀ ਵੱਧ ਲੰਮੇ ਕਾਫ਼ਲੇ ਨੂੰ ਵੇਖ ਕੇ ਵਿਰੋਧੀਆਂ ਦੀ ਨੀਂਦ ਹਰਾਮ ਹੋ ਗਈ ਹੈ। ਉਨ੍ਹਾਂ ਖ਼ਦਸਾ ਪ੍ਰਗਟ ਕੀਤਾ ਕਿ ਭਲਕੇ ਵੋਟਾਂ ਪੈਣ ਸਮੇਂ ਸੱਤਾਧਾਰੀ ਧਿਰ ਵੱਡੇ ਪੱਧਰ ’ਤੇ ਤਾਕਤ ਦੀ ਵਰਤੋਂ ਕਰ ਸਕਦੀ ਹੈ। ਉਨ੍ਹਾ ਕਿਹਾ ਕਿ ਪਹਿਲਾਂ ਵੀ ਕੁਝ ਮੌਕਿਆਂ ...

ਪੰਥਕ ਮੋਰਚੇ ਦੇ ਭਾਈ ਹਰਪਾਲ ਸਿੰਘ ਚੀਮਾ ਦੀ ਵਿਸ਼ਾਲ ਚੋਣ ਰੈਲੀ ਨੇ ਵਿਰੋਧੀਆਂ ਦੇ ਹੌਸਲੇ ਪਸਤ ਕੀਤੇ

ਬੱਸੀ ਪਠਾਣਾਂ (16 ਸਤੰਬਰ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਹਲਕਾ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ ਨੇ ਅੱਜ ਅਪਣੇ ਹਜ਼ਾਰਾਂ ਦੀ ਗਿਣਤੀ ਵਿੱਚ ਸਮੱਰਥਕਾਂ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਘਰਾਂ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ, ਖਮਾਣੋਂ ਤੋਂ ਚਲ ਕੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦਾਂ ਦਾ ਅਸੀਰਵਾਦ ਲੈਣ ਲਈ ਪੁੱਜੇ ਅਤੇ ਅਰਦਾਸ ਕੀਤੀ। ਇਸ ਤੋਂ ਪਹਿਲਾਂ ਖਮਾਣੋਂ ਦੇ ਅਮਰ ਪੈਲੇਸ ਵਿੱਚ ਉਨ੍ਹਾਂ ਦੇ ਸਮਰੱਥਕਾਂ ਦਾ ਇੱਕਠ ਜੋ ਕਿ ਬਾਅਦ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ ਨੂੰ ਸੰਬੋਧਨ ...

ਭਾਈ ਬਿਟੂ ਵਲੋਂ ਪੰਥਕ ਮੋਰਚੇ ਨੂੰ ਜਿਤਾ ਕੇ ਬਾਦਲਕਿਆਂ ਨੂੰ ਭਾਂਜ ਦੇਣ ਦਾ ਸੱਦਾ

ਫ਼ਤਿਹਗੜ੍ਹ ਸਾਹਿਬ (15 ਸਤੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੇ ਸਿੱਖ ਸੰਗਤਾਂ ਨੂੰ ਸੱਦਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਪੰਥਕ ਮੋਰਚੇ ਦੇ ਉਮੀਦਵਾਰਾਂ ਨੂੰ ਜਿਤਾ ਗੁਰਧਾਮਾਂ ਵਿੱਚੋਂ ਸਿੱਖ ਵਿਰੋਧੀ ਸ਼ਕਤੀਆਂ ਨੂੰ ਭਾਂਜ ਦਿੱਤੀ ਜਾਵੇ।ਪੰਜਾਬ ਦੀ ਕਥਿਤ ‘ਪੰਥਕ’ ਸਰਕਾਰ ਵਲੋਂ ਪਾਏ ਗਏ ਇਕ ਕੇਸ ਦੀ ਪੇਸ਼ੀ ਦੇ ਸਬੰਧ ਵਿੱਚ ਭਾਈ ਬਿੱਟੂ ਨੂੰ ਪੁਲਿਸ ਅੰਮ੍ਰਿਤਸਰ ਜੇਲ੍ਹ ਤੋਂ ਇੱਥੇ ਜਿਲ੍ਹਾ ਕਚਹਿਰੀਆਂ ਵਿੱਚ ਲੈ ਕੇ ਆਈ। ਮਾਨਯੋਗ ਅਦਾਲਤ ਨੇ ਉਨ੍ਹਾਂ ਦੀ ਅਗਲੀ ਪੇਸ਼ੀ 21 ਅਕਤੂਬਰ ’ਤੇ ਪਾ ਦਿੱਤੀ ਹੈ। ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ’ਤੇ ਲੰਮੇ ਸਮੇਂ ਤੋਂ ਸਿੱਖ ਰੂਪ ਵਿੱਚ ਕਾਬਜ਼ ਸ਼ਕਤੀਆਂ ਨੇ ਗੁਰਧਾਮਾਂ ਦਾ ਸਮੁੱਚਾ ਪ੍ਰਬੰਧ ਤਹਿਤ ਨਹਿਸ ਕਰ ਕੇ ਰੱਖ ਦਿੱਤਾ ਹੈ।ਸਿੱਖ ਸਿਧਾਂਤਾਂ ਨੂੰ ਵੱਡੇ ਪੱਧਰ ’ਤੇ ਢਾਹ ਲਗਾਈ ਗਈ ਹੈ। ਸਿੱਖ ਨੌਜਵਾਨ ਨਸ਼ਿਆਂ ...

ਵਰ੍ਹਦੇ ਮੀਂਹ ਵਿੱਚ ਵੀ ਭਾਈ ਚੀਮਾ ਦਾ ਚੋਣ ਪ੍ਰਚਾਰ ਜ਼ੋਰਾਂ ’ਤੇ ਰਿਹਾ

ਬਸੀ ਪਠਾਣਾਂ (8 ਸਤੰਬਰ, 2011) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਸੀ ਪਠਾਣਾਂ ਵਿੱਚ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ ਦਾ ਚੋਣ ਪ੍ਰਚਾਰ ਅੱਜ ਵਰ੍ਹਦੇ ਮੀਂਹ ਵਿੱਚ ਵੀ ਜ਼ੋਰ-ਸ਼ੋਰ ਨਾਲ ਜਾਰੀ ਰਿਹਾ ਅਤੇ ਲੋਕ ਅੱਜ ਵੀ ਹਰ ਥਾਂ ਵਧ ਚੜ੍ਹ ਕੇ ਉਨ੍ਹਾਂ ਦੇ ਚੋਣ ਦੌਰਿਆ ਮੌਕੇ ਹਾਜ਼ਰ ਹੋਏ। ਚੋਣ ਪ੍ਰਚਾਰ ਦੌਰਾਨ ਭਾਈ ਚੀਮਾ ਨੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲਕਿਆਂ ਦੀ ਅਧੀਨਗੀ ਵਾਲੀ ਸ਼੍ਰੋਮਣੀ ਕਮੇਟੀ ਦਾ ਘਾਟੇ ਵਿੱਚ ਜਾਣਾ ਇਸ ਵਿੱਚ ਫੈਲੇ ਭ੍ਰਿਸ਼ਟਾਚਾਰ ਦੀ ਮੂੰਹ ਬੋਲਦੀ ਤਸਵੀਰ ਹੈ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਸੰਗਤਾਂ ਵਲੋਂ ਧਾਰਮਿਕ ਤੇ ਇਨਸਾਨੀ ਕਾਰਜਾਂ ਲਈ ਚੜ੍ਹਾਏ ਚੜ੍ਹਾਵੇ ਨੂੰ ਇੱਥੇ ਕਾਬਜ਼ ਲੋਕ ਦੋਵੀਂ ਹੱਥੀ ਲੁੱਟ ਰਹੇ ਹਨ।

ਚੋਣ ਪ੍ਰਚਾਰ ਨੇ ਜ਼ੋਰ ਫੜਿਆ …

ਬਸੀ ਪਠਾਣਾਂ/ਫਤਿਹਗੜ੍ਹ ਸਾਹਿਬ (30 ਅਗਸਤ, 2011): ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਪੰਥਕ ਮੋਰਚੇ ਦੇ ਜਨਰਲ ਸੀਟ ਤੋਂ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਰਾਖਵੀਂ ਸੀਟ ਤੋਂ ਸੰਤੋਖ ਸਿੰਘ ਸਲਾਣਾ ਦਾ ਚੋਣ ਪ੍ਰਚਾਰ ਹੋਰ ਤੇਜ਼ ਹੋ ਗਿਆ ਹੈ।ਵੋਟਰਾਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲਣ ਨਾਲ ਉਨ੍ਹਾਂ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਭਾਈ ਚੀਮਾ ਤੇ ਸਲਾਣਾ ਨੇ ਅੱਜ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ...

ਗ਼ਲਤ ਵੋਟਾਂ ਬਣਾਉਣ ਵਾਲੇ ਅਧਿਕਾਰੀਆਂ ਖਿਲਾਫ਼ ਹਾਈ ਕੋਰਟ ਜਾਵਾਂਗੇ : ਭਾਈ ਚੀਮਾ

ਫ਼ਤਿਹਗੜ੍ਹ ਸਾਹਿਬ (25 ਅਗਸਤ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਦੋਹਰੇ ਹਲਕੇ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ ਨੇ ਹਲਕੇ ਵਿੱਚ ਵੋਟਰ ਹੋਣ ਦੀ ਯੋਗਤਾ ਦੀ ਅਣਦੇਖੀ ਕਰਕੇ ਵੱਡੇ ਪੱਧਰ ’ਤੇ ਬਣਾਈਆਂ ਜਾ ਰਹੀਆਂ ਵੋਟਾਂ ਦੀ ਗੁਰਦੁਆਰਾ ਚੋਣ ਕਮਿਸ਼ਨ ਨੂੰ ਫੈਕਸ ਭੇਜ ਕੇ ਸ਼ਿਕਾਇਤ ਕੀਤੀ ਹੈ।

ਸਿੱਖੀ ਦੇ ਸਹੀ ਪ੍ਰਚਾਰ-ਪ੍ਰਸਾਰ ਲਈ ਪੰਥਕ ਮੋਰਚੇ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ

ਬਸੀ ਪਠਾਣਾਂ (28 ਅਗਸਤ, 2011): ਸ਼੍ਰੋਮਣੀ ਕਮੇਟੀ ਚੋਣਾਂ ਲਈ ਹਲਕਾ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਸੰਤੋਖ ਸਿੰਘ ਸਲਾਣਾ ਨੇ ਹਲਕੇ ਦੇ ਪਿੰਡਾਂ ਦੇ ਦੌਰੇ ਦੌਰਾਨ ਵੋਟਰਾਂ ਨੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲ ਦਲ ਦੀ ਅਧੀਨਗੀ ਵਾਲੀ ਮੌਜ਼ੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਕਰਨ ਦੀ ਥਾਂ ਸਿੱਖ ਧਰਮ ਦੀ ਮਾਣ-ਮਰਿਯਾਦਾ ਨੂੰ ਵੱਡੇ ਪੱਧਰ ’ਤੇ ਢਾਹ ਲਗਾਈ ਹੈ। ਉਕਤ ਆਗੂਆਂ ਨੇ ਕਿਹਾ ਕਿ ਇਸ ਪ੍ਰਬੰਧ ਅਧੀਨ ਹੀ ਧਾਰਮਿਕ ਸੰਸਥਾਵਾ ਦਾ ਬਾਦਲ ਦਲੀਆਂ ਨੇ ਨਿੱਜੀਕਰਨ ਕਰ ਲਿਆ ਹੈ ਅਤੇ ਗੁਰੂ ਦੀ ਗੋਲਕ ਨੂੰ ਦੋਵੇਂ ਹੱਥ ਲੁੱਟ ਰਹੇ ਹਨ।

ਭਾਈ ਚੀਮਾ ਵਲੋਂ ਵਿਰੋਧੀ ਉਮੀਦਵਾਰਾਂ ਰਣਧੀਰ ਸਿੰਘ ਚੀਮਾ, ਸਿਮਰਨਜੀਤ ਸਿੰਘ ਮਾਨ ਨੂੰ ਉਨਾਂ ਦੇ ਨਾਲ ਇਕੱਠੇ ਹੋ ਕੇ ਹਰ ਥਾਂ ਇਕੋ ਸਮੇਂ ਚੋਣ ਪ੍ਰਚਾਰ ਕਰਨ ਦਾ ਸੱਦਾ

ਬਸੀ ਪਠਾਣਾਂ (27 ਅਗਸਤ, 2011): ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਕਮੇਟੀ ਦੀ ਜਨਰਲ ਸੀਟ ਤੋਂ ਚੋਣ ਲੜ ਰਹੇ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਨੇ ਇਸੇ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਸ. ਰਣਧੀਰ ਸਿੰਘ ਚੀਮਾ ਨੂੰ ਸੱਦਾ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ (ਭਾਈ ਚੀਮਾ) ਸਮੇਤ ਤਿੰਨੇ ਉਮੀਦਵਾਰਾਂ ਨੂੰ ਇੱਕੋ ਮੰਚ ਤੋਂ ਇੱਕੋ ਸਮੇਂ ਇਕੱਠਿਆਂ ਆਪਣੇ-ਆਪਣੇ ਹੱਕ ਵਿੱਚ ਚੋਣ ਪ੍ਰਚਾਰ ਕਰਨਾ ਚਾਹੀਦਾ ਹੈ।

ਭਾਈ ਹਰਪਾਲ ਸਿੰਘ ਚੀਮਾ ਵੱਲੋਂ ਮੁਕਾਬਲੇ ਦੇ ਉਮੀਦਵਾਰਾਂ ਨੂੰ ਰਲ ਕੇ ਚੋਣ ਪ੍ਰਚਾਰ ਕਰਨ ਦਾ ਸੱਦਾ

ਬਸੀ ਪਠਾਣਾਂ (27 ਅਗਸਤ, 2011): ਹਲਕਾ ਬਸੀ ਪਠਾਣਾਂ ਦੀ ਸ਼੍ਰੋਮਣੀ ਕਮੇਟੀ ਦੀ ਸੀਟ ਪੰਜਾਬ ਵਿਚ ਸਭ ਤੋਂ ਵੱਧ ਮਹੱਤਵ ਹਾਸਲ ਕਰ ਰਹੀ ਹੈ। ਇਥੋਂ ਜਨਰਲ ਸੀਟ ਲਈ ਤਿੰਨ ਪ੍ਰਮੁੱਖ ਉਮੀਦਵਾਰ ਚੋਣ ਮੈਦਾਨ ਵਿਚ ਹਨ। ਜਿਨ੍ਹਾਂ ਵਿਚ ਸ. ਸਿਮਰਨਜੀਤ ਸਿੰਘ ਮਾਨ ਸਾਬਕਾ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਇਸ ਹਲਕੇ ਦੇ ਸ਼੍ਰੌਮਣੀ ਕਮੇਟੀ ਮੈਂਬਰ ਵੀ ਰਹਿ ਚੁੱਕੇ ਹਨ।

« Previous PageNext Page »